Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੈਪਟਨ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਿਸ ਲੈਣ ਦਾ ਐਲਾਨ, ਧਾਰਾ 144 ਦੀ ਉਲੰਘਣਾ ਦਾ ਕੋਈ ਨਵਾਂ ਕੇਸ ਦਰਜ ਨਹੀਂ ਹੋਵੇਗਾ

September 16, 2020 05:32 PM

* ਕਿਸਾਨਾਂ ਨੂੰ ਟ੍ਰੈਫਿਕ ਜਾਮ ਨਾ ਕਰਨ ਦੀ ਅਪੀਲ, ਖੇਤੀ ਆਰਡੀਨੈਂਸਾਂ ਵਿਰੁਧ ਰੋਸ ਪ੍ਰਦਰਸ਼ਨ ਦਿੱਲੀ ਤੱਕ ਲਿਜਾਣ ਦੀ ਵੀ ਅਪੀਲ ਕੀਤੀ


ਚੰਡੀਗੜ੍ਹ, 16 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਅਤੇ ਰੋਜ਼ੀ ਰੋਟੀ ਲਈ ਸੰਘਰਸ਼ ਕਰ ਰਹੇ ਹਨ।
ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੰਨਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਧਾਰਾ 144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ 'ਤੇ ਲੈ ਕੇ ਜਾਣ ਅਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਇਸ ਸੰਘਰਸ਼ ਵਿੱਚ ਉਹ ਉਨ੍ਹਾਂ ਦੇ ਨਾਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ