Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਅਮਰੀਕਾ ਵੱਲੋਂ ਚੀਨ ਵਿੱਚੋਂ ਆਪਣਾ ਰਾਜਦੂਤ ਹਟਾਉਣ ਦਾ ਫੈਸਲਾ

September 15, 2020 07:18 AM

ਵਾਸ਼ਿੰਗਟਨ, 14 ਸਤੰਬਰ, (ਪੋਸਟ ਬਿਊਰੋ)- ਚੀਨ ਨਾਲ ਕਈ ਤਰ੍ਹਾਂ ਦੇ ਤਣਾਅ ਦੌਰਾਨ ਅਮਰੀਕਾ ਨੇ ਅੱਜ ਚੀਨ ਵਿਚਲੇ ਆਪਣੇ ਰਾਜਦੂਤ ਟੇਰੀ ਬ੍ਰੈਂਸਟੈਡ ਨੂੰ ਵਾਪਸ ਸੱਦਣ ਦਾ ਫ਼ੈਸਲਾ ਕਰ ਲਿਆ ਹੈ। ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਇਹ ਜਾਣਕਾਰੀ ਦਿੰਦੇ ਸਮੇਂ ਰਾਜਦੂਤ ਨੂੰ ਵਾਪਸ ਸੱਦਣ ਦਾ ਕੋਈ ਕਾਰਨ ਨਹੀਂ ਦੱਸਿਆ। ਇਸ ਬਾਰੇ ਦੂਤਘਰ ਵੱਲੋਂ ਵੀ ਕੋਈ ਪ੍ਰਤੀਕਿਰਿਆ ਨਹੀਂ ਮਿਲੀ। ਦੂਸਰੇ ਪਾਸੇ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਕਿਹਾ ਕਿ ਅਜੇ ਤਕ ਉਨ੍ਹਾਂ ਨੂੰ ਬ੍ਰੈਂਸਟੈਡ ਦੇ ਅਹੁਦਾ ਛੱਡਣ ਦੀ ਰਸਮੀ ਸੂਚਨਾ ਨਹੀਂ ਮਿਲੀ। ਵਰਨਣ ਯੋਗ ਹੈ ਕਿ ਦੁਵੱਲੇ ਵਪਾਰ ਤੇ ਕੋਰੋਨਾ ਮਹਾਮਾਰੀ ਦੇ ਮਾਮਲਿਆਂ ਬਾਰੇ ਅਮਰੀਕਾ ਅਤੇ ਚੀਨ ਦੇ ਸਬੰਧ ਤਣਾਅ ਪੂਰਨ ਹਨ।
ਇਸ ਮੌਕੇ ਅਮਰੀਕੀ ਵਿਦੇਸ਼ ਮੰਤਰੀ ਪੌਂਪੀਓ ਨੇ ਟਵੀਟ ਕੀਤਾ ਕਿ ਮੈਂ ਤਿੰਨ ਸਾਲਾਂ ਤੋਂ ਵੱਧ ਸਮੇਂ ਤਕ ਚੀਨ ਵਿਚ ਅਮਰੀਕਾ ਦੀ ਸੇਵਾ ਕਰਨ ਲਈ ਰਾਜਦੂਤ ਟੇਰੀ ਬ੍ਰੈਂਸਟੈਡ ਦਾ ਧੰਨਵਾਦ ਕਰਦਾ ਹਾਂ, ਉਨ੍ਹਾਂ ਨੇ ਅਮਰੀਕਾ-ਚੀਨ ਸਬੰਧਾਂ ਨੂੰ ਮੁੜ ਸਥਾਪਿਤ ਕਰਨ ਵਿਚ ਮਹੱਤਵ ਪੂਰਨ ਯੋਗਦਾਨ ਦਿੱਤਾ ਹੈ।
ਦੂਸਰੇ ਪਾਸੇ ਇਕ ਅਣਪਛਾਤੇ ਸਰੋਤ ਦੇ ਹਵਾਲੇ ਨਾਲ ਸੀ ਐੱਨ ਐੱਨ ਨੈੱਟਵਰਕ ਨੇ ਇਹ ਕਿਹਾ ਹੈ ਕਿ ਬ੍ਰੈਂਸਟੈਡ ਅਗਲੇ ਨਵੰਬਰ ਵਿਚ ਹੋ ਰਹੀ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਆਪਣਾ ਅਹੁਦਾ ਛੱਡ ਸਕਦੇ ਹਨ। ਪਿਛਲੇ ਹਫ਼ਤੇ ਚੀਨ ਦੇ ਅਖਬਾਰ ਪੀਪਲਜ਼ ਡੇਲੀ ਨੇ ਟੇਰੀ ਬ੍ਰੈਂਸਟੈਡ ਦਾ ਇਕ ਲੇਖ ਨੂੰ ਛਾਪਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਨੇ ਇਕ-ਦੂਜੇ ਉੱਤੇ ਪ੍ਰੈੱਸ ਦੀ ਆਜ਼ਾਦੀ ਰੋਕਣ ਦਾ ਦੋਸ਼ ਲਾਇਆ ਸੀ।ਆਯੋਵਾ ਸਟੇਟ ਦੇ ਸਾਬਕਾ ਗਵਰਨਰ ਟੈਰੀ ਬ੍ਰੈਂਸਟੈਡ ਦਾ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ 1985 ਤੋਂ ਕੰਮਕਾਜੀ ਰਿਸ਼ਤਾ ਰਹਿ ਚੁੱਕਾ ਹੈ। ਜਿੰਨਪਿੰਗ ਇਕ ਖੇਤੀ ਅਧਿਕਾਰੀ ਵਜੋਂਅਮਰੀਕਾ ਦੀ ਇਸ ਸਟੇਟ ਵਿੱਚਆਏ ਸਨ। ਸਾਲ 2011 ਵਿਚ ਓਦੋਂ ਦੇ ਉਪ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬੀਜਿੰਗ ਵਿਚ ਟੈਰੀ ਬ੍ਰੈਂਸਟੈਡ ਨਾਲ ਮੁਲਾਕਾਤ ਕੀਤੀ ਸੀ ਅਤੇ ਫਿਰ ਆਯੋਵਾ ਦੀ ਯਾਤਰਾ ਦੌਰਾਨ ਉਨ੍ਹਾਂ ਨੂੰ ਮਿਲੇ ਸਨ। ਉਹ ਅਪਰੈਲ 2013 ਵਿਚ ਫਿਰ ਮਿਲੇ ਅਤੇ ਓਦੋਂ ਬਾਅਦ ਸ਼ੀ ਜਿਨਪਿੰਗ ਚੀਨ ਦੇ ਰਾਸ਼ਟਰਪਤੀ ਬਣੇ ਸਨ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਵੀ ਬ੍ਰੈਂਸਟੈਡ ਨੂੰ ਚੀਨ ਦਾ ਪੁਰਾਣਾ ਦੋਸਤ ਦੱਸਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ