Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕੋਰੋਨਾ ਮਰੀਜ਼ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰੀ

September 16, 2020 10:27 PM

ਫਰੀਦਕੋਟ, 16 ਸਤੰਬਰ (ਪੋਸਟ ਬਿਊਰੋ)- ਕੋਰੋਨਾ ਮਹਾਮਾਰੀ ਕਾਰਨ ਮੈਡੀਕਲ ਹਸਪਤਾਲ ਦੀ ਤੀਜੀ ਮੰਜ਼ਿਲ ਉੱਤੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਇੱਕ ਕੋਰੋਨਾ ਮਰੀਜ਼ ਵੱਲੋਂ ਛੱਤ ਤੋਂ ਛਾਲ ਮਾਰਕੇ ਖ਼ੁਦਕੁਸ਼ੀ ਕਰਨ ਦੀ ਘਟਨਾ ਵਾਪਰੀ ਹੈ। ਮ੍ਰਿਤਕ ਦੇ ਪਰਵਾਰਕ ਨੇ ਮੈਡੀਕਲ ਹਸਪਤਾਲ ਦੀਆਂ ਸਿਹਤ ਸੇਵਾਵਾਂ ਦੀ ਸਖ਼ਤ ਅਲੋਚਨਾ ਕਰਦਿਆਂ ਐਮਰਜੈਂਸੀ ਵਿਭਾਗ ਦੇ ਬਾਹਰ ਮ੍ਰਿ੍ਰਤਕ ਦੀ ਲਾਸ਼ ਰੱਖ ਕੇ ਧਰਨਾ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਪਿੰਡ ਮੁੱਦਕੀ ਦੇ ਸੰਦੀਪ ਸਿੰਘ (38) ਨੂੰ ਛਾਤੀ ਦੀ ਇਨਫੈਕਸ਼ਨ ਹੋਣ ਕਰ ਕੇ ਸਰਕਕਾਰੀ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਸੀ। ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਤਾ ਲੱਗਣ ਉੱਤੇ ਹਸਪਤਾਲ ਦੀ ਤੀਸਰੀ ਮੰਜ਼ਿਲ `ਤੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕੀਤਾ ਗਿਆ ਸੀ। ਮ੍ਰਿਤਕ ਦੀ ਪਤਨੀ ਰਣਜੀਤ ਕੌਰ ਨੇ ਦੱਸਿਆ ਕਿ ਰਾਤ ਫੋਨ ਆਇਆ ਕਿ ਸੰਦੀਪ ਸਿੰਘ ਦੀ ਹਾਲਤ ਖ਼ਰਾਬ ਹੋਣ ਕਾਰਨ ਉਸ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਦਵਾਈ ਆਦਿ ਵੀ ਮੰਗਵਾਈ ਗਈ ਸੀ, ਪਰ ਅਗਲੇ ਦਿਨ ਸਵੇਰੇ ਪੰਜ ਵਜੇ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਸੰਦੀਪ ਸਿੰਘ ਨੇ ਆਈਸੋਲੇਸ਼ਨ ਵਾਰਡ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਓਥੇ ਪੁੱਜੇ ਥਾਣਾ ਸਿਟੀ ਦੇ ਮੁਖੀ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਕੋਰੋਨਾ ਤੋਂ ਪੀੜਤ ਸੀ ਤੇ ਇਸ ਦੀ ਹਾਲਤ ਖ਼ਰਾਬ ਹੋਣ ਕਾਰਨ ਇਸ ਨੂੰ ਕੱਲ੍ਹ ਵੈਂਟੀਲੇਟਰ `ਤੇ ਰੱਖਿਆ ਜਾਣਾ ਸੀ, ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਸ਼ਹਿਰ ਦੇ ਕੁਝ ਪਤਵੰਤਿਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਮਾੜੀਆਂ ਹੋਣ ਕਾਰਨ ਕੋਰੋਨਾ ਦੇ ਮਰੀਜ਼ ਵੱਲੋਂ ਇਸ ਜ਼ਿਲ੍ਹੇ ਵਿੱਚ ਖ਼ੁਦਕੁਸ਼ੀ ਕਰਨ ਦਾ ਇਹ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਵੀ ਕੋਰੋਨਾ ਮਰੀਜ਼ 45 ਸਾਲਾ ਅਵਤਾਰ ਸਿੰਘ ਪਿੰਡ ਠੱਠੀ ਭਾਈ ਦੀ ਮੈਡੀਕਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਦੇ ਬਾਥਰੂਮ ਵਿੱਚ ਬਣੀ ਸੀਵਰੇਜ ਪਾਈਪ ਲਾਈਨ ਵਿੱਚ ਡਿੱਗਣ ਨਾਲ ਮੌਤ ਹੋ ਗਈ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ