Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਹਾਲ ਦੀ ਘੜੀ ਚੋਣਾਂ ਨਹੀਂ ਚਾਹੁੰਦੇ : ਟਰੂਡੋ

September 17, 2020 06:37 AM

ਓਟਵਾ, 17 ਸਤੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹ ਚੋਣਾਂ ਨਹੀਂ ਚਾਹੁੰਦੇ ਹਨ ਪਰ ਜੇ ਚੋਣਾਂ ਹੁੰਦੀਆਂ ਵੀ ਹਨ ਤਾਂ ਕੈਨੇਡੀਅਨਾਂ ਨੂੰ ਇਸ ਗੱਲ ਦਾ ਭਰੋਸਾ ਰੱਖਣਾ ਚਾਹੀਦਾ ਹੈ ਕਿ ਇਲੈਕਸ਼ਨ ਕੈਨੇਡਾ ਮਹਾਂਮਾਰੀ ਦੇ ਬਾਵਜੂਦ ਸਹੀ ਢੰਗ ਨਾਲ ਚੋਣਾਂ ਕਰਵਾਉਣ ਦੇ ਸਮਰੱਥ ਹੈ|
ਕੈਬਨਿਟ ਰਟਰੀਟ ਉੱਤੇ ਮੰਤਰੀਆਂ ਅਤੇ ਮਾਹਿਰਾਂ ਨਾਲ ਤਿੰਨ ਦਿਨ ਤੱਕ ਮੀਟਿੰਗਾਂ ਕਰਨ ਤੋਂ ਬਾਅਦ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਟਰੂਡੋ ਨੇ ਇਹ ਟਿੱਪਣੀ ਕੀਤੀ| ਉਨ੍ਹਾਂ ਆਖਿਆ ਕਿ ਕੈਨੇਡੀਅਨ ਵੀ ਇਸ ਸਮੇਂ ਚੋਣਾਂ ਨਹੀਂ ਚਾਹੁੰਦੇ| ਟਰੂਡੋ ਸਰਕਾਰ ਅਗਲੇ ਬੁੱਧਵਾਰ ਰਾਜ ਭਾਸ਼ਣ ਦੇਵੇਗੀ| ਉਸ ਦੌਰਾਨ ਹੀ ਇਹ ਦੱਸਿਆ ਜਾਵੇਗਾ ਕਿ ਅਗਲੇ ਪਾਰਲੀਆਮੈਂਟਰੀ ਸੈਸ਼ਨ ਬਾਰੇ ਉਨ੍ਹਾਂ ਦੀ ਸਰਕਾਰ ਦੀ ਕੀ ਯੋਜਨਾ ਹੈ| ਇੱਥੇ ਦੱਸਣਾ ਬਣਦਾ ਹੈ ਕਿ ਜੇ ਟਰੂਡੋ ਸਰਕਾਰ ਭਰੋਸੇ ਦਾ ਵੋਟ ਹਾਸਲ ਕਰਨ ਵਿੱਚ ਸਫਲ ਨਹੀਂ ਹੁੰਦੀ ਤਾਂ ਚੋਣਾਂ ਲਈ ਰਾਹ ਪੱਧਰਾ ਹੋ ਜਾਵੇਗਾ|
ਇਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਵਿੱਚ ਟਰੂਡੋ ਨੇ ਆਖਿਆ ਸੀ ਕਿ ਜੇ ਹਰ ਹਾਲ ਚੋਣਾਂ ਕਰਵਾਉਣੀਆਂ ਹੀ ਪੈਂਦੀਆਂ ਹਨ ਤਾਂ ਸਹੀ ਢੰਗ ਨਾਲ ਉਹ ਵੀ ਹੋ ਸਕਦੀਆਂ ਹਨ| ਉਨ੍ਹਾਂ ਮਿਸਾਲ ਦਿੰਦਿਆਂ ਆਖਿਆ ਕਿ ਪਿੱਛੇ ਜਿਹੇ ਨਿਊ ਬਰੰਜ਼ਵਿੱਕ ਵਿੱਚ ਹੋਈਆਂ ਚੋਣਾਂ ਨੂੰ ਬਹੁਤ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ| ਉਨ੍ਹਾਂ ਇਹ ਵੀ ਆਖਿਆ ਕਿ ਸਾਨੂੰ ਸਾਰਿਆਂ ਨੂੰ ਹੀ ਇਲੈਕਸ਼ਨ ਕੈਨੇਡਾ ਉੱਤੇ ਭਰੋਸਾ ਰੱਖਣਾ ਚਾਹੀਦਾ ਹੈ, ਜੋ ਸਾਨੂੰ ਸੇਫ ਰੱਖਣ ਲਈ ਸਖ਼ਤ ਮਾਪਦੰਡ ਲਿਆਵੇਗੀ|
ਹੁਣ ਤੱਕ ਕਿਸੇ ਵੀ ਪਾਰਟੀ ਵੱਲੋਂ ਰਾਜ ਭਾਸ਼ਣ ਦਾ ਸਮਰਥਨ ਕਰਨ ਦੀ ਵਚਨਬੱਧਤਾ ਨਹੀਂ ਪ੍ਰਗਟਾਈ ਗਈ| ਟਰੂਡੋ ਸਰਕਾਰ ਨੂੰ ਜੇ ਸਮਰਥਨ ਨਾ ਮਿਲਿਆ ਤਾਂ ਇਹ ਸੰਭਵ ਹੈ ਕਿ ਸਰਕਾਰ ਡਿੱਗ ਜਾਵੇ ਤੇ ਚੋਣਾਂ ਕਰਵਾਉਣੀਆਂ ਪੈਣ| ਰਾਜ ਭਾਸ਼ਣ 23 ਸਤੰਬਰ ਨੂੰ ਹੋਵੇਗਾ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼