Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕਿਸਾਨ ਆਰਡੀਨੈਂਸ ਦਾ ਮੁੱਦਾ: ਪਾਰਲੀਮੈਂਟ ਵਿੱਚੋਂ ਬਾਦਲ ਜੋੜੀ ਦੀ ਗ਼ੈਰਹਾਜ਼ਰੀ ਨੂੰ ਭਗਵੰਤ ਮਾਨ ਨੇ ਪੰਜਾਬ ਤੇ ਕਿਸਾਨਾਂ ਨਾਲ ਗ਼ੱਦਾਰੀ ਕਿਹਾ

September 15, 2020 07:16 AM

* ਕੈਪਟਨ ਅਮਰਿੰਦਰ ਦਾ ਵੀ ਅਸਤੀਫਾ ਮੰਗਿਆ


ਚੰਡੀਗੜ੍ਹ, 14 ਸਤੰਬਰ, (ਪੋਸਟ ਬਿਊਰੋ)-ਕਿਸਾਨ ਵਿਰੋਧੀ ਆਰਡੀਨੈਂਸ ਪੇਸ਼ ਹੋਣਵੇਲੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂਪਾਰਲੀਮੈਂਟ ਤੋਂ ਗੈਰ ਹਾਜ਼ਰ ਰਹਿਣ ਨੂੰਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨਾਲ ਗ਼ੱਦਾਰੀ ਕਿਹਾ ਹੈ।
ਅੱਜ ਏਥੇ ਆਮ ਆਦਮੀ ਪਾਰਟੀ ਦੇ ਸੂਬਾਈ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੋਦੀ ਸਰਕਾਰ ਨੇ ਪਾਰਲੀਮੈਂਟ ਵਿੱਚਕਿਸਾਨ ਵਿਰੋਧੀ ਆਰਡੀਨੈਂਸ ਪੇਸ਼ ਕੀਤਾ, ਓਦੋਂ ਬਤੌਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਇਸ ਦਾ ਵਿਰੋਧ ਕਰਨ ਦੀ ਥਾਂ ਗੈਰ ਹਾਜ਼ਰ ਹੋ ਕੇ ਸਿੱਧਾ ਤੇ ਸਪਸ਼ਟ ਰੂਪ ਵਿੱਚ ਆਰਡੀਨੈਂਸਾਂ ਦੇ ਹੱਕ ਵਿੱਚ ਤੇ ਕਿਸਾਨਾਂ ਦੇ ਵਿਰੋਧਦਾ ਪੈਂਤੜਾ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਜੋੜੀ ਦੀ ਇਸ ਗ਼ੱਦਾਰੀ ਨੂੰ ਕਿਸਾਨੀ ਇਤਿਹਾਸ ਵਿੱਚ ਗੂੜ੍ਹੇ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ ਤੇ ਪੰਜਾਬ ਸਮੇਤ ਸਾਰੇ ਦੇਸ਼ ਦੇ ਕਿਸਾਨ, ਮਜ਼ਦੂਰ, ਆੜ੍ਹਤੀ, ਪੱਲੇਦਾਰ, ਟਰਾਂਸਪੋਰਟਰ ਅਤੇ ਖੇਤੀ ਉੱਤੇਨਿਰਭਰ ਹੋਰ ਸਾਰੇ ਵਰਗ ਕਦੇ ਮੁਆਫ਼ ਨਹੀਂ ਕਰਨਗੇ। ਮਾਨ ਨੇ ਕਿਹਾ ਕਿ ਖੁਦ ਉਨ੍ਹਾਂ ਨੇ ਇਨ੍ਹਾਂ ਮਾਰੂ ਆਰਡੀਨੈਂਸਾਂ ਦਾ ਜ਼ੋਰਦਾਰ ਵਿਰੋਧ ਕੀਤਾ ਤਾਂ ਸਪੀਕਰ ਨੂੰ ਇਹ ਭਰੋਸਾ ਦੇਣਾ ਪਿਆ ਕਿ ਆਰਡੀਨੈਂਸਾਂ ਉੱਤੇ ਬਹਿਸ ਮੌਕੇ ਆਮ ਆਦਮੀ ਪਾਰਟੀ ਨੂੰ ਪੂਰਾ ਮੌਕਾ ਦਿੱਤਾ ਜਾਵੇਗਾ, ਪਰ ਅਕਾਲੀ ਓਥੇ ਹਾਜ਼ਰ ਹੀ ਨਹੀਂ ਹੋਏ।ਮਾਨ ਨੇ ਕਿਹਾ ਕਿ ਭਾਜਪਾ ਨੂੰ ਬਾਦਲਾਂ ਦੀ ਬਿਲਕੁਲ ਪ੍ਰਵਾਹ ਨਹੀਂ, ਇਸ ਲਈ ਆਰਡੀਨੈਂਸ ਪੇਸ਼ ਕਰਦੇ ਹੋਏ ਭਾਜਪਾ ਨੇ ਬਾਦਲਾਂ ਨੂੰ ਟਿੱਚ ਜਾਣਿਆ ਹੈ।
ਇਸ ਦੌਰਾਨ ਮਾਨ ਨੇ ਕਾਂਗਰਸ ਪਾਰਟੀ ਨੂੰ ਵੀ ਕਟਹਿਰੇ ਵਿੱਚ ਖੜੇ ਕੀਤਾ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਆਰਡੀਨੈਂਸਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਹਿਮਤੀ ਦੀ ਗੱਲਬਾਰੇ ਮਾਨ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਚੁੱਪ ਸਹਿਮਤੀ ਦੇ ਕੇ ਪੰਜਾਬ, ਪੰਜਾਬ ਦੇ ਕਿਸਾਨਾਂ, ਸਰਬ ਪਾਰਟੀ ਮੀਟਿੰਗ ਵਿੱਚਆਈਆਂ ਸਭ ਸਿਆਸੀ ਧਿਰਾਂ ਅਤੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਦੇ ਇਸ ਬਿਆਨ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ