Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸ਼੍ਰੋਮਣੀ ਕਮੇਟੀ ਟਾਸਕ ਫੋਰਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਬੰਦ ਕੀਤੇ

September 16, 2020 07:46 AM

* ਧਰਨੇ ਉੱਤੇ ਬੈਠੀ ਸਿੱਖ ਸੰਗਤ ਅਤੇ ਮੀਡੀਏ ਦੀ ਕੁੱਟਮਾਰ


ਅੰਮ੍ਰਿਤਸਰ, 15 ਸਤੰਬਰ, (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਜਵਾਬ ਮੰਗੇ ਜਾਣ ਤੋਂ ਭੜਕੀ ਸ਼੍ਰੋਮਣੀ ਕਮੇਟੀ ਨੇ ਆਪਣੀ ਟਾਸਕ ਫੋਰਸ ਤੋਂ ਅੱਜ ਤਾਨਾਸ਼ਾਹੀ ਵਤੀਰਾ ਅਪਣਾ ਕੇ ਸਤਿਕਾਰ ਕਮੇਟੀਆਂ ਤੇ ਬਾਬਾ ਬੋਤਾ ਸਿੰਘ ਗਰਜਾ ਸਿੰਘ ਨਿਹੰਗ ਸਿੰਘ ਜਥੇਬੰਦੀ ਦੇ ਨਾਲ-ਨਾਲ ਮੀਡੀਆ ਕਰਮੀਆਂ ਦੀ ਵੀ ਕੁੱਟਮਾਰ ਕਰਵਾ ਦਿੱਤੀਹੈ।
ਵਰਨਣ ਯੋਗ ਹੈ ਕਿ ਸਤਿਕਾਰ ਕਮੇਟੀਆਂ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਮਿਲ ਕੇ ਪਾਵਨ ਸਰੂਪਾਂ ਬਾਰੇਸੱਚਾਈ ਜਾਨਣ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਇੱਕ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਪੱਕਾ ਧਰਨਾ ਸ਼ੁਰੂ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂਨੇ ਰਾਤੋ-ਰਾਤ ਸ੍ਰੀ ਗੁਰੂ ਰਾਮਦਾਸ ਸਰਾਂ, ਪੁਰਾਣਾ ਜੋੜਾ ਘਰ ਅਤੇ ਬਾਬਾ ਅਟਲ ਸਾਹਿਬ ਵਾਲੇ ਪਾਸੇ ਦਾ ਰਸਤਾ ਰੋਕ ਕੇ ਤਕਰੀਬਨ ਪੰਦਰਾਂ-ਪੰਦਰਾਂ ਫੁੱਟ ਉੱਚੀਆਂ ਟੀਨ ਦੀਆਂ ਕੰਧਾਂ ਕਰਕੇ ਧਰਨਾ ਦੇਂਦੇ ਸਤਿਕਾਰ ਕਮੇਟੀ ਅਤੇ ਜਥੇਬੰਦੀਆਂ ਦੇ ਆਗੂਆਂ ਨੂੰ ਵਿਚਾਲੇ ਡੱਕ ਦਿੱਤਾ ਸੀ ਅਤੇ ਗੁਰੂ ਘਰ ਸੰਗਤਾਂ ਦੇ ਆਉਣ ਜਾਣ ਦਾ ਰਸਤਾ ਵੀ ਬੰਦ ਕਰ ਦਿੱਤਾ ਸੀ।ਇਸ ਉੱਤੇ ਸੰਗਤਾਂ ਨੇ ਨਰਾਜ਼ਗੀ ਵੀ ਪ੍ਰਗਟਾਈ ਤੇ ਕੁਝ ਸੰਗਤਾਂ ਘਰਾਂ ਨੂੰ ਮੁੜ ਗਈਆਂ। ਦੂਸਰੇ ਪਾਸੇ ਗੁਰੂ ਰਾਮਦਾਸ ਸਰਾਂ ਦੇ ਲੰਗਰ ਹਾਲ ਵਾਲੇ ਪਾਸੇ ਸਤਿਕਾਰ ਕਮੇਟੀ ਦੇ ਕੁਝ ਆਗੂਆਂ ਦੇ ਨਾਲ ਨਿਹੰਗ ਸਿੰਘ ਜਥੇਬੰਦੀ ਨੇ ਧਰਨਾ ਦੇ ਕੇ ਗੁਰਬਾਣੀ ਪਾਠ ਸ਼ੁਰੂ ਕਰ ਦਿੱਤਾ। ਇਸ ਮੌਕੇ ਪਹਿਲਾਂ ਹੀ ਵਿਵਾਦਾਂ ਵਿੱਚ ਘਿਰੀਹੋਈ ਸ਼੍ਰੋਮਣੀ ਕਮੇਟੀ ਦੇ ਹੁਕਮ ਉੱਤੇ ਉਸ ਦੇ ਮੁਲਾਜ਼ਮਾਂਨੇ ਸਤਿਕਾਰ ਕਮੇਟੀ ਅਤੇ ਜਥੇਬੰਦੀਆਂ ਦੇ ਆਗੂਆਂ ਨੂੰ ਕੁੱਟਿਆ ਤੇ ਮੀਡੀਆ ਵਾਲਿਆਂ ਦੀ ਵੀ ਕੁੱਟਮਾਰ ਕਰ ਦਿੱਤੀ, ਜਿਸ ਦੀ ਹਰ ਪਾਸੇ ਨਿੰਦਾ ਹੋਈ ਹੈ।ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤੇ ਬਾਹਰ ਕੁਝ ਦਿਨਾਂ ਤੋਂ ਪੁਲਸ ਵਾਲੇ ਵੀ ਤਾਇਨਾਤ ਸਨ, ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਵੱਖ-ਵੱਖ ਖੁਫ਼ੀਆ ਏਜੰਸੀਆਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ-ਬਾਹਰ ਪੂਰੀ ਚੌਕਸੀ ਰੱਖ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਵਲੋਂਅੱਜ ਦੀ ਇਸ ਘਟਨਾ ਪਿੱਛੋਂ ਲੋਕ ਇਨਸਾਫ਼ ਪਾਰਟੀ ਦੇ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖਾਲਸਾ ਅਤੇ ਜਥੇਬੰਦੀਆਂ ਦੇ ਆਗੂ ਹਰਪ੍ਰੀਤ ਸਿੰਘ ਮਖੂ ਅਤੇ ਹੋਰਨਾਂ ਨੇ ਮੌਕੇ ਤੇ ਆ ਕੇ ਫ਼ਿਰ ਧਰਨਾ ਸ਼ੁਰੂ ਕਰਵਾ ਦਿੱਤਾ। ਜਗਜੋਤ ਸਿੰਘ ਖਾਲਸਾ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਚਹੁੰ ਵਰਣਾਂ ਵਾਸਤੇ ਸਾਂਝੇ ਅਸਥਾਨ ਦੇ ਦਰਵਾਜ਼ੇ ਸੰਗਤਾਂ ਲਈ ਬੰਦ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਮਸੰਦਾਂ ਤੇ ਨਰੈਣੂ ਮਹੰਤਾਂ ਤੋਂ ਕਬਜ਼ੇ ਛੁਡਾ ਕੇ ਕੁਰਬਾਨੀਆਂ ਨਾਲ ਬਣਾਈ ਸ਼੍ਰੋਮਣੀ ਕਮੇਟੀ ਵੀ ਅੱਜ ਉਹੀ ਰੋਲ ਨਿਭਾ ਰਹੀ ਹੈ ਅਤੇ ਸਮਾਂ ਆ ਗਿਆ ਹੈ ਇਨ੍ਹਾਂ ਤੋਂ ਕਬਜ਼ੇ ਲੈ ਕੇ ਗੁਰਦੁਆਰਿਆਂ ਦਾ ਪ੍ਰਬੰਧ ਸਿੱਖ ਸੰਗਤਾਂ ਖੁਦ ਸੰਭਾਲਣ।ਸਰਬੱਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਧਿਆਨ ਸਿੰਘ ਮੰਡ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦਾ ਹਿਸਾਬ ਮੰਗਦੇ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦੇ ਸਿੱਖਾਂ ਉੱਤੇ ਸ਼੍ਰੋਮਣੀ ਕਮੇਟੀ ਵਲੋਂ ਹਮਲਾਵਰ ਹੋ ਕੇ ਡਾਂਗਾਂ ਸੋਟੇ ਚਲਾਉਣਾ ਨਿੰਦਣਯੋਗ ਹੈ। ਇੱਥੋਂ ਤੱਕ ਕਿ ਲੋਕਤੰਤਰ ਦਾ ਚੌਥਾ ਥੰਮ ਮੀਡੀਆ ਵੀ ਸ਼੍ਰੋਮਣੀ ਕਮੇਟੀ ਨੇ ਨਹੀਂ ਬਖਸਿ਼ਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ