Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਨਰਿੰਦਰ ਮੋਦੀ ਸਰਕਾਰ ਦਾ ਖੇਤੀਬਾੜੀ ਬਾਰੇ ਇੱਕ ਬਿੱਲ ਲੋਕ ਸਭਾ ਵਿੱਚ ਪਾਸ

September 16, 2020 07:43 AM

* ਅਕਾਲੀ ਦਲ ਦੀ ਆਖਰੀ ਮੌਕੇ ਪਲਟੀ, ਬਿੱਲ ਦੇ ਵਿਰੁੱਧ ਵੋਟ ਪਾਈ


ਨਵੀਂ ਦਿੱਲੀ, 15 ਸਤੰਬਰ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦਾ ਜ਼ਰੂਰੀ ਵਸਤਾਂ ਬਾਰੇ ਸੋਧ ਬਿੱਲ-2020 ਅੱਜ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਾਰਲੀਮੈਂਟ ਤੋਂ ਪਾਸ ਹੋ ਗਿਆ ਹੈ। ਇਹ ਬਿੱਲ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੇਗਏ ਤਿੰਨ ਆਰਡੀਨੈਂਸਾਂ ਵਿਚੋਂ ਇਕ ਹੈ, ਜਿਨ੍ਹਾਂ ਖਿਲਾਫ਼ ਪੰਜਾਬ ਤੇ ਹਰਿਆਣਾ ਦੇ ਕਿਸਾਨ ਸੜਕਾਂ ਉੱਤੇਧਰਨੇ ਲਾਈ ਬੈਠੇ ਹਨ। ਇਸਬਿੱਲ ਦੇ ਪਾਸ ਹੋਣ ਵੇਲੇ ਐਨ ਅੰਤਲੇ ਮੌਕੇਪਲਟੀ ਮਾਰ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਦਾ ਜ਼ੋਰਦਾਰ ਵਿਰੋਧ ਕਰ ਦਿੱਤਾ ਹੈ।
ਅੱਜ ਲੋਕ ਸਭਾ ਵਿੱਚ ਇਸ ਬਿੱਲ ਦੇ ਵਿਰੋਧ ਵਿੱਚਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਪਾਰਟੀ ਹੋਣ ਕਰ ਕੇਅਕਾਲੀ ਦਲ ਅਜਿਹੀ ਕਿਸੇ ਵੀ ਗੱਲ ਦੀ ਹਮਾਇਤ ਨਹੀਂ ਕਰ ਸਕਦਾ, ਜਿਹੜੀ ਦੇਸ਼, ਖ਼ਾਸ ਤੌਰ ਉੱਤੇ ਪੰਜਾਬ ਦੇ ਅੰਨਦਾਤਾ (ਕਿਸਾਨ) ਦੇ ਹਿਤਾਂ ਦੇ ਵਿਰੁਧ ਹੋਵੇ। ਆਪਣੇ ਭਾਸ਼ਨ ਦੌਰਾਨ ਛੋਟੇ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦਾ ਸੰਗਠਨ ਹੈ, ਹਰ ਅਕਾਲੀ ਕਿਸਾਨ ਹੈ ਤੇ ਹਰ ਕਿਸਾਨ ਦਿਲੋਂ ਅਕਾਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਵਾਸਤੇ ਲੜਾਈ ਲੜੀ ਹੈ ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਬ ਉਚ ਕੁਰਬਾਨੀਆਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਤੇ ਉਨ੍ਹਾਂ ਦੇ ਸੰਗਠਨਾਂ ਨੂੰ ਨਾਲ ਨਾ ਲੈ ਕੇ ਬਹੁਤ ਵੱਡੀ ਗ਼ਲਤੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਅਕਾਲੀ ਦਲ ਨਾਲ ਕੋਈ ਸਲਾਹ ਨਹੀਂ ਕੀਤੀ ਗਈ ਅਤੇਜਦੋਂਤੋਂ ਆਰਡੀਨੈਂਸ ਜਾਰੀ ਹੋਏ ਹਨ, ਅਸੀਂ ਸਰਕਾਰ ਨੂੰ ਕਹਿ ਰਹੇ ਹਾਂ ਕਿ ਇਹ ਬਿੱਲ ਨਾ ਲਿਆਵੇ, ਪਰ ਸਾਡੀ ਆਵਾਜ਼ ਸੁਣੀ ਨਹੀਂ ਗਈ। ਉਨ੍ਹਾ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਵਿੱਚ ਇਸ ਦਾ ਵਿਰੋਧ ਕੀਤਾ ਸੀ, ਕਿਉਂਕਿ ਆਰਡੀਨੈਂਸ ਡਰਾਫਟ ਕਰਦੇ ਵਕਤ ਅਕਾਲੀ ਦਲ ਨਾਲ ਇਸ ਬਾਰੇਵਿਚਾਰਨਹੀਂਕੀਤੀ ਗਈ ਤੇ ਸਾਡੇ ਵਾਰ ਵਾਰ ਮਨ੍ਹਾ ਕਰਨ ਦੇ ਬਾਵਜੂਦ ਕਿ ਇਸ ਆਰਡੀਨੈਂਸ ਨੂੰ ਨਾ ਲਿਆਂਦਾ ਜਾਵੇ, ਸਾਡੀ ਗੱਲ ਨਹੀਂ ਸੁਣੀ ਗਈ। ਅਕਾਲੀ ਦਲ ਨੇ ਪਾਰਲੀਮੈਂਟ ਵਿਚ ਆਰਡੀਨੈਂਸ ਬਾਰੇ ਭਾਜਪਾ ਦੇ ਵਿਰੁੱਧ ਵੋਟ ਦਿਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ