Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮੁਲਤਾਨੀ ਕੇਸ: ਸੁਪਰੀਮ ਕੋਰਟ ਵੱਲੋਂ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ `ਤੇ 15 ਦਿਨਾਂ ਦੀ ਰੋਕ

September 16, 2020 07:47 AM

ਨਵੀਂ ਦਿੱਲੀ, 15 ਸਤੰਬਰ, (ਪੋਸਟ ਬਿਊਰੋ)- ਮੁਹਾਲੀ ਦੇ ਵਸਨੀਕ ਅਤੇ ਚੰਡੀਗੜ੍ਹ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਪਿੱਛੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਅੱਜ ਉਸ ਦੀ ਗ੍ਰਿਫ਼ਤਾਰੀ ਉਤੇ ਕੱਚੀ ਰੋਕ ਲਾ ਦਿੱਤੀ ਅਤੇ ਸੈਣੀ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਦੇ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐੱਮ ਆਰ ਸ਼ਾਹ ਉੱਤੇ ਆਧਾਰਤ ਵਿਸ਼ੇਸ਼ ਬੈਂਚ ਨੇ ਅੱਜ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ `ਤੇ ਸੁਣਵਾਈ ਕੀਤੀ। ਕਰੋਨਾ ਦੇ ਕਹਿਰਕਾਰਨ ਇਹ ਸੁਣਵਾਈ ਵੀਡੀਓ ਕਾਨਫਰੰਸਨਾਲ ਹੋਈ। ਸੁਮੇਧ ਸੈਣੀ ਵੱਲੋਂ ਬਹਿਸ ਕਰਦੇ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕੋਰਟ ਨੂੰ ਦੱਸਿਆ ਕਿ ‘ਇਹ ਬੜਾ ਗੰਭੀਰ ਮਾਮਲਾ ਹੈ।’ ਉਨ੍ਹਾਂ ਸੈਣੀ ਨੂੰ ਜ਼ਾਬਾਜ਼ ਅਤੇ ਮਿਹਨਤੀ ਅਫ਼ਸਰ ਆਖਿਆ। ਬਚਾਅ ਪੱਖ ਨੇ ਇਹ ਵੀ ਕਿਹਾ ਕਿ ਮੁਲਤਾਨੀ ਇੱਕ ਕੇਸ ਦਾ ਭਗੌੜਾ ਦੋਸ਼ੀ ਸੀ। ਦੂਜੇ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਸੈਣੀ ਦੀ ਜ਼ਮਾਨਤ ਅਰਜ਼ੀ ਦੇ ਵਿਰੋਧ ਵਿੱਚ ਦਲੀਲਾਂ ਦਿੱਤੀਆਂ ਗਈਆਂ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਪਿੱਛੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਉਤੇ ਰੋਕ ਲਾਉਂਦਿਆਂ ਉਸ ਨੂੰ ਪੁਲੀਸ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਹਿ ਦਿੱਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ