Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਚੀਨ ਦੀ ਜਵਾਬੀ ਕਾਰਵਾਈ : ਹਾਂਗਕਾਂਗ ਵਿੱਚ ਅਮਰੀਕੀ ਦੂਤਘਰ ਅਤੇ ਕੌਂਸਲੇਟ ਜਨਰਲ ਸਟਾਫ ਉਤੇ ਪਾਬੰਦੀ ਲਾਗੂ

September 14, 2020 02:23 AM

ਸਿਆਟਲ, 13 ਸਤੰਬਰ (ਪੋਸਟ ਬਿਊਰੋ)- ਅਮਰੀਕਾ ਵੱਲੋਂ ਚੀਨੀ ਨਾਗਰਿਕਾਂ `ਤੇ ਲਾਈਆਂ ਪਾਬੰਦੀਆਂ ਦਾ ਜਵਾਬ ਦਿੰਦੇ ਹੋਏ ਚੀਨ ਨੇ ਹਾਂਗਕਾਂਗ ਵਿੱਚ ਅਮਰੀਕੀ ਦੂਤਘਰ ਤੇ ਕੌਂਸਲੇਟਾਂ `ਤੇ ਪਾਬੰਦੀਆਂ ਲਾਉਣ ਦਾ ਐਲਾਨ ਕਰ ਦਿੱਤਾ ਹੈ। ਚੀਨ ਦਾ ਕਹਿਣਾ ਹੈ ਕਿ ਉਸ ਨੇ ਅਮਰੀਕਾ ਦੇ ਫੈਸਲੇ ਰੱਦ ਕਰਾਉਣ ਲਈ ਉਸ ਨੇ ਅਜਿਹਾ ਕੀਤਾ ਹੈ, ਜਿਸ ਨਾਲ ਹਾਂਗਕਾਂਗ ਵਿੱਚ ਅਮਰੀਕੀ ਦੂਤਘਰ `ਤੇ ਪਾਬੰਦੀ ਲਾ ਦਿੱਤੀ ਗਈ ਹੈ।
ਇਸ ਸੰਬੰਧ ਵਿੱਚ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਆਨ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਅਮਰੀਕਾ ਨੇ ਚੀਨੀ ਵਿਅਕਤੀਆਂ ਤੇ ਸੰਸਥਾਵਾਂ ਵਿਰੁੱਧ ਗਲਤ ਫੈਸਲੇ ਲਏ ਹਨ, ਇਸ ਲਈ ਜਵਾਬੀ ਕਾਰਵਾਈ ਜ਼ਰੂਰੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕਾ ਸਰਕਾਰ ਨੇ ਬੀਤੇ ਕੁਝ ਮਹੀਨਿਆਂ ਦੌਰਾਨ ਹਾਂਗਕਾਂਗ ਅਤੇ ਸ਼ਿਨਜਿਆਂਗ ਵਿੱਚ ਮਨੁੱਖੀ ਅਧਿਕਾਰਾਂ ਦੀ ਦੁਰਵਰਤੋਂ ਵਿੱਚ ਸ਼ਾਮਲ ਹੋਣ ਦਾ ਕਹਿ ਕੇ ਅਤੇ ਦੱਖਣੀ ਚੀਨ ਸਾਗਰ ਵਿੱਚ ਵਿਵਾਦਤ ਚੌਕੀਆਂ ਦੇ ਫੌਜੀਕਰਨ ਲਈ ਕਈ ਚੀਨੀ ਨਾਗਰਿਕਾਂ ਤੇ ਸੰਸਥਾਵਾਂ `ਤੇ ਪਾਬੰਦੀਆਂ ਲਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਅਮਰੀਕੀ ਰਾਸ਼ਟਰਪਤੀ ਨੇ ਚੀਨ ਦੀ ਕੰਪਨੀ ਬਾਈਟਡੈਸ (ਜਿਸ ਦਾ ਟਿਕਟਾਕ ਹੈ) ਨੂੰ ਆਪਣੇ ਅਮਰੀਕੀ ਕਾਰੋਬਾਰ ਨੂੰ ਜਬਰੀ ਵੇਚਣ ਦੇ ਹੁਕਮ ਦਿੱਤੇ ਅਤੇ ਕਿਹਾ ਹੈ ਕਿ ਅਜਿਹਾ ਨਾ ਕਰਨ `ਤੇ ਅਮਰੀਕਾ ਵਿੱਚ ਇਸ `ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਰਾਸਰ ਅਮਰੀਕਾ ਦਾ ਧੱਕਾ ਹੈ ਤੇ ਅਮਰੀਕਾ ਜ਼ਬਰਦਸਤੀ ਟਿਕਟਾਕ ਖਰੀਦਣਾ ਚਾਹੁੰਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ