Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਸੈਲਫ ਆਈਸੋਲੇਸ਼ਨ ਸੈਂਟਰ ਲਈ ਟੋਰਾਂਟੋ ਨੂੰ 13æ9 ਮਿਲੀਅਨ ਡਾਲਰ ਮੁਹੱਈਆ ਕਰਾਵੇਗੀ ਫੈਡਰਲ ਸਰਕਾਰ

September 11, 2020 10:56 PM

ਟੋਰਾਂਟੋ, 11 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਉਨ੍ਹਾਂ ਲੋਕਾਂ ਲਈ ਕੋਵਿਡ-19 ਸੈਂਟਰ ਖੋਲ੍ਹਣ ਜਾ ਰਿਹਾ ਹੈ ਜਿਹੜੇ ਖੁਦ ਨੂੰ ਸੈਲਫ-ਆਈਸੋਲੇਟ ਨਹੀਂ ਕਰ ਸਕਦੇ|
ਫੈਡਰਲ ਸਰਕਾਰ ਵੱਲੋਂ ਇਸ ਸੈਂਟਰ ਲਈ 13æ9 ਮਿਲੀਅਨ ਡਾਲਰ ਮੁਹੱਈਆ ਕਰਵਾਏ ਜਾ ਰਹੇ ਹਨ| ਇਸ ਨਾਲ 12 ਮਹੀਨਿਆਂ ਦਾ ਖਰਚਾ ਕਵਰ ਹੋ ਜਾਵੇਗਾ| ਟੋਰਾਂਟੋ ਦੇ ਮੈਡੀਕਲ ਆਫੀਸਰ ਆਫ ਹੈਲਥ ਡਾæ ਐਲੀਨ ਡੀ ਵਿੱਲਾ ਦਾ ਕਹਿਣਾ ਹੈ ਕਿ ਇਹ ਸੈਂਟਰ ਇੱਕ ਹੋਟਲ ਦੇ ਅੰਦਰ ਹੈ ਤੇ ਇਸ ਲਈ 140 ਕਮਰੇ ਰੱਖੇ ਗਏ ਹਨ| ਇਸ ਨੂੰ ਇਸ ਵੀਕੈਂਡ ਖੋਲ੍ਹਿਆ ਜਾਵੇਗਾ| ਉਨ੍ਹਾਂ ਸਾਈਟ ਦੀ ਲੋਕੇਸ਼ਨ ਬਾਰੇ ਕੋਈ ਚਾਨਣਾ ਨਹੀਂ ਪਾਇਆ|
ਇਸ ਫੈਸਿਲਿਟੀ ਉੱਤੇ ਲੋਕਾਂ ਨੂੰ ਰੋਜ਼ਾਨਾ ਖਾਣਾ, ਬੈੱਡ, ਸਾਫ ਸੁਥਰਾ ਮਾਹੌਲ ਤੇ ਹੋਰ ਸਮਾਨ ਮਿਲੇਗਾ| ਇਸ ਦੇ ਨਾਲ ਹੀ ਉਨ੍ਹਾਂ ਦਾ ਟੋਰਾਂਟੋ ਪਬਲਿਕ ਹੈਲਥ ਸਟਾਫ ਵੱਲੋਂ ਫੋਨ ਉੱਤੇ ਨਿਯਮਿਤ ਤੌਰ ਉੱਤੇ ਧਿਆਨ ਰੱਖਿਆ ਜਾਵੇਗਾ| ਡਾæ ਡੀ ਵਿੱਲਾ ਨੇ ਆਖਿਆ ਕਿ ਇਸ ਸੈਂਟਰ ਦੀ ਵਰਤੋਂ ਕੌਣ ਕਰੇਗਾ ਇਸ ਦਾ ਫੈਸਲਾ ਟੋਰਾਂਟੋ ਪਬਲਿਕ ਹੈਲਥ ਕਰੇਗਾ|
ਬੋਰਡ ਆਫ ਹੈਲਥ ਦੇ ਚੇਅਰ ਜੋਅ ਕ੍ਰੈਸੀ ਨੇ ਇੱਕ ਬਿਆਨ ਵਿੱਚ ਆਖਿਆ ਕਿ ਕੋਵਿਡ-19 ਮਹਾਂਮਾਰੀ ਦੀ ਸ਼ੁਰੂਆਤ ਵਿੱਚ ਡਾਕਟਰਾਂ ਤੇ ਪਬਲਿਕ ਹੈਲਥ ਮਾਹਿਰਾਂ ਨੇ ਇਹ ਆਖਿਆ ਸੀ ਕਿ ਜੇ ਕੋਈ ਵਿਅਕਤੀ ਕੋਵਿਡ-19 ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਸੈਲਫ ਆਈਸੋਲੇਟ ਹੋਣਾ ਚਾਹੀਦਾ ਹੈ, ਉਹ ਵੀ ਵੱਖਰੇ ਬੈੱਡਰੂਮ ਤੇ ਬਾਥਰੂਮ ਨਾਲ, ਆਪਣੇ ਘਰਦਿਆਂ ਤੋਂ ਪਾਸੇ ਹੋ ਕੇ ਰਹਿਣਾ ਚਾਹੀਦਾ ਹੈ| ਉਨ੍ਹਾਂ ਆਖਿਆ ਕਿ ਟੋਰਾਂਟੋ ਦੇ ਬਹੁਤੇ ਘਰਾਂ ਵਿੱਚ ਇਹ ਸਾਰੀਆਂ ਸਹੂਲਤਾਂ ਨਹੀਂ ਹਨ| ਜਦੋਂ ਪਰਿਵਾਰਕ ਮੈਂਬਰਾਂ ਤੋਂ ਦੂਰ ਖੁਦ ਨੂੰ ਸੈਲਫ ਆਈਸੋਲੇਟ ਨਹੀਂ ਕਰ ਸਕਦਾ ਤਾਂ ਘਰ ਵਿੱਚ ਕੋਵਿਡ-19 ਫੈਲਣ ਦਾ ਡਰ ਵੱਧ ਜਾਂਦਾ ਹੈ|
ਕੈਨੇਡਾ ਦੀ ਸਿਹਤ ਮੰਤਰੀ ਪੈਟੀ ਹਾਜਦੂ ਨੇ ਆਖਿਆ ਕਿ ਜੇ ਕਿਸੇ ਹੋਰ ਸਿਟੀ ਨੂੰ ਇਸ ਤਰ੍ਹਾਂ ਦੀ ਸਾਈਟ ਦੀ ਲੋੜ ਹੈ ਤਾਂ ਫੈਡਰਲ ਸਰਕਾਰ ਉਨ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ| ਕਮਿਊਨਿਟੀ ਟਰਾਂਸਮਿਸ਼ਨ ਨੂੰ ਰੋਕਣ ਲਈ ਇਸ ਤਰ੍ਹਾਂ ਦੀਆਂ ਸਾਈਟਸ ਦੀ ਵਰਤੋਂ ਪਹਿਲਾਂ ਨਿਊ ਯੌਰਕ, ਸ਼ਿਕਾਗੋ, ਵੁਹਾਨ ਤੇ ਚੀਨ ਵਿੱਚ ਹੋ ਚੁੱਕੀ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ