Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੋਸ਼ਲ ਵਰਕਰ ਡੌਲੀ ਹਾਂਡਾ ਤੇ ਪਤੀ ਵਿਚਾਲੇ ਮਾਰਕੁੱਟ, ਦੋਵੇਂ ਜਣੇ ਹਸਪਤਾਲ ਦਾਖਲ

November 21, 2018 08:05 AM

ਜਲੰਧਰ, 20 ਨਵੰਬਰ (ਪੋਸਟ ਬਿਊਰੋ)- ਅਖਿਲ ਭਾਰਤੀ ਹਿਊਮਨ ਰਾਈਟਸ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਡੌਲੀ ਹਾਂਡਾ ਤੇ ਉਸ ਦੇ ਪਤੀ ਸੈਨੇਟਰੀ ਵਪਾਰੀ ਵਿਪਨ ਹਾਂਡਾ ਵਿੱਚ ਕੱਲ੍ਹ ਰਾਤ ਜ਼ਬਰਦਸਤ ਝਗੜਾ ਹੋ ਗਿਆ। ਵਿਪਨ ਹਾਂਡਾ ਨੇ ਡੌਲੀ ਹਾਂਡਾ ਉਤੇ ਘਰ ਨੂੰ ਅੱਗ ਲਾਉਣ ਅਤੇ ਉਸ ਦੇ ਪੈਰਾਂ ਉਤੇ ਕਾਰ ਚੜ੍ਹਾ ਦੇਣ ਦਾ ਦੋਸ਼ ਲਾਇਆ ਹੈ। ਡੌਲੀ ਨੇ ਆਪਣੇ ਪਤੀ ਅਤੇ ਸਹੁਰੇ ਪਰਵਾਰ 'ਤੇ ਕੁੱਟਮਾਰ ਦਾ ਦੋਸ਼ ਲਾਇਆ ਹੈ।
ਸਿਵਲ ਹਸਪਤਾਲ ਵਿੱਚ ਦਾਖਲ ਵਿਪਨ ਹਾਂਡਾ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਡੌਲੀ ਹਾਂਡਾ ਜ਼ਿਆਦਾ ਸਮਾਂ ਘਰੋਂ ਬਾਹਰ ਰਹਿੰਦੀ ਹੈ। ਮਨ੍ਹਾ ਕਰਨ 'ਤੇ ਝਗੜਾ ਕਰਦੀ ਹੈ। ਉਸ ਨੂੰ ਕਈ ਵਾਰ ਸਮਝਾਇਆ, ਪਰ ਨਹੀਂ ਮੰਨੀ। ਇਸੇ ਕਾਰਨ ਡੌਲੀ ਹਾਂਡਾ ਕਪੂਰਥਲਾ ਵਿੱਚ ਪੇਕੇ ਘਰ ਰਹਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਆਪਣੀ ਦੁਕਾਨ 'ਤੇ ਬੈਠੇ ਸਨ। ਕਰੀਬ ਅੱਠ ਵਜੇ ਉਨ੍ਹਾਂ ਨੂੰ ਫੋਨ 'ਤੇ ਖਬਰ ਮਿਲੀ ਕਿ ਡੌਲੀ ਹਾਂਡਾ ਉਨ੍ਹਾਂ ਦੇ ਘਰ ਵਿੱਚ ਜਬਰੀ ਆਈ ਅਤੇ ਹੰਗਾਮਾ ਕਰਦੇ ਹੋਏ ਘਰ ਦੇ ਸਾਮਾਨ ਨੂੰ ਅੱਗ ਲਾ ਦਿੱਤੀ ਹੈ। ਵਿਪਨ ਹਾਂਡਾ ਦੇ ਮੁਤਾਬਕ ਉਨ੍ਹਾਂ ਨੇ ਘਰ ਪਹੁੰਚ ਕੇ ਅੱਗ ਬੁਝਾਈ ਅਤੇ ਉਸ ਨੂੰ ਘਰੋਂ ਕੱਢਿਆ। ਇਸ 'ਤੇ ਡੌਲੀ ਹਾਂਡਾ ਨੇ ਆਪਣੀ ਕਾਰ ਉਨ੍ਹਾਂ 'ਤੇ ਚੜ੍ਹਾ ਦਿੱਤੀ ਜਿਸ ਕਾਰਨ ਉਨ੍ਹਾਂ ਦੇ ਦੋਵੇਂ ਪੈਰ ਜ਼ਖਮੀ ਹੋ ਗਏ। ਦੂਸਰੇ ਪਾਸੇ ਸਿਵਲ ਹਸਪਤਾਲ ਵਿੱਚ ਹੀ ਦਾਖਲ ਡੌਲੀ ਹਾਂਡਾ ਨੇ ਦੱਸਿਆ ਕਿ ਉਸ ਦੇ ਪਤੀ ਤੇ ਸਹੁਰਾ ਪਰਵਾਰ ਉਸ ਨਾਲ ਅਕਸਰ ਕੁੱਟਮਾਰ ਕਰਦੇ ਅਤੇ ਪੈਸਿਆਂ ਦੀ ਮੰਗ ਕਰਦੇ ਹਨ। ਉਹ ਉਨ੍ਹਾਂ ਦੀ ਮੰਗ ਪੂਰੀ ਨਹੀਂ ਕਰਦੀ ਤਾਂ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਹੈ। ਇਸੇ ਕਾਰਨ ਉਹ ਕੁਝ ਦਿਨ ਤੋਂ ਪੇਕੇ ਰਹਿ ਰਹੀ ਸੀ। ਕੱਲ੍ਹ ਜਦ ਉਹ ਆਪਣੇ ਕਮਰੇ ਵਿੱਚ ਗਈ ਤਾਂ ਸਹੁਰਾ ਪਰਵਾਰ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜਿਆਂ ਨੂੰ ਅੱਗ ਲਾ ਦਿੱਤੀ। ਉਸ ਨੇ ਦੋਸ਼ ਲਾਇਆ ਕਿ ਇਸ ਦੌਰਾਨ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਸ ਨੇ ਦੋਸ਼ ਲਗਾਇਆ ਕਿ ਪਹਿਲਾਂ ਵੀ ਕਈ ਵਾਰ ਉਹ ਆਪਣੇ ਪਤੀ ਅਤੇ ਸਹੁਰੇ ਪਰਵਾਰ ਦੇ ਖਿਲਾਫ ਥਾਣੇ ਸ਼ਿਕਾਇਤ ਦੇ ਚੁੱਕੀ ਹੈ, ਪਰ ਕੋਈ ਕਾਰਵਾਈ ਨਹੀਂ ਹੋਈ। ਥਾਣਾ ਅੱਠ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ