Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਅਕਾਲ ਤਖਤ ਦੇ ਜਥੇਦਾਰ ਨੇ ਕਿਹਾ: ਕੇਂਦਰ ਨੇ ਜੰਮੂ-ਕਸ਼ਮੀਰ ਵਿੱਚ ਸਿੱਖਾਂ ਨੂੰ ਬੇਗਾਨੇਪਣ ਦਾ ਅਹਿਸਾਸ ਕਰਵਾਇਐ

September 15, 2020 07:17 AM

* ਜਥੇਦਾਰ ਵੱਲੋਂ ਕੇਂਦਰ ਵਿਰੁੱਧ ਸ਼ਬਦੀ ਬੰਦੂਕਾਂ ਸੇਧਣ ਦਾ ਸੱਦਾ


ਪਟਿਆਲਾ, 14 ਸਤੰਬਰ, (ਪੋਸਟ ਬਿਊਰੋ)- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗ਼ੁੱਸਾ ਕੱਢਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਭਾਸ਼ਾਵਾਂ ਬਿੱਲ 2020ਵਿੱਚੋਂ ਸਿੱਖਾਂ ਨੂੰ ਪੰਜਾਬੀ ਭਾਸ਼ਾ ਤੋਂਵਾਂਝੇ ਕਰਨਾ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਜਿਹਾ ਕਦਮ ਚੁੱਕ ਕੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ। ਗਿਆਨੀ ਹਰਪ੍ਰੀਤ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਥਾਪਨਾ ਦਿਵਸ ਤੋਂ ਬਾਅਦ ਏਥੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਭੁਲੇਖਾ ਨਾ ਰੱਖੇ ਕਿ ਸਿੱਖਾਂ ਨੂੰ ਪੰਜਾਬੀ ਭਾਸ਼ਾ ਤੋਂਵਾਂਝੇ ਰੱਖ ਕੇ ਇਸ ਭਾਈਚਾਰੇ ਨੂੰ ਖ਼ਤਮ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਆਂਢੀ ਰਾਜਾਂ ਵਿੱਚ ਵੀ ਹੋਰਨਾਂ ਭਾਸ਼ਾਵਾਂ ਨੂੰ ਲਾਗੂ ਕਰਕੇ ਪੰਜਾਬੀ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਗਏ ਸਨ, ਪਰ ਸਿੱਖਾਂ ਨੂੰ ਮੁਕਾ ਦੇਣ ਵਾਲੇ ਭਰਮ ਭੁਲੇਖਿਆਂ ਦੀ ਇੱਕ ਹੋਰ ਮਿਸਾਲ ਜੰਮੂ-ਕਸ਼ਮੀਰ ਤੋਂਮਿਲ ਸਕਦੀ ਹੈ, ਜਿੱਥੇ ਅੱਜ ਸੱਤ ਲੱਖ ਤੋਂ ਵੱਧ ਸਿੱਖ ਵਸੋਂ ਨੇ ਸਾਬਤ ਕਰ ਦਿੱਤਾ ਹੈ ਕਿ ਨਾ ਸਿੱਖ ਮੁੱਕੇ ਹਨ ਅਤੇ ਨਾ ਪੰਜਾਬੀ ਭਾਸ਼ਾ ਖ਼ਤਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਆਪਣੇ ਇਰਾਦਿਆਂ ਵਿੱਚ ਕਦੇ ਵੀ ਸਫਲ ਨਹੀਂ ਹੋ ਸਕਣਗੀਆਂ।
ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਅੱਜ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈਣ ਅਤੇ ਆਪੋ ਵਿੱਚ ਉਲਝਣ ਦੀ ਥਾਂ ਸ਼ਬਦੀ ਬੰਦੂਕਾਂ ਨਾਲ ਦਿੱਲੀ ਵੱਲ ਸੇਧਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮਾਂ ਅਤੇ ਕਬੀਲਿਆਂ ਵਿੱਚ ਮੱਤਭੇਦ ਹੁੰਦੇ ਹਨ ਅਤੇ ਸਿੱਖਾਂ ਵਿੱਚ ਸਿਧਾਂਤਕ ਵਖਰੇਵਾਂ ਆਉਣ ਨਾਲ ਬੇਵਿਸ਼ਵਾਸੀ ਅਤੇ ਬੇਭਰੋਸਗੀ ਦਾ ਮਾਹੌਲ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾਵਾਂ ਅਤੇ ਧਿਰਾਂ ਨੂੰ ਚਾਹੀਦਾ ਹੈ ਕਿ ਉਹ ਸਵੈ ਪੜਚੋਲ ਕਰਕੇ ਕਮੀਆਂ ਤੇ ਗ਼ਲਤੀਆਂ ਬਾਰੇ ਸੰਗਤੀ ਸੁਝਾਅ ਨਾਲ ਭਰਮ-ਭੁਲੇਖੇ ਦੂਰ ਕਰਨ ਤਾਂ ਕਿ ਅਸੀਂ ਇਕ ਦੂਜੇ ਦੇ ਨੇੜੇ ਆ ਸਕੀਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ