Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੀ ਸੀ ਏ ਵਿੱਚ ਵੱਡਾ ਘਾਲਾ-ਮਾਲਾ : 35 ਤੋਂ 80 ਕਰੋੜ ਤਾਂ ਕੇਂਦਰੀ ਬੋਰਡ ਵੱਲੋਂ ਈ ਆਉਂਦੈ, ਪਰ...

September 16, 2020 10:23 PM

ਲੁਧਿਆਣਾ, 16 ਸਤੰਬਰ (ਪੋਸਟ ਬਿਊਰੋ)- ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਵਿੱਚ ਇੱਕ ਖਾਸ ਗਰੁੱਪ ਵੱਲੋਂ ਫੰਡਾਂ ਦੀ ਦੁਰਵਰਤੋਂ ਕਰਨ ਅਤੇ ਸੰਵਿਧਾਨ ਅਨੁਸਾਰ ਪੀ ਸੀ ਏ ਨੂੰ ਨਾ ਚਲਾਉਣ ਦਾ ਕੇਸ ਪੰਜਾਬ ਦੇ ਐਡੀਸ਼ਨਲ ਚੀਫ ਸੈਕਟਰੀ ਕੋਲ ਪਹੁੰਚ ਗਿਆ ਹੈ। ਪੰਜਾਬ ਦੇ ਕੁਝ ਸਾਬਕਾ ਰਾਸ਼ਟਰੀ ਅਤੇ ਕੌਮਾਂਤਰੀ ਕ੍ਰਿਕਟਰਾਂ ਨੇ ਸਰਕਾਰ ਤੋਂ ਇਸ ਸਾਰੇ ਘੋਟਾਲੇ ਦੀ ਜਾਂਚ ਬਾਕਾਇਦਾ ਕਰਵਾਉਣ ਦੀ ਮੰਗ ਕੀਤੀ ਹੈ।
ਸਾਬਕਾ ਕ੍ਰਿਕਟਰ ਭੁਪਿੰਦਰ ਸਿੰਘ ਸੀਨੀਅਰ ਦਾ ਦੋਸ਼ ਹੈ ਕਿ ਪਿਛਲੇ ਵੀਹ ਸਾਲਾਂ `ਚ ਇੱਕ ਹਜ਼ਾਰ ਕਰੋੜ ਰੁਪਏ ਪੀ ਸੀ ਏ ਵਿੱਚ ਆਏ, ਪਰ ਉਸ ਦੀ ਸਹੀ ਵਰਤੋਂ ਨਹੀਂ ਕੀਤੀ ਗਈ। ਕ੍ਰਿਕਟ ਖਿਡਾਰੀਆਂ ਨੂੰ ਪੀ ਸੀ ਏ ਦਾ ਮੈਂਬਰ ਨਹੀਂ ਬਣਾਇਆ ਜਾਂਦਾ, ਅਹੁਦੇਦਾਰਾਂ ਦੇ ਡਰਾਈਵਰ ਅਤੇ ਨੌਕਰ ਤੱਕ ਮੈਂਬਰ ਬਣੇ ਬੈਠੇ ਹਨ ਤਾਂ ਜੋ ਉਨ੍ਹਾਂ ਨੂੰ ਚੋਣ ਵੇਲੇ ਵੋਟਰ ਵਜੋਂ ਵਰਤਿਆ ਜਾ ਸਕੇ। ਕੱਲ੍ਹ ਲੁਧਿਆਣਾ `ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕੌਮਾਂਤਰੀ ਕ੍ਰਿਕਟਰ ਭੁਪਿੰਦਰ ਸਿੰਘ ਸੀਨੀਅਰ ਨੇ ਕਿਹਾ ਕਿ ਹਰ ਸਾਲ 35 ਤੋਂ 80 ਕਰੋੜ ਰੁਪਏ ਬੀ ਸੀ ਸੀ ਆਈ (ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ) ਵੱਲੋਂ ਆਉਂਦੇ ਹਨ ਅਤੇ ਸਾਲ 2015 ਤੋਂ ਪਹਿਲਾਂ ਤੱਕ ਇਸ ਦਾ ਹਿਸਾਬ ਕਿਤਾਬ ਨਹੀਂ ਰੱਖਿਆ ਗਿਆ। ਉਸ ਤੋਂ ਬਾਅਦ ਜਸਟਿਸ ਲੋਧਾ ਦੇ ਸੁਝਾਅ ਮਗਰੋਂ ਸਟੇਟ ਐਸੋਸੀਏਸ਼ਨ ਲਈ ਬੈਲੇਂਸ ਸ਼ੀਟ ਬਣਾਉਣਾ ਲਾਜ਼ਮੀ ਕਰ ਦਿੱਤਾ ਗਿਆ ਸੀ, ਪਰ ਬੈਲੇਂਸ ਸ਼ੀਟ ਬਣਾਉਣ ਵਿੱਚ ਵੀ ਹੇਰਾਫੇਰੀ ਕੀਤੀ ਗਈ। ਇਸ ਮਾਮਲੇ ਵਿੱਚ ਸਾਬਕਾ ਕ੍ਰਿਕਟਰ ਰਾਕੇਸ਼ ਹਾਂਡਾ ਨੇ ਪੰਜਾਬ ਦੇ ਡੀ ਜੀ ਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਦੂਸਰੇ ਪਾਸੇ ਪੰਜਾਬ ਦੀਆਂ ਕਈ ਜ਼ਿਲ੍ਹਾ ਐਸੋਸੀਏਸ਼ਨਾਂ ਦੀਆਂ ਚੋਣਾਂ ਕਈ ਸਾਲਾਂ ਤੋਂ ਨਹੀਂ ਹੋਈਆਂ। ਇਸੇ ਲੜੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ `ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਲੁਧਿਆਣਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀਆਂ ਚੋਣਾਂ ਹਾਈ ਕੋਰਟ ਦੇ ਜੱਜ ਦੀ ਦੇਖ-ਰੇਖ ਵਿੱਚ ਕਰਵਾਉਣ ਦੇ ਹੁਕਮ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ