Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਆਸਟ੍ਰੇਲੀਅਨ ਪਾਰਲੀਮੈਂਟ `ਚ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਮੁੱਦਾ ਉਠਿਆ

September 16, 2020 02:36 AM

ਮੈਲਬੌਰਨ, 15 ਸਤੰਬਰ (ਪੋਸਟ ਬਿਊਰੋ)- ਆਸਟ੍ਰੇਲੀਆ ਦਾ ਗਰੀਨਜ਼ ਪਾਰਟੀ ਦੀ ਸੈਨੇਟਰ ਲਾਰੀਸਾ ਵਾਟਰਸ ਨੇ ਕੱਲ੍ਹ ਭਾਰਤ ਦੀ ਮੋਦੀ ਸਰਕਾਰ ਵੱਲੋਂ ਘੱਟ ਗਿਣਤੀਆਂ ਨਾਲ ਕੀਤੇ ਜਾਂਦੇ ਵਿਤਕਰੇ ਅਤੇ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਦਾ ਮੁੱਦਾ ਆਸਟ੍ਰੇਲੀਅਨ ਪਾਰਲੀਮੈਂਟ ਵਿੱਚ ਉਠਾਇਆ ਹੈ।
ਲਾਰੀਸਾ ਵਾਟਰਸ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪਿੱਛੇ ਜਿਹੇ ਨਰਿੰਦਰ ਮੋਦੀ ਸਰਕਾਰ ਵੱਲੋਂ ਘੱਟ ਗਿਣਤੀਆਂ ਦੀ ਆਵਾਜ਼ ਨੂੰ ਦਬਾਉਣ ਲਈ ਰਾਸ਼ਟਰੀ ਪੱਧਰ `ਤੇ ਕਾਰਵਾਈ ਕਰਦਿਆਂ ਨਾ-ਮਾਤਰ ਸਬੂਤਾਂ ਦੇ ਆਧਾਰ ਉਤੇ ਦਰਜਨਾਂ ਲੋਕਾਂ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਹੈ, ਜਿਨਾਂ ਵਿੱਚ ਬਹੁਤੇ ਉਹ ਲੋਕ ਸ਼ਾਮਲ ਹਨ, ਜੋ ਮੁਸਲਮਾਨਾਂ ਖ਼ਿਲਾਫ਼ ਹੋ ਰਹੀ ਪੁਲਸ ਹਿੰਸਾ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਸਨ।
ਇਸ ਦੌਰਾਨ ਹਿਊਮਨਿਜ਼ਮ ਪ੍ਰਾਜੈਕਟ ਦੇ ਦੀਪਕ ਜੋਸ਼ੀ, ਜੋ ਭਾਰਤ ਤੇ ਵਿਦੇਸ਼ਾਂ ਵਿੱਚ ਕੰਮ ਦੌਰਾਨ ਵਧਦੇ ਨਫ਼ਰਤ ਅਤੇ ਵੰਡ ਪਾਉਣ ਵਾਲੇ ਏਜੰਡੇ ਦਾ ਮੁਕਾਬਲਾ ਕਰਨ ਦਾ ਯਤਨ ਕਰਦੇ ਹਨ, ਨੇ ਕਿਹਾ ਕਿ ਵਾਟਰਸ ਦਾ ਭਾਸ਼ਣ ਇਸ ਗੱਲ ਦਾ ਸੰਕੇਤ ਹੈ ਕਿ ਪੂਰੀ ਦੁਨੀਆ ਦੇਖ ਰਹੀ ਹੈ ਕਿ ਕੋਰੋਨਾ ਦੀ ਆੜ ਹੇਠ ਵੀ ਕਿਵੇਂ ਭਾਰਤ ਸਰਕਾਰ ਮਨੁੱਖੀ ਅਧਿਕਾਰਾਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਇਹ ਮੁੱਦਾ ਕਿਸੇ ਦੇਸ਼ ਦੀ ਫੈਡਰਲ ਪਾਰਲੀਮੈਂਟ ਵਿੱਚ ਉਠਾਇਆ ਗਿਆ ਹੈ, ਇਸ ਤੋਂ ਪਹਿਲਾਂ ਯੂਰਪ ਅਤੇ ਅਮਰੀਕਾ ਦੀ ਪਾਰਲੀਮੈਂਟ ਵਿੱਚ ਵੀ ਇਹ ਮੁੱਦਾ ਉੱਠਿਆ ਸੀ। ਵਾਟਰਸ ਨੇ ਆਪਣੇ ਭਾਸ਼ਣ ਵਿੱਚ ਕਸ਼ਮੀਰ ਮੁੱਦੇ ਬਾਰੇ ਕਿਹਾ ਕਿ ਮੋਦੀ ਸਰਕਾਰ ਨੇ ਬੀਤੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਕਸ਼ਮੀਰੀਆਂ ਨੂੰ ਵਿਤਕਰੇ ਵਾਲੇ ਸਖ਼ਤ ਹੁਕਮਾਂ ਤਹਿਤ ਰਗੜ ਕੇ ਰੱਖਿਆ ਹੈ ਅਤੇ ਸੱਚ ਬਾਹਰ ਆਉਣ ਤੋਂ ਰੋਕਣ ਲਈ ਇੰਟਰਨੈਟ ਤੱਕ ਸੀਮਿਤ ਕੀਤਾ ਪਿਆ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਅਤੇ ਸੀ ਏ ਏ ਕਾਨੂੰਨ ਸਭ ਘੱਟ ਗਿਣਤੀਆਂ ਨੂੰ ਦਬਾਉਣ ਲਈ ਵਰਤੇ ਜਾ ਰਹੇ ਹਨ, ਜਿਸ ਹੇਠ ਦਲਿਤਾਂ, ਸਿੱਖਾਂ ਤੇ ਹੋਰ ਘੱਟ ਗਿਣਤੀਆਂ ਦਾ ਘਾਣ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਭਾਜਪਾ ਦੇ ਓਵਰਸੀਜ਼ ਪ੍ਰਧਾਨ ਜੇ ਸ਼ਾਹ ਨੇ ਵਾਟਰਸ ਵੱਲੋਂ ਲਾਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਪਰੋਕਤ ਇਲਜਾਮ ਸਚਾਈ ਤੋਂ ਦੂਰ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ