Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਇੱਕ ਹੋਰ ਸ਼ਟਡਾਊਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ : ਫੋਰਡ

September 15, 2020 05:41 AM

ਟੋਰਾਂਟੋ, 14 ਸਤੰਬਰ (ਪੋਸਟ ਬਿਊਰੋ) : ਓਨਟਾਰੀਓ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਕੋਵਿਡ-19 ਕੇਸਾਂ ਵਿੱਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ ਤੇ ਜੇ ਇਹੀ ਹਾਲ ਰਿਹਾ ਤਾਂ ਇੱਕ ਹੋਰ ਸ਼ਟਡਾਊਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ|
ਜੂਨ ਤੋਂ ਬਾਅਦ ਕੋਵਿਡ-19 ਦੇ ਮਾਮਲਿਆਂ ਵਿੱਚ ਇਜਾਫਾ ਪਾਏ ਜਾਣ ਤੋਂ ਬਾਅਦ ਸੋਮਵਾਰ ਨੂੰ ਕੁਈਨਜ਼ ਪਾਰਕ ਵਿਖੇ ਫੋਰਡ ਵੱਲੋਂ ਇਹ ਟਿੱਪਣੀ ਕੀਤੀ ਗਈ| ਫੋਰਡ ਨੇ ਆਖਿਆ ਕਿ ਇਸ ਸਮੇਂ ਹਾਲਾਤ ਦੇ ਮੱਦੇਨਜ਼ਰ ਹਰ ਬਦਲ ਖੁੱਲ੍ਹਾ ਹੈ| ਉਨ੍ਹਾਂ ਆਖਿਆ ਕਿ ਲੋੜ ਪੈਣ ਉੱਤੇ ਅਸੀਂ ਹਰ ਹੀਲਾ ਵਰਤਾਂਗੇ| ਜੇ ਹੋਰ ਸ਼ਟਡਾਊਨਜ਼ ਦੀ ਲੋੜ ਪਈ ਤਾਂ ਅਸੀਂ ਇੱਕ ਇੱਕ ਰੀਜਨ ਕਰਕੇ ਅਜਿਹਾ ਕਰਾਂਗੇ| ਉਨ੍ਹਾਂ ਆਖਿਆ ਕਿ ਇਸ ਸਮੇਂ ਓਨਟਾਰੀਓ ਵਿੱਚ ਤਿੰਨ ਜਾਂ ਚਾਰ ਹੌਟਸਪੌਟਸ ਹਨ|
ਫੋਰਡ ਨੇ ਆਖਿਆ ਕਿ ਉਹ ਲੋਕਾਂ ਨੂੰ ਵਾਰੀ ਵਾਰੀ ਇਹੋ ਅਪੀਲ ਕਰ ਰਹੇ ਹਨ ਕਿ ਸੋਸ਼ਲ ਗੈਦਰਿੰਗਜ਼ ਉੱਤੇ ਜਾਣਾ ਬੰਦ ਕਰ ਦਿਓ ਕਿਉਂਕਿ ਇਹੋ ਇੱਕਠ ਹੀ ਸੱਭ ਤੋਂ ਵੱਡੀ ਸਮੱਸਿਆ ਹਨ| ਇਸ ਤਰ੍ਹਾਂ ਦੇ ਇੱਕਠ ਬੰਦ ਹੋਣੇ ਹੀ ਚਾਹੀਦੇ ਹਨ| ਉਨ੍ਹਾਂ ਆਖਿਆ ਕਿ ਬਹੁਤੇ ਲੋਕ ਪ੍ਰੋਟੋਕਾਲਜ਼ ਦੀ ਪਾਲਣਾ ਕਰ ਰਹੇ ਹਨ ਪਰ ਅਚਾਨਕ ਕੋਈ ਨਿੱਕਾ ਜਿਹਾ ਗਰੁੱਪ ਇੱਕਠਾ ਹੁੰਦਾ ਹੈ ਤੇ ਫਿਰ ਇਹ ਸਮੱਸਿਆ ਜੰਗਲ ਦੀ ਅੱਗ ਵਾਂਗ ਫੈਲ ਜਾਂਦੀ ਹੈ|
ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਸੋਮਵਾਰ ਨੂੰ ਕੋਵਿਡ-19 ਦੇ ਮਾਮਲਿਆਂ ਵਿੱਚ ਹੋਇਆ ਵਾਧਾ ਪਰੇਸ਼ਾਨ ਕਰਨ ਵਾਲਾ ਹੈ| ਉਨ੍ਹਾਂ ਆਖਿਆ ਕਿ ਉਹ ਨਹੀਂ ਚਾਹੁੰਦੀ ਕਿ ਓਨਟਾਰੀਓ ਸਟੇਜ 2 ਲਾਕਡਾਊਨ ਵਿੱਚ ਪਹੁੰਚੇ ਪਰ ਲੋੜ ਪੈਣ ਉੱਤੇ ਕੋਈ ਹੋਰ ਚਾਰਾ ਨਹੀਂ ਹੋਵੇਗਾ| ਇਨ੍ਹਾਂ ਆਗੂਆਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਸੈਕਿੰਡ ਵੇਵ ਨੂੰ ਕੰਟਰੋਲ ਕਰਨ ਲਈ ਪਲੈਨ ਤਿਆਰ ਕਰ ਰਹੀ ਹੈ|  

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ