Welcome to Canadian Punjabi Post
Follow us on

05

August 2021
 
ਅੰਤਰਰਾਸ਼ਟਰੀ

ਗੁਰਦੁਆਰਾ ਪੰਜਾ ਸਾਹਿਬ ਦੀ ਪਰਿਕਰਮਾ `ਚ ਪਾਕਿ ਅਧਿਕਾਰੀਆਂ ਵੱਲੋਂ ਬੇਅਦਬੀ ਵਾਲਾ ਵਿਹਾਰ

September 16, 2020 02:39 AM

* ਬਿਨਾਂ ਸਿਰ ਢੱਕੇ ਅਤੇ ਜੁੱਤੀਆਂ ਪਾ ਕੇ ਜਾਣ ਦਾ ਮਾਮਲਾ ਭਖਿਆ

ਲਾਹੌਰ, 15 ਸਤੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਸ਼ਹਿਰ ਹਸਨ ਅਬਦਾਲ `ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿੱਚ ਸਰੋਵਰ ਦੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਵੱਡੇ ਅਧਿਕਾਰੀਆਂ ਦੇ ਬਿਨਾਂ ਸਿਰ ਢੱਕੇ ਜੁੱਤੀਆਂ ਪਾ ਕੇ ਪਰਿਕਰਮਾਂ ਵਿੱਚ ਜਾਣ ਉੱਤੇ ਪਾਕਿਸਤਾਨੀ ਸਿੱਖਾਂ ਸਮੇਤ ਸਮੁੱਚੇ ਸਿੱਖ ਭਾਈਚਾਰੇ ਵਿੱਚ ਰੋਸ ਹੈ।
ਅਸਲ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਪਵਿੱਤਰ ਸਰੋਵਰ `ਚ ਨੇੜਲੇ ਨਾਲੇ ਦਾ ਗੰਦਾ ਪਾਣੀ ਰਲਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਜ਼ੁਲਫ਼ੀ ਬੁਖ਼ਾਰੀ ਸਥਿਤੀ ਦਾ ਮੁਆਇਨਾ ਕਰਨ ਗਏ ਤਾਂ ਉਸ ਵੇਲੇ ਉਨ੍ਹਾਂ ਨਾਲ ਪਾਕਿਸਤਾਨ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਤਨਵੀਰ ਜਬਰ, ਡੀ ਪੀ ਓ ਅਟਕ ਸੱਯਦ ਖ਼ਾਲਿਦ ਹਮਦਾਨੀ, ਡਿਪਟੀ ਕਮਿਸ਼ਨਰ ਅਟਕ ਅਲੀ ਅਨਨ ਕਮਰ, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਕੁਲਬੀਰ ਸਿੰਘ, ਪੀ ਟੀ ਆਈ ਪਾਰਟੀ ਦੇ ਸੰਤੋਖ ਸਿੰਘ, ਗੁਰਦੁਆਰਾ ਸਾਹਿਬ ਦੇ ਕੇਅਰ ਟੇਕਰ ਅਸਮਤ ਉਲਾ ਖ਼ਾਨ ਮਾਰਵਤ, ਅਤੀਕ ਗਿਲਾਨੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀਜ਼ ਬੋਰਡ ਦੇ ਵੱਡੇ ਅਧਿਕਾਰੀ ਵੀ ਸਨ। ਇਨ੍ਹਾ ਅਧਿਕਾਰੀਆਂ ਦੇ ਗੁਰਦੁਆਰਾ ਸਾਹਿਬ `ਚ ਪਹੁੰਚਣ `ਤੇ ਉਨ੍ਹਾਂ ਨੂੰ ਬਕਾਇਦਾ ਗੁਰੂ ਘਰ ਵੱਲੋਂ ਸਿਰੋਪਾਓ ਵੀ ਭੇਟ ਕੀਤੇ ਗਏ, ਪਰ ਜਦੋਂ ਇਹ ਅਮਲਾ ਗੁਰਦੁਆਰਾ ਸਾਹਿਬ ਦੀ ਪਰਿਕਰਮਾ `ਚ ਗਿਆ ਤਾਂ ਸਭ ਨੇ ਜੋੜੇ ਪਹਿਨੇ ਹੋਏ ਸਨ ਅਤੇ ਸਰੋਵਰ `ਚ ਪੰਜੇ ਦੇ ਨਿਸ਼ਾਨ ਨੇੜੇ ਪਹੁੰਚਣ `ਤੇ ਉਨ੍ਹਾਂ `ਚੋਂ ਕਿਸੇ ਨੇ ਵੀ ਗੁਰਦੁਆਰਾ ਸਾਹਿਬ ਦੀ ਮਰਿਆਦਾ ਮੁਤਾਬਿਕ ਆਪਣੇ ਸਿਰ ਵੀ ਨਹੀਂ ਢੱਕੇ ਸਨ। ਉਥੇ ਖੜੇ ਹੋ ਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਕੁਲਬੀਰ ਸਿੰਘ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਅਤੇ ਪੰਜੇ ਦੇ ਇਤਿਹਾਸ ਤੋਂ ਵੀ ਜਾਣੂੰ ਕਰਵਾਇਆ, ਪਰ ਉਥੇ ਹਾਜ਼ਰ ਕਿਸੇ ਵੀ ਪਾਕਿਸਤਾਨੀ ਸਿੱਖ ਆਗੂ ਨੇ ਅਧਿਕਾਰੀਆਂ ਨੂੰ ਸਿਰ ਢੱਕਣ ਲਈ ਨਹੀਂ ਕਿਹਾ। ਬਾਅਦ ਵਿੱਚ ਜਦੋਂ ਇਸ ਦੌਰੇ ਬਾਰੇ ਤਸਵੀਰਾਂ ਪੀ ਟੀ ਆਈ (ਪਾਕਿਸਤਾਨ ਤਹਿਰੀਕ-ਏ-ਇਨਸਾਫ਼) ਪਾਰਟੀ ਦੇ ਸੰਤੋਖ ਸਿੰਘ ਅਤੇ ਹੋਰਨਾਂ ਨੇ ਸੋਸ਼ਲ ਮੀਡੀਆ `ਤੇ ਵਾਇਰਲ ਕੀਤੀਆਂ ਤਾਂ ਇਸ ਮਾਮਲੇ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਅਤੇ ਪੀ ਐਸ ਜੀ ਪੀ ਸੀ ਨੂੰ ਪਹਿਲ ਦੇ ਆਧਾਰ ਉੱਤੇ ਗੁਰਦੁਆਰਾ ਸਾਹਿਬਾਨ ਦੀ ਮਰਿਆਦਾ ਬਾਰੇ ਪਾਕਿਸਤਾਨ ਵਿਚਲੇ ਸਾਰੇ ਆਬਾਦ ਗੁਰਦੁਆਰਿਆਂ `ਚ ਸੂਚਨਾ ਬੋਰਡ ਲਾਉਣ ਲਈ ਕਿਹਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
27 ਸਾਲਾਂ ਬਾਅਦ ਬਿਲ ਗੇਟਸ ਤੇ ਮੇਲਿੰਡਾ ਫਰੈਂਚ ਦਾ ਤਲਾਕ
ਭਾਰਤ ਵੰਡ ਅਤੇ ਨਹਿਰੂ-ਐਡਵਿਨਾ ਸੰਬੰਧਾਂ ਦਾ ਖੁਲਾਸਾ ਹੋ ਸਕਦੈ
ਅਮਰੀਕੀ ਫੌਜੀ ਹੈਡਕੁਆਰਟਰ ਦੇ ਬਾਹਰ ਹਮਲੇ ਵਿੱਚ ਪੁਲਸ ਅਫਸਰ ਦੀ ਹੱਤਿਆ
ਕੋਵਿਡ-19 ਆਊਟਬ੍ਰੇਕ ਤੋਂ ਬਾਅਦ ਚੀਨ ਨੇ ਵੁਹਾਨ ਵਿੱਚ ਮਾਸ ਟੈਸਟ ਕਰਨ ਦਾ ਦਿੱਤਾ ਹੁਕਮ
ਅਮਰੀਕਾ ਵਿੱਚ ਕੈਪੀਟਲ ਹਮਲੇ ਵੇਲੇ ਭੀੜ ਦੇ ਨਾਲ ਭਿੜਨ ਵਾਲੇ ਚਾਰ ਅਧਿਕਾਰੀ ਖੁਦਕੁਸ਼ੀਆਂ ਕਰ ਗਏ
ਹਜ਼ਾਰਾਂ ਸਾਲ ਪੁਰਾਣੇ ਸੁਨਹਿਰੀ ਸਿੱਕੇ ਦੀ ਨਿਲਾਮੀ
ਪਾਕਿਸਤਾਨ ਵਿੱਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ
ਪੈਂਟਾਗਨ ਦੇ ਬਾਹਰ ਹਿੰਸਕ ਵਾਰਦਾਤ, ਛੁਰੇਬਾਜ਼ੀ ਕਾਰਨ ਇੱਕ ਅਧਿਕਾਰੀ ਦੀ ਹੋਈ ਮੌਤ
ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਰਮਿਆਨ ਅਮਰੀਕਾ ਨੇ 70 ਫੀ ਸਦੀ ਵੈਕਸੀਨੇਸ਼ਨ ਦਾ ਟੀਚਾ ਕੀਤਾ ਪੂਰਾ
ਆਸਟਰੇਲੀਆ ਦੇ ਸਿਡਨੀ ਵਿੱਚ ਕੋਰੋਨਾ ਨੂੰ ਕੰਟਰੋਲ ਕਰਨ ਲਈ ਫੌਜ ਤਾਇਨਾਤ