Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੈਪਟਨ ਵੱਲੋਂ ਕੇਂਦਰੀ ਮੰਤਰੀ ਦਾਨਵੇ ਕੋਲੋਂ ਖੇਤੀਬਾੜੀ ਆਰਡੀਨੈਂਸਾਂ ਬਾਰੇ ਗੰੁਮਰਾਹਕੁਨ ਬਿਆਨ ਲਈ ਬਿਨਾਂ ਸ਼ਰਤ ਮਾਫੀ ਦੀ ਮੰਗ

September 16, 2020 02:55 AM

ਚੰਡੀਗੜ੍ਹ, 15 ਸਤੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ ਵਿੱਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦੇਸ਼ ਨੂੰ ਗੁੰਮਰਾਹਕੁਨ ਜਾਣਕਾਰੀ ਦੇਣ ਦੇ ਮੁੱਦੇ ਸਬੰਧੀ ਬਿਨਾਂ ਸ਼ਰਤ ਮਾਫੀ ਦੀ ਮੰਗ ਕੀਤੀ ਹੈ ਅਤੇ ਇਸ ਨੂੰ ਸੰਸਦੀ ਮਰਿਆਦਾ ਅਤੇ ਅਸੂਲਾਂ ਦੀ ਪੂਰਨ ਉਲੰਘਣਾ ਗਰਦਾਨਿਆ ਹੈ।ਦਾਨਵੇ ਵੱਲੋਂ ਬੀਤੇ ਦਿਨੀਂ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪੰਜਾਬ ਦੀ ਸਹਿਮਤੀ ਹੋਣ ਬਾਰੇ ਦਿੱਤੇ ਗਏ ਬਿਆਨ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਰਾਜ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੋਮਵਾਰ ਨੂੰ ਇਸ ਮੁੱਦੇ ਉਤੇ ਗਲਤ ਬਿਆਨੀ ਕਰ ਕੇ ਸੰਸਦ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਾਉਣ ਲਈ ਕੇਂਦਰੀ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਅਤੇ ਇਸ ਨੂੰ ਗੰੁਮਰਾਹਕੁਨ ਸੂਚਨਾ ਦੇ ਆਸਰੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਸਾਜਿਸ਼ ਦੱਸਿਆ।
ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ ਕਿ ਕਿਸੇ ਵੀ ਸਮੇਂ ਉਚ ਤਾਕਤੀ ਕਮੇਟੀ ਨੇ ਅਜਿਹਾ ਕੋਈ ਵੀ ਸੁਝਾਅ ਨਹੀਂ ਦਿੱਤਾ ਜਿਸ ਅਨੁਸਾਰ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਪ੍ਰਤੀ ਹਾਮੀ ਭਰੀ ਗਈ ਹੋਵੇ ਜਦੋਂ ਕਿ ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਬਣਾਏ ਇਨ੍ਹਾਂ ਆਰਡੀਨੈਂਸਾਂ ਨੂੰ ਹੁਣ ਸੰਸਦ ਵਿੱਚ ਕਾਨੂੰਨ ਬਣਾਉਣ ਲਈ ਪੇਸ਼ ਕਰ ਦਿੱਤਾ ਹੈ ਜੋ ਕਿ ਝੂਠ ਉਤੇ ਆਧਾਰਿਤ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਦਿੱਤਾ ਬਿਆਨ ਗੈਰ ਲੋਕਤੰਤਰੀ ਅਤੇ ਨੈਤਿਕਤਾ ਦੇ ਖਿਲਾਫ ਹੈ ਜਿਸ ਲਈ ਕੇਂਦਰੀ ਮੰਤਰੀ ਨੂੰ ਤੁਰੰਤ ਹੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਸਦ, ਲੋਕਤੰਤਰ ਦੇ ਸਿਧਾਂਤਾਂ ਨੂੰ ਬਣਾਈ ਰੱਖਣ ਵਾਲਾ ਇਕ ਪਵਿੱਤਰ ਸਦਨ ਹੈ ਜਿੱਥੇ ਇਨ੍ਹਾਂ ਅਸੂਲਾਂ ਦੀ ਉਲੰਘਣਾ ਕਰਨਾ ਮੁਲਕ ਦੀਆਂ ਸੰਵਿਧਾਨਕ ਜੜ੍ਹਾਂ ਲਈ ਘਾਤਕ ਸਿੱਧ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਘਟਾਉਣ ਵਾਲੇ ਕਿਸੇ ਵੀ ਕਦਮ ਦਾ ਹਮੇਸ਼ਾ ਹੀ ਵਿਰੋਧ ਕੀਤਾ ਹੈ ਭਾਵੇਂ ਇਹ ਖੇਤੀਬਾੜੀ ਸੁਧਾਰਾਂ ਲਈ ਬਣੀ ਉਚ ਤਾਕਤੀ ਕਮੇਟੀ ਹੋਵੇ ਜਾਂ ਫੇਰ ਸੂਬੇ ਦੀ ਵਿਧਾਨ ਸਭਾ ਜਾਂ ਫੇਰ ਕੋਈ ਵੀ ਜਨਤਕ ਮੰਚ ਹੋਵੇ। ਇਹ, ਉਨ੍ਹਾਂ ਦੀ ਸਰਕਾਰ ਹੈ ਜਿਸ ਨੇ ਵਿਧਾਨ ਸਭਾ ਵਿੱਚ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਮਤਾ ਲਿਆਂਦਾ ਸੀ ਅਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਦੋ ਵਾਰ ਪ੍ਰਧਾਨ ਮੰਤਰੀ ਨੂੰ ਲਿਖ ਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ ਜੋ ਕਿ ਪੰਜਾਬ ਦੀ ਕਿਸਾਨੀ ਲਈ ਮਾਰੂ ਸਿੱਧ ਹੋਣਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ