Welcome to Canadian Punjabi Post
Follow us on

28

March 2024
 
ਕੈਨੇਡਾ

ਅਮਰੀਕਾ ਨੇ ਕੈਨੇਡਾ ਉੱਤੇ 10 ਫੀ ਸਦੀ ਐਲੂਮੀਨੀਅਮ ਟੈਰਿਫ ਲਾਉਣ ਦਾ ਫੈਸਲਾ ਵਾਪਿਸ ਲਿਆ

September 16, 2020 05:54 AM

ਓਟਵਾ, 15 ਸਤੰਬਰ (ਪੋਸਟ ਬਿਊਰੋ) : ਅਮਰੀਕਾ ਵੱਲੋਂ 10 ਫੀ ਸਦੀ ਐਲੂਮੀਨੀਅਮ ਟੈਰਿਫ ਲਾਉਣ ਬਦਲੇ ਕੈਨੇਡਾ ਵੱਲੋਂ ਕੀਤੀ ਜਾਣ ਵਾਲੀ ਜਵਾਬੀ ਕਾਰਵਾਈ ਤੋਂ ਪਹਿਲਾਂ ਹੀ ਟਰੰਪ ਪ੍ਰਸ਼ਾਸਨ ਨੇ ਆਪਣਾ ਇਹ ਫੈਸਲਾ ਵਾਪਿਸ ਲੈ ਲਿਆ ਹੈ|
ਅਮਰੀਕਾ ਦੇ ਟਰੇਡ ਰਿਪ੍ਰਜ਼ੈਂਟੇਟਿਵਜ਼ ਆਫਿਸ ਦਾ ਕਹਿਣਾ ਹੈ ਕਿ ਸਾਡੇ ਵੱਲੋਂ 10 ਫੀ ਸਦੀ ਟੈਰਿਫ ਇਸ ਲਈ ਵਾਪਿਸ ਲਿਆ ਜਾ ਰਿਹਾ ਹੈ ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਬਾਕੀ ਬਚੇ ਸਾਲ ਵਿੱਚ ਕੈਨੇਡੀਅਨ ਐਕਸਪੋਰਟ ਨੌਰਮਲ ਢੰਗ ਨਾਲ ਚੱਲ ਸਕੇ| ਯੂਐਸਟੀਆਰ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਇਸ ਸਾਲ ਦੇ ਅੰਤ ਵਿੱਚ ਅਮਰੀਕਾ ਵੱਲੋਂ ਕੈਨੇਡੀਅਨ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਕੇ ਇਨ੍ਹਾਂ ਚਾਰ ਮਹੀਨਿਆਂ ਵਿੱਚ ਐਲੂਮੀਨੀਅਮ ਟਰੇਡ ਦੀ ਸਥਿਤੀ ਦਾ ਮੁਲਾਂਕਣ ਕੀਤਾ ਜਾਵੇਗਾ| ਇਸ ਦੇ ਨਾਲ ਹੀ 2021 ਵਿੱਚ ਮਾਰਕਿਟ ਵਿਚਲੇ ਸੰਭਾਵੀ ਹਾਲਾਤ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ|
ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਐਲਾਨੇ ਐਲੂਮੀਨੀਅਮ ਟੈਰਿਫਜ਼ ਦੇ ਬਦਲੇ ਕੈਨੇਡਾ ਵੱਲੋਂ ਵੀ ਅਮਰੀਕਾ ਖਿਲਾਫ ਜਵਾਬੀ ਕਾਰਵਾਈ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ ਤੇ ਇਸ ਸਬੰਧ ਵਿੱਚ ਫੈਡਰਲ ਸਰਕਾਰ ਜਲਦ ਐਲਾਨ ਵੀ ਕਰਨ ਵਾਲੀ ਸੀ| ਅਮਰੀਕਾ ਵੱਲੋਂ ਚੁੱਕੇ ਗਏ ਇਸ ਤਾਜ਼ਾ ਕਦਮ ਤੋਂ ਪਹਿਲਾਂ ਟਰੂਡੋ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਸਰਕਾਰ ਕੈਨੇਡਾ ਦੀ ਐਲੂਮੀਨੀਅਮ ਇੰਡਸਟਰੀ ਦੀ ਹਿਫਾਜ਼ਤ ਕਰਨ ਲਈ ਹਰ ਕੋਸ਼ਿਸ਼ ਕਰੇਗੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ