Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬ੍ਰਿਟੇਨ ਦੇ ਦੋਵਾਂ ਪਾਰਟੀਆਂ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਵੱਲੋਂ ਸਰਕਾਰ ਦਾ ਵਿਰੋਧ

September 15, 2020 01:59 AM

* ਬ੍ਰੈਗਜਿ਼ਟ ਸਮਝੌਤੇ ਨੂੰ ਨਕਾਰਨ ਨੂੰ ਗਲਤ ਕਿਹਾ
* ਪਾਰਲੀਮੈਂਟ ਮੈਂਬਰਾਂ ਨੂੰ ਵਿਰੋਧ ਕਰਨ ਦਾ ਸਿੱਧਾ ਸੱਦਾ

ਲੰਡਨ, 14 ਸਤੰਬਰ (ਪੋਸਟ ਬਿਊਰੋ)- ਬ੍ਰਿਟੇਨ ਵਿੱਚ ਯੂਰਪੀ ਯੂਨੀਅਨ ਨਾਲ ਪਹਿਲਾਂ ਕੀਤੇ ਗਏ ਬ੍ਰੈਗਜਿ਼ਟ ਸਮਝੌਤੇ ਨੂੰ ਬਦਲਣ ਲਈ ਤਿਆਰ ਹੋਈ ਬੈਠੀ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਸਰਕਾਰ ਵਿਰੁੱਧ ਦੋ ਸਾਬਕਾ ਪ੍ਰਧਾਨ ਮੰਤਰੀ ਖੜੇ ਹੋ ਗਏ ਹਨ। ਸਾਬਕਾ ਪ੍ਰਧਾਨ ਮੰਤਰੀਆਂ ਟੋਨੀ ਬਲੇਅਰ ਅਤੇ ਜੌਹਨ ਮੇਜਰ ਨੇ ਜੌਨਸਨ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਿੱਲ ਦੇ ਵਿਰੋਧ ਵਿੱਚ ਪਾਰਲੀਮੈਂਟ ਮੈਂਬਰਾਂ ਨੂੰ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ।
ਵਰਨਣ ਯੋਗ ਹੈ ਕਿ ਟੋਨੀ ਬਲੇਅਰ ਵਿਰੋਧੀ ਲੇਬਰ ਪਾਰਟੀ ਦੇ ਤੇ ਜੌਹਨ ਮੇਜਰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਆਗੂ ਹਨ। ਆਮ ਤੌਰ `ਤੇ ਬ੍ਰਿਟੇਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਸਰਕਾਰ ਦੇ ਕੰਮਾਂ ਵਿੱਚ ਦਖਲ ਨਹੀਂ ਦਿੰਦੇ, ਪਰ
ਯੂਰਪੀ ਯੂਨੀਅਨ ਨਾਲ ਬ੍ਰੈਗਜਿ਼ਟ ਸਮਝੌਤਾ ਰੱਦ ਕਰਰ ਕੇ ਨਵੇਂ ਵਪਾਰ ਪ੍ਰਬੰਧ ਕਰਨ ਵਾਲਾ ਇੰਟਰਨਲ ਮਾਰਕੀਟ ਬਿੱਲ ਅੱਜ ਸੋਮਵਾਰ ਹਾਊਸ ਆਫ ਕਾਮਨਜ਼ ਵਿੱਚ ਰੱਖਿਆ ਜਾ ਰਿਹਾ ਹੈ। ਸੱਤਾਧਾਰੀ ਪਾਰਟੀ ਦੇ ਸੀਨੀਅਰ ਆਗੂ ਜੌਹਨ ਮੇਜਰ ਨੇ ਹੀ ਉਸ ਦਾ ਵਿਰੋਧ ਕਰ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਟੋਨੀ ਬਲੇਅਰ ਦੇ ਨਾਲ ਉਨ੍ਹਾਂ ਕਿਹਾ ਹੈ ਕਿ ਜੇ ਇਹ ਬਿੱਲ ਪਾਸ ਹੋ ਗਿਆ ਤਾਂ ਭਵਿੱਖ ਵਿੱਚ ਹੋਣ ਵਾਲੀ ਹਰ ਤਰ੍ਹਾਂ ਦੀ ਸਮਝੌਤਾ ਵਾਰਤਾ ਵਿੱਚ ਇਸ ਦਾ ਮਾੜਾ ਪ੍ਰਭਾਵ ਪਵੇਗਾ। ਇਹ ਸਿਰਫ ਯੂਰਪੀ ਯੂਨੀਅਨ ਨਾਲ ਵਾਰਤਾਵਾਂ ਵਿੱਚ ਨਹੀਂ ਹੋਵੇਗਾ, ਸਗੋਂ ਹੋਰ ਦੇਸ਼ਾਂ ਨਾਲ ਵੀ ਹੋਵੇਗਾ। ਇਹ ਬਿੱਲ ਪਾਸ ਹੋਣ ਨਾਲ ਬ੍ਰਿਟੇਨ ਦੀ ਭਰੋਸੇਯੋਗਤਾ `ਤੇ ਅਸਰ ਪਵੇਗਾ। ਲੰਬੇ ਵਿਚਾਰ-ਵਟਾਂਦਰੇ ਪਿੱਛੋਂ ਹੋਏ ਦੋਪੱਖੀ ਸਮਝੌਤੇ ਤੋਂ ਇਕਤਰਫਾ ਹਟ ਜਾਣ ਨਾਲ ਦੁਨੀਆ ਵਿੱਚ ਗਲਤ ਸੰਦੇਸ਼ ਜਾਏਗਾ। ਦੋਵਾਂ ਨੇਤਾਵਾਂ ਨੇ ਕਿਹਾ ਕਿ ਸਮਝੌਤੇ ਦੇ ਕੁਝ ਨਿਯਮਾਂ, ਜੋ ਗਲਤ ਅਤੇ ਗੈਰ-ਜ਼ਰੂਰੀ ਲੱਗਦੇ ਹਨ, ਨੂੰ ਯੂਰਪੀ ਯੂਨੀਅਨ ਨਾਲ ਵਾਰਤਾ ਕਰ ਕੇ ਉਨ੍ਹਾਂ ਨੂੰ ਬਦਲਿਆ ਜਾ ਸਕਦਾ ਹੈ ਤੇ ਜੇ ਗੱਲ ਨਾ ਬਣੇ ਤਾਂ ਪਾਰਲੀਮੈਂਟ ਵਿੱਚ ਬਿੱਲ ਲਿਆ ਕੇ ਸਮਝੌਤੇ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ, ਪਰ ਸ਼ੁਰੂ ਦੇ ਕਦਮ ਵਜੋਂ ਬਿੱਲ ਲਿਆ ਕੇ ਇਸ ਤਰ੍ਹਾਂ ਨਾਲ ਸਮਝੌਤੇੇ ਨੂੰ ਪ੍ਰਭਾਵਹੀਣ ਕਰ ਦੇਣਾ ਗਲਤ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ