Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਖੇਤੀਬਾੜੀ ਆਰਡੀਨੈਂਸ ਸੰਸਦ ਵਿੱਚ ਪੇਸ਼ ਕਰਨ ਨਾਲ ਅਕਾਲੀ ਦਲ ਦਾ ਝੂਠਾ ਚਿਹਰਾ ਨੰਗਾ ਹੋਇਆ: ਕੈਪਟਨ ਅਮਰਿੰਦਰ ਸਿੰਘ

September 16, 2020 02:52 AM

ਚੰਡੀਗੜ੍ਹ, 15 ਸਤੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਵੱਲੋਂ ਖੇਤੀਬਾੜੀ ਆਰਡੀਨੈਂਸਾਂ ਨੂੰ ਬੀਤੇ ਦਿਨ ਸੰਸਦ ਵਿੱਚ ਪੇਸ਼ ਕਰਨ ਦੇ ਨਾਲ ਹੀ ਸ਼ੋ੍ਰਮਣੀ ਅਕਾਲੀ ਦਲ ਦਾ ਸੂਬੇ ਦੀ ਕਿਸਾਨੀ ਦੇ ਹਿੱਤਾ ਦੀ ਰੱਖਿਆ ਕਰਨ ਦੇ ਦਾਅਵਿਆਂ ਦਾ ਝੂਠ ਨੰਗਾ ਹੋ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਪੇਸ਼ ਕਰ ਦਿੱਤਾ ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਇਸ ਮੁੱਦੇ ਸਬੰਧੀ ਡਰਾਮੇਬਾਜ਼ੀ ਕਰ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸਦਨ ਤੋਂ ਬਾਹਰ ਸੀ ਜਦੋਂ ਇਹ ਆਰਡੀਨੈਂਸ ਸੰਸਦ ਵਿੱਚ ਕਾਨੂੰਨ ਬਣਾਉਣ ਲਈ ਪੇਸ਼ ਹੋਏ ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਾਰਾ ਡਰਾਮਾ ਕਿਸਾਨ ਜਥੇਬੰਦੀਆਂ ਨੂੰ ਪਰਚਾਉਣ ਵਾਸਤੇ ਰਚਿਆ ਗਿਆ ਸੀ ਜਿਨ੍ਹਾਂ ਨੇ ਇਸ ਵੇਲੇ ਆਰਡੀਨੈਂਸਾਂ ਦਾ ਸਖਤ ਵਿਰੋਧ ਕਰਦਿਆਂ ਕੇਂਦਰ ਸਰਕਾਰ ਖਿਲਾਫ ਕਮਰ ਕਸੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਾਫ ਝਲਕਦਾ ਹੈ ਕਿ ਕਿਸਾਨਾਂ ਤੇ ਸੂਬਿਆਂ ਦੇ ਹਿੱਤਾਂ ਨੂੰ ਅੱਖੋ ਪਰੋਖੇ ਕਰਦਿਆਂ ਸਾਜਿਸ਼ ਰਚੀ ਗਈ ਜਦੋਂ ਕਿ ਖੇਤੀਬਾੜੀ ਸੰਵਿਧਾਨ ਅਨੁਸਾਰ ਸੂਬਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, ‘‘ਨਹੀਂ ਤਾਂ ਸੁਖਬੀਰ ਸੰਸਦ ਦੇ ਪਹਿਲੇ ਹੀ ਦਿਨ ਗਾਇਬ ਕਿਉ ਰਹਿੰਦਾ।’’ ਅਕਾਲੀ ਦਲ ਦੇ ਪ੍ਰਧਾਨ ਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਇਹ ਆਰਡੀਨੈਂਸ ਜਿਨ੍ਹਾਂ ਉਤੇ ਅਕਾਲੀ ਦਲ ਨੇ ਵੀ ਮੋਹਰ ਲਗਾਈ ਹੈ, ਕਾਨੂੰਨ ਬਣਾਉਣ ਲਈ ਸੰਸਦ ਵਿੱਚ ਲਿਆਂਦੇ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਕਾਲੀਆਂ ਨੇ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਦੌਰਾਨ ਵੀ ਇਹੋ ਹੱਥਕੰਡੇ ਅਪਣਾਏ ਸਨ ਅਤੇ ਆਰਡੀਨੈਂਸ ਵਿਰੋਧੀ ਮਤੇ ਦੇ ਹੱਕ ਵਿੱਚ ਵੋਟ ਤੋਂ ਬਚਣ ਲਈ ਉਸ ਸਮੇਂ ਅਕਾਲੀ ਦਲ ਗੈਰ ਹਾਜ਼ਰ ਰਿਹਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ