Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਸ਼ਾਹਰੁਖ ਖਾਨ ਨਾਲ ਭਿੜਨ ਦੀ ਤਿਆਰੀ ਵਿੱਚ ਜਾਨ ਅਬਰਾਹਮ

September 15, 2020 09:12 AM

ਬਤੌਰ ਅਭਿਨੇਤਾ ਲਗਭਗ ਦੋ ਸਾਲਾਂ ਤੱਕ ਐਕਟਿੰਗ ਤੋਂ ਦੂਰ ਰਹੇ ਹਿੰਦੀ ਸਿਨੇਮਾ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੇ ਆਪਣੀ ਫਿਲਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਖਬਰਾਂ ਹਨ ਕਿ ਉਹ ਯਸ਼ਰਾਜ ਫਿਲਮਜ਼ ਦੇ ਬੈਨਰ ਹੇਠ ਬਣਨ ਵਾਲੀ ਫਿਲਮ ‘ਪਠਾਨ’ ਦੀ ਤਿਆਰੀ ਵਿੱਚ ਜ਼ੋਰ-ਸ਼ੋਰ ਨਾਲ ਲੱਗੇ ਹੋਏ ਹਨ। ਇਹੀ ਨਹੀਂ, ਇਸ ਫਿਲਮ ਦੇ ਲਈ ਖਲਨਾਇਕ ਦਾ ਨਾਂਅ ਵੀ ਤੈਅ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਸੂਤਰਾਂ ਮੁਤਾਬਕ ਇਸ ਐਕਸ਼ਨ ਥ੍ਰਿਲਰ ਫਿਲਮ ਵਿੱਚ ਸ਼ਾਹਰੁਖ ਖਾਨ ਦੇ ਸਾਹਮਣੇ ਜਾਨ ਅਬਰਾਹਮ ਖਲਨਾਇਕ ਦੀ ਭੂਮਿਕਾ ਨਿਭਾਉਣਗੇ। ਇਸ ਦੇ ਲਈ ਜਾਨ ਦੇ ਨਾਲ ਯਸ਼ਰਾਜ ਫਿਲਮਜ਼ ਦੀ ਗੱਲਬਾਤ ਲਗਭਗ ਤੈਅ ਮੰਨੀ ਗਈ ਹੈ। ਜੇ ਏਦਾਂ ਹੋਵੇ ਤਾਂ ਦਰਸ਼ਕ ਪਹਿਲੀ ਵਾਰ ਸ਼ਾਹਰੁਖ ਅਤੇ ਜਾਨ ਨੂੰ ਇਕੱਠੇ ਵੱਡੇ ਪਰਦੇ 'ਤੇ ਦੇਖਣਗੇ। ਇਸ ਤੋਂ ਪਹਿਲਾਂ ਦੋਵਾਂ ਨੇ ਸਿਰਫ ਇੱਕ ਟੀ ਵੀ ਐਡ ਵਿੱਚ ਇਕੱਠੇ ਕੰਮ ਕੀਤਾ ਹੈ। ਜਾਨ ਨੇ ਇਸ ਤੋਂ ਪਹਿਲਾਂ ਯਸ਼ਰਾਜ ਫਿਲਮਜ਼ ਦੇ ਤਹਿਤ ਫਿਲਮ ‘ਧੂਮ’ ਵਿੱਚ ਵੀ ਖਲਨਾਇਕ ਦਾ ਕਿਰਦਾਰ ਨਿਭਾਇਆ ਸੀ।
ਦੱਸਣ ਯੋਗ ਹੈ ਕਿ ਸਾਲ 2012 ਵਿੱਚ ਸ਼ਾਹਰੁਖ ਦੀ ਫਿਲਮ ‘ਹੈਪੀ ਨਿਊ ਈਅਰ’ ਲਈ ਵੀ ਜਾਨ ਨਾਲ ਸੰਪਰਕ ਕੀਤਾ ਗਿਆ ਸੀ, ਪਰ ਕੁਝ ਕਾਰਨਾਂ ਕਰ ਕੇ ਜਾਨ ਇਸ ਫਿਲਮ ਦਾ ਹਿੱਸਾ ਨਹੀਂ ਬਣ ਸਕੇ ਅਤੇ ਉਨ੍ਹਾਂ ਦੀ ਜਗ੍ਹਾ ਅਭਿਸ਼ੇਕ ਬੱਚਨ ਨੂੰ ਲਿਆ ਗਿਆ। 27 ਸਤੰਬਰ ਨੂੰ ਯਸ਼ ਚੋਪੜਾ ਦੇ ਜਨਮ ਦਿਨ 'ਤੇ ਇਸ ਫਿਲਮ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਫਿਲਮ ਦੀ ਸ਼ੂਟਿੰਗ ਅਗਲੇ ਸਾਲ ਜਨਵਰੀ ਤੋਂ ਸ਼ੁਰੂ ਕਰਨ ਦੀ ਯੋਜਨਾ ਹੈ ਅਤੇ ਇਸ ਨੂੰ ਸਾਲ ਦੇ ਅਖੀਰ ਤੱਕ ਰਿਲੀਜ਼ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ