Welcome to Canadian Punjabi Post
Follow us on

02

July 2025
 
ਭਾਰਤ

ਉੱਪ ਰਾਸ਼ਟਰਪਤੀ ਨੇ ਕਿਹਾ: ਨਾ ਕੋਈ ਭਾਸ਼ਾ ਥੋਪੀ ਜਾਵੇ, ਨਾ ਕਿਸੇ ਭਾਸ਼ਾ ਦਾ ਵਿਰੋਧ ਹੋਵੇ

September 16, 2020 02:47 AM

ਨਵੀਂ ਦਿੱਲੀ, 15 ਸਤੰਬਰ (ਪੋਸਟ ਬਿਊਰੋ)- ਭਾਰਤ ਦੇ ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਕਿਹਾ ਕਿ ਕੋਈ ਵੀ ਭਾਸ਼ਾ ਸੰਸਕਾਰਾਂ ਦੀ ਤਰ੍ਹਾਂ ਸ਼ੁੱਧ ਅਤੇ ਆਸਥਾ ਵਾਂਗ ਪਵਿੱਤਰ ਹੁੰਦੀ ਹੈ। ਇਸ ਲਈ ਨਾ ਕੋਈ ਭਾਸ਼ਾ ਥੋਪਣੀ ਚਾਹੀਦੀ ਹੈ ਅਤੇ ਨਾ ਕਿਸੇ ਭਾਸ਼ਾ ਦਾ ਕੋਈ ਵਿਰੋਧ ਹੋਣਾ ਚਾਹੀਦਾ ਹੈ।
ਹਿੰਦੀ ਦਿਵਸ ਮੌਕੇ ‘ਮਧੁਬਨ ਐਜੂਕੇਸ਼ਨਲ ਬੁੱਕਸ` ਵੱਲੋਂ ਕਰਵਾਏ ਸਮਾਗਮ ਨੂੰ ਵੀਡੀਓ ਕਾਨਫ਼ਰੰਸ ਜ਼ਰੀਏ ਸੰਬੋਧਨ ਕਰਦਿਆਂ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਿਹਾ ਕਿ ਭਾਰਤ ਵਾਸੀਆਂ ਨੂੰ ਆਪਣੀ ਭਾਸ਼ਾਵਾਂ ਦੀ ਵੰਨ ਸੁਵੰਨਤਾ `ਤੇ ਮਾਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਸ਼ਾਵਾਂ ਸਾਡੀਆਂ ਸੱਭਿਆਚਾਰਕ ਵਿਰਾਸਤ ਹਨ ਅਤੇ ਉਨ੍ਹਾਂ ਦਾ ਵਿਸ਼ਾਲ ਸਾਹਿਤਕ ਇਤਿਹਾਸ ਰਿਹਾ ਹੈ। ਕੱਲ੍ਹ ਹੀ ਦੇ ਦਿਨ 1949 ਵਿੱਚ ਸੰਵਿਧਾਨ ਸਭਾ ਨੇ ਹਿੰਦੀ ਨੂੰ ਰਾਜ ਭਾਸ਼ਾ ਦੇ ਰੂਪ `ਚ ਸਵੀਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਡੀ ਹਰ ਭਾਸ਼ਾ ਪੂਜਨੀਕ ਹੈ। ਹਰ ਭਾਸ਼ਾ ਸਾਡੇ ਸੰਸਕਾਰਾਂ ਦੀ ਤਰ੍ਹਾਂ ਸ਼ੁੱਧ ਅਤੇ ਸਾਡੀਆਂ ਆਸਥਾਵਾਂ ਦੀ ਤਰ੍ਹਾਂ ਪਵਿੱਤਰ ਹੁੰਦੀ ਹੈ। ਨਿਰੰਤਰ ਅਤੇ ਸਥਾਈ ਵਿਕਾਸ ਲਈ ਸਿੱਖਿਆ ਦਾ ਮਾਧਿਅਮ ਮਾਂ ਬੋਲੀ ਹੀ ਹੋਣਾ ਚਾਹੀਦਾ ਹੈ। ਨਵੀਂ ਸਿੱਖਿਆ ਨੀਤੀ 2020 `ਚ ਭਾਰਤੀ ਭਾਸ਼ਾਵਾਂ ਅਤੇ ਸੰਸਕ੍ਰਿਤੀ ਨੂੰ ਮਹੱਤਵ ਦਿੱਤੇ ਜਾਣ `ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਾਧਿਅਮ ਮਾਂ ਬੋਲੀ `ਚ ਹੋਣ ਨਾਲ ਬੱਚਿਆਂ ਨੂੰ ਆਪਣੇ ਭਾਵ ਪ੍ਰਗਟ ਕਰਨ ਅਤੇ ਵਿਸ਼ੇ ਨੂੰ ਸਮਝਣ `ਚ ਸੌਖ ਹੋਵੇਗੀ ਅਤੇ ਪੜ੍ਹਨ `ਚ ਰੁਚੀ ਪੈਦਾ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ