Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਪ੍ਰਤਾਪ ਸਿੰਘ ਬਾਜਵਾ ਚਿਰਾਂ ਪਿੱਛੋਂ ਕੈਪਟਨ ਦੇ ਹੱਕ ਵਿੱਚ ਖੜੇ ਹੋਏ

September 16, 2020 10:19 PM

ਚੰਡੀਗੜ੍ਹ, 16 ਸਤੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਦਿਆਂ ਬਾਰੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਨਾਲ ਉਲਝਦੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਇਕਜੁੱਟਤਾ ਦਿਖਾਈ ਹੈ।
ਕੱਲ੍ਹ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕੇ ਪੰਜਾਬ ਦੇ ਕਾਂਗਰਸੀ ਪਾਰਲੀਮੈਂਟ ਮੈਂਬਰਾਂ ਨੂੰ ਆਖਿਆ ਹੈ ਕਿ ਉਹ ਇਕਜੁੱਟ ਹੋ ਕੇ ਕੇਂਦਰੀ ਮੰਤਰੀ ਰਾਓ ਸਾਹਿਬ ਪਾਟਿਲ ਦਾਨਵੇ ਦੇ ਖਿਲਾਫ ਪਾਰਲੀਮੈਂਟ ਵਿੱਚ ਵਿਸ਼ੇਸ਼ ਅਧਿਕਾਰਾਂ ਦੇ ਘਾਣ ਦਾ ਮਤਾ ਲਿਆਉਣ। ਮੰਨਿਆ ਜਾਂਦਾ ਹੈ ਕਿ ਦਾਨਵੇ ਨੇ ਖੇਤੀ ਆਰਡੀਨੈਂਸ ਬਾਰੇ ਪਾਰਲੀਮੈਂਟ ਨੂੰ ਗੁੰਮਰਾਹ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਸਹਿਮਤੀ ਹੋਣ ਦਾ ਬਿਆਨ ਦਿੱਤਾ ਸੀ। ਬਾਜਵਾ ਦਾ ਇਹ ਟਵੀਟ ਕੈਪਟਨ ਅਮਰਿੰਦਰ ਸਿੰਘ ਦੇ ਉਸ ਟਵੀਟ ਦੇ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕੇਂਦਰੀ ਮੰਤਰੀ ਦਾਨਵੇ ਦੇ ਬਿਆਨ ਨੂੰ ਗੁੰਮਰਾਹ ਕਰਨ ਵਾਲਾ ਕਿਹਾ ਸੀ। ਇਸ ਦੌਰਾਨ ਰਾਜ ਸਭਾ ਵਿੱਚ ਖੇਤੀ ਆਰਡੀਨੈਂਸ ਵਿਰੁੱਧ ਮੋਰਚਾ ਖੋਲ੍ਹਣ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਜ਼ਿੰਮੇਵਾਰੀ ਸੌਂਪੀ ਹੈ। ਉਹ ਰਾਜ ਸਭਾ ਵਿੱਚ ਇਸ ਮੁੱਦੇ `ਤੇ ਕਾਂਗਰਸ ਦੀ ਅਗਵਾਈ ਕਰਨਗੇ।
ਬਾਜਵਾ ਨੇ ਕਿਹਾ ਹੈ ਕਿ ਪੰਜਾਬ, ਹਰਿਆਣਾ ਤੇ ਪੱਛਮੀ ਉਤਰ ਪ੍ਰਦੇਸ਼ ਦੇ ਕਿਸਾਨ ਕੇਂਦਰੀ ਪੂਲ ਵਿੱਚ ਕੁੱਲ ਮਿਲਾ ਕੇ ਸੱਠ ਫੀਸਦੀ ਕਣਕ ਅਤੇ ਚੌਲਾਂ ਦਾ ਯੋਗਦਾਨ ਦਿੰਦੇ ਹਨ, ਪਰ ਕੇਂਦਰ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਖਤਮ ਕਰਨ ਲੱਗੀ ਹੋਈ ਹੈ। ਉਨ੍ਹਾ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਸਦਨ ਵਿੱਚ ਕਾਂਗਰਸ ਪਾਰਟੀ ਉਨ੍ਹਾਂ ਦੇ ਅਧਿਕਾਰ ਦੇ ਪੱਖ ਨੂੰ ਪੂਰੀ ਤਾਕਤ ਨਾਲ ਰੱਖੇਗੀ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਭਾਈਵਾਲ ਅਕਾਲੀ ਦਲ ਦੀ ਭੂਮਿਕਾ ਬੇਹੱਦ ਮਹੱਤਵ ਪੂਰਨ ਹੈ ਅਤੇ ਪੰਜਾਬ ਦੇ ਕਿਸਾਨ ਅਕਾਲੀ ਦਲ ਦੇ ਰੁਖ਼ ਉਤੇ ਨਜ਼ਰ ਰੱਖ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ