Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਬਿਲ ਦੇ ਵਿਰੋਧ 'ਚ ਵੋਟ ਪਾਉਣ ਬਾਰੇ ਕੋਰਾ ਝੂਠ ਬੋਲ ਰਹੇ ਹਨ ਸੁਖਬੀਰ ਸਿੰਘ ਬਾਦਲ : ਭਗਵੰਤ ਮਾਨ

September 16, 2020 05:45 PM

* ਪੁੱਛਿਆ, ਜਦੋਂ ਤੁਸੀਂ 'ਵੋਟ' ਪਾਈ ਉਦੋਂ ਹਰਸਿਮਰਤ ਕੌਰ ਬਾਦਲ ਕਿੱਥੇ ਸਨ?
* ਸੁਖਬੀਰ ਬਾਦਲ ਦੇ ਵਿਰੁੱਧ ਵਿਸ਼ੇਸ਼ ਅਧਿਕਾਰ ਹਨਨ ਮਤਾ ਲਿਆਉਣਗੇ 'ਆਪ' ਸੰਸਦ


ਚੰਡੀਗੜ੍ਹ, 16 ਸਤੰਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਹੈ ਕਿ ਖੇਤੀ ਆਰਡੀਨੈਂਸਾਂ ਬਾਰੇ ਸੁਖਬੀਰ ਸਿੰਘ ਬਾਦਲ 'ਤੇ ਗੁਮਰਾਹਕੁਨ ਬਿਆਨਬਾਜ਼ੀ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਸੁਖਬੀਰ ਸਿੰਘ ਨੂੰ ਝੂਠਾ ਅਤੇ ਗੱਪੀ ਦੱਸਦਿਆਂ ਕਿਹਾ ਕਿ ਆਰਡੀਨੈਂਸਾਂ ਬਾਰੇ ਹੋਛੀ ਬਿਆਨਬਾਜ਼ੀ ਕਰਕੇ ਸੰਸਦ ਦੀ ਗਰਿਮਾ ਨੂੰ ਸੱਟ ਮਾਰੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਖੇਤੀ ਆਰਡੀਨੈਂਸਾਂ ਦੀ ਜ਼ੋਰਦਾਰ ਵਕਾਲਤ ਕਰਦੇ ਆ ਰਹੇ ਬਾਦਲ ਅਚਾਨਕ ਵਿਰੋਧ ਕਰਨ ਲੱਗੇ ਹਨ, ਪਰੰਤੂ ਅਸਲੀਅਤ 'ਚ ਇਹ ਵਿਰੋਧ ਦਿਖਾਵੇ ਅਤੇ ਛੱਲ ਤੋਂ ਵਧ ਕੇ ਕੁੱਝ ਵੀ ਨਹੀਂ।
ਮਾਨ ਨੇ ਕਿਹਾ ਕਿ ਬਾਦਲਾਂ ਵੱਲੋਂ ਜਿਵੇਂ ਪਹਿਲਾਂ ਖੇਤੀ ਆਰਡੀਨੈਂਸਾਂ ਦੇ ਹੱਕ 'ਚ ਬੋਲ-ਬੋਲ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਉਸੇ ਤਰਾਂ ਹੁਣ ਵਿਰੋਧ ਦਾ ਦਿਖਾਵਾ ਵੀ ਗੁਮਰਾਹ ਹੀ ਹੈ।
ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸੰਸਦ 'ਚੋਂ ਮੰਗਲਵਾਰ ਨੂੰ ਪੇਸ਼ ਹੋਏ ਜ਼ਰੂਰੀ ਵਸਤਾਂ (ਸੋਧ) ਬਿਲ-2020 ਦੇ ਵਿਰੋਧ 'ਚ ਵੋਟ ਪਾਉਣ ਦੇ ਦਾਅਵੇ ਨੂੰ ਕੋਰਾ ਝੂਠ ਕਰਾਰ ਦਿੱਤਾ। ਮਾਨ ਮੁਤਾਬਿਕ, ''ਪਹਿਲੀ ਗੱਲ ਤਾਂ ਕੱਲ੍ਹ ਜ਼ਰੂਰੀ ਵਸਤਾਂ ਸੋਧ ਬਿੱਲ 'ਤੇ ਵੋਟਿੰਗ ਹੀ ਨਹੀਂ ਕਰਵਾਈ ਗਈ। ਸਪੀਕਰ ਵੱਲੋਂ 'ਜੋ ਹੱਕ 'ਚ ਹਨ ਉਹ ਹਾਂ ਕਹਿਣ ਅਤੇ ਜੋ ਵਿਰੋਧ 'ਚ ਹਨ ਉਹ ਨਾ ਕਹਿਣ'' ਮੁਤਾਬਿਕ ਇਹ ਬਿਲ ਪਾਸ ਕੀਤਾ ਗਿਆ। ਇਸ ਮੌਕੇ ਦੀ ਅਸਲੀਅਤ ਇਹ ਰਹੀ ਕਿ ਸੁਖਬੀਰ ਸਿੰਘ ਬਾਦਲ ਕੋਲੋਂ ਨਾ ਹਾਂ ਕਹੀ ਗਈ ਅਤੇ ਨਾ ਨਾਂਹ ਕਹੀ ਗਈ। ਜਦਕਿ ਮੈਂ ਬੁਲੰਦ ਆਵਾਜ਼ 'ਚ ਬਿਲ ਦੇ ਵਿਰੋਧ 'ਚ ਨਾਂਹ ਬੋਲੀ।
ਭਗਵੰਤ ਮਾਨ ਨੇ ਕਿਹਾ, '' ਸੁਖਬੀਰ ਸਿੰਘ ਬਾਦਲ ਵੱਲੋਂ ਸੰਸਦ 'ਚ ਬਾਹਰ ਆ ਕੇ ਮੀਡੀਆ 'ਚ ਸੇਖੀ ਮਾਰੀ ਗਈ ਕਿ ਉਸ ਨੇ ਜ਼ਰੂਰੀ ਵਸਤਾਂ ਸੋਧ ਕਾਨੂੰਨ ਦੇ ਵਿਰੋਧ 'ਚ ਵੋਟ ਪਾਈ ਹੈ। ਇਹ ਵੀ ਕਿਹਾ ਗਿਆ ਕਿ ਉਸ ਸਮੇਂ ਮੈਂ (ਮਾਨ) ਉੱਥੇ ਹਾਜ਼ਰ ਹੀ ਨਹੀਂ ਸਾਂ। ਮੈਂ ਸੁਖਬੀਰ ਸਿੰਘ ਬਾਦਲ ਦੇ ਇਸ ਝੂਠੀ, ਹੋਛੀ ਅਤੇ ਗੁਮਰਾਹਕੁਨ ਬਿਆਨਬਾਜ਼ੀ ਨਾਲ ਨਾ ਸਿਰਫ਼ ਮੇਰੇ (ਮਾਨ) 'ਤੇ ਚਿੱਕੜ ਉਛਾਲਿਆ ਸਗੋਂ ਸੰਸਦ ਦੀ ਗਰਿਮਾ ਨੂੰ ਵੀ ਸੱਟ ਮਾਰੀ ਹੈ। ਜਿਸ ਲਈ ਮੈਂ (ਮਾਨ) ਸੁਖਬੀਰ ਸਿੰਘ ਬਾਦਲ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੇ ਹਨਨ ਦੀ ਸ਼ਿਕਾਇਤ ਕਰਾਂਗਾ।''
ਭਗਵੰਤ ਮਾਨ ਨੇ ਪਲਟਵਾਰ ਕਰਦਿਆਂ ਕਿਹਾ ਕਿ ਬਿਲ ਦੇ ਵਿਰੁੱਧ ਭੁਗਤਣ ਦੀਆਂ ਗੱਲਾਂ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਦੱਸਣ ਕਿ ਜਦੋਂ ਕੱਲ੍ਹ ਇਹ ਬਿਲ ਪੇਸ਼ ਹੋਇਆ ਤਾਂ ਉਨ੍ਹਾਂ ਦੀ ਧਰਮ-ਪਤਨੀ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਕਿੱਥੇ ਸਨ? ਆਪਣੇ ਮੰਤਰਾਲੇ ਨਾਲ ਸੰਬੰਧਿਤ ਬਿਲ ਪੇਸ਼ ਹੋਣ ਸਮੇਂ ਵੀ ਹਰਸਿਮਰਤ ਕੌਰ ਨੂੰ ਕਿਸ ਸਾਜ਼ਿਸ਼ ਤਹਿਤ ਗੈਰ ਹਾਜ਼ਰ ਰੱਖਿਆ ਗਿਆ?
ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਦੀ ਇਸ ਦੋਗਲੀ ਨੀਤੀ, ਝੂਠ-ਫ਼ਰੇਬ ਅਤੇ ਕੁਰਸੀ ਬਚਾਉ ਮੁਹਿੰਮ ਬਾਰੇ 17 ਸਤੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਟਰੈਕਟਰ ਮਾਰਚ ਰਾਹੀਂ ਬਾਦਲ ਪਿੰਡ 'ਚ ਜਾ ਕੇ ਹਿਸਾਬ ਮੰਗਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ