Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸਿੱਖ ਵਿਦਿਆਰਥੀ ਦਾ ਮੁੱਦਾ ਸਾਊਥ ਆਸਟਰੇਲੀਆ ਪਾਰਲੀਮੈਂਟ `ਚ ਗੂੰਜਿਆ

September 14, 2020 02:20 AM

ਬ੍ਰਿਸਬੇਨ, 13 ਸਤੰਬਰ (ਪੋਸਟ ਬਿਊਰੋ)- ਸਾਊਥ ਆਸਟਰੇਲੀਆ ਦੀ ਪੁਲਸ ਨੇ ਬੀਤੇ ਦਿਨੀਂ ਬਿਨਾਂ ਜਾਂਚ ਕੀਤਿਆਂ ਇੱਕ ਪੰਜਾਬੀ ਸਿੱਖ ਅੰਤਰਰਾਸ਼ਟਰੀ ਵਿਦਿਆਰਥੀ ਦੀ ਫੋਟੋ ਸ਼ੋਸਲ ਮੀਡੀਆ `ਤੇ ਪਾ ਕੇ ਜਨਤਾ ਨੂੰ ਅਪੀਲ ਕੀਤੀ ਸੀ ਕਿ ਜੇ ਕਿਸੇ ਨੂੰ ਕੋਈ ਜਾਣਕਾਰੀ ਹੈ ਤਾਂ ਉਹ ਪੁਲਸ ਨਾਲ ਸੰਪਰਕ ਕਰੇ।
ਆਪਣੀ ਪਛਾਣ ਗੁਪਤ ਰੱਖਣ ਦੇ ਵਾਅਦੇ ਨਾਲ ਪੰਜਾਬੀ ਨੌਜਵਾਨ ਨੇ ਮੀਡੀਆ ਨੂੰ ਦੱਸਿਆ ਕਿ ਕਿਸ ਤਰ੍ਹਾਂ ਪੁਲਸ ਦੀ ਗਲਤੀ ਨਾਲ ਉਸ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਆਪਣੇ ਭਾਈਚਾਰੇ ਦੇ ਲੋਕ ਹੀ ਉਸ ਨੂੰ ਚੋਰ ਸਮਝਣ ਲੱਗੇ ਸਨ। ਵਿਦਿਆਰਥੀ ਨੇ ਦੱਸਿਆ ਕਿ ਉਹ ਤਣਾਅ ਭਰਿਆ ਜੀਵਨ ਜਿਊਣ ਲਈ ਮਜਬੂਰ ਹੈ। ਪਤਾ ਲੱਗਣ ਉੱਤੇ ਉਸ ਨੇ ਪੁਲਸ ਨਾਲ ਸੰਪਰਕ ਕੀਤਾ ਅਤੇ ਆਪਣੇੇ ਬੇਗੁਨਾਹ ਹੋਣ ਦੇ ਸਬੂਤ ਦਿੱਤੇ। ਉਸ ਨੇ ਦੱਸਿਆ ਕਿ ਉਸ ਨੂੰ ਕਾਫੀ ਜੱਦੋਜਹਿਦ ਪਿੱਛੋਂ ਕੰਮ ਮਿਲਿਆ ਸੀ। ਉਸ ਨੂੰ ਨਹੀਂ ਪਤਾ ਸੀ ਕਿ ਉਹ ਉਸ ਦਾ ਗਲਤ ਫਾਇਦਾ ਲੈ ਰਿਹਾ ਸੀ। ਪੁਲਸ ਨੂੰ ਸਬੂਤ ਦੇਣ ਤੋਂ ਬਾਅਦ ਵਿਭਾਗ ਨੇ ਉਸ ਦੀ ਫੋਟੋ ਸ਼ੋਸ਼ਲ ਮੀਡੀਆ ਤੋਂ ਹਟਾ ਦਿੱਤੀ। ਉਨ੍ਹਾਂ ਅਨੁਸਾਰ ਈ-ਵੇਅ ਰਾਹੀਂ ਕੋਈ ਵਿਅਕਤੀ ਲੋਕਾਂ ਤੋਂ ਗਲਤ ਪੇਮੈਂਟ ਟਰਾਂਸਫਰ ਦੇ ਦਸਤਾਵੇਜ਼ ਦਿਖਾ ਕੇ ਉਨ੍ਹਾਂ ਤੋਂ ਲੈਪਟਾਪ ਖਰੀਦ ਲੈਂਦਾ ਸੀ। ਵਿਦਿਆਰਥੀ ਅਨੁਸਾਰ ਉਸ ਨੂੰ ਇਸ ਦੀ ਜਾਣਕਾਰੀ ਨਹੀਂ, ਕਿਉਂਕਿ ਉਹ ਕਿਸੇ ਕੋਲ ਕੰਮ ਕਰਦਾ ਸੀ।
ਗਰੀਨ ਪਾਰਟੀ ਦੇ ਟੈਮੀ ਫਰੈਂਕਸ ਐਮ ਐਲ ਸੀ ਨੇ ਇਹ ਮੁੱਦਾ ਸਾਊਥ ਆਸਟਰੇਲੀਆ ਦੀ ਪਾਰਲੀਮੈਂਟ ਵਿੱਚ ਚੁੱਕਿਆ ਹੈ ਅਤੇ ਸਟੀਫਨ ਵੇਡ ਸਿਹਤ ਮੰਤਰੀ ਤੋਂ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਦੀ ਗਲਤੀ ਨਾਲ ਇੱਕ ਵਿਦਿਆਰਥੀ ਦਾ ਭਵਿੱਖ ਧੁੰਦਲਾ ਹੋਇਆ ਤੇ ਉਸ ਨੂੰ ਕੰਮ ਲੱਭਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ