Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਕੋਵਿਡ-19 ਦੇ ਸਬੰਧ ਵਿੱਚ ਹੋਰ ਫੰਡ ਜਾਰੀ ਕਰਨ ਦਾ ਫੈਡਰਲ ਸਰਕਾਰ ਨੇ ਪ੍ਰਗਟਾਇਆ ਤਹੱਈਆ

September 17, 2020 05:11 PM

ਟੋਰਾਂਟੋ, 17 ਸਤੰਬਰ (ਪੋਸਟ ਬਿਊਰੋ) : ਦੇਸ਼ ਭਰ ਵਿੱਚ ਕੋਵਿਡ-19 ਟੈਸਟਿੰਗ ਸੈਂਟਰਜ਼ ਦੇ ਬਾਹਰ ਲੱਗਣ ਵਾਲੀਆਂ ਲਾਈਨਾਂ ਦਿਨੋਂ ਦਿਨ ਲੰਮੀਆਂ ਹੀ ਹੁੰਦੀਆਂ ਜਾ ਰਹੀਆਂ ਹਨ ਤੇ ਇਸ ਦੌਰਾਨ ਫੈਡਰਲ ਸਰਕਾਰ ਵੱਲੋਂ ਫੰਡਾਂ ਦੇ ਰੂਪ ਵਿੱਚ ਕਈ ਬਿਲੀਅਨ ਡਾਲਰ ਹੋਰ ਦੇਣ ਤੇ ਮਹਾਂਮਾਰੀ ਸਬੰਧੀ ਮਾਪਦੰਡਾਂ ਵਿੱਚ ਸੁਧਾਰ ਕਰਨ ਦਾ ਤਹੱਈਆ ਪ੍ਰਗਟਾਇਆ ਜਾ ਰਿਹਾ ਹੈ|
ਕੱਲ੍ਹ 19 ਬਿਲੀਅਨ ਡਾਲਰ ਦੇ ਸੇਫ ਰੀਸਟਾਰਟ ਅਗਰੀਮੈਂਟ ਦਾ ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ| ਇਸ ਰਕਮ ਨੂੰ ਕੋਵਿਡ-19 ਟੈਸਟਿੰਗ ਤੇ ਕਾਂਟੈਕਟ ਟਰੇਸਿੰਗ, ਪ੍ਰੋਵਿੰਸ਼ੀਅਲ ਹੈਲਥ ਕੇਅਰ ਸਿਸਟਮ ਦੀ ਸਮਰੱਥਾ ਵਿੱਚ ਸੁਧਾਰ ਕਰਨ, ਪਬਲਿਕ ਟਰਾਂਜ਼ਿਟ ਵਰਗੀਆਂ ਲੋੜੀਂਦੀਆਂ ਸਰਵਿਸਿਜ਼ ਨੂੰ ਮੁੜ ਸ਼ੁਰੂ ਕਰਨ ਤੇ ਹੋਰ ਕਈ ਤਰ੍ਹਾਂ ਦੇ ਬੈਨੇਫਿਟ ਮੁਹੱਈਆ ਕਰਵਾਉਣ ਵਾਲੇ ਪਾਸੇ ਲਾਇਆ ਜਾਵੇਗਾ|
ਇਹ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਦੇਸ਼ ਭਰ ਦੇ ਟੈਸਟਿੰਗ ਸੈਂਟਰਾਂ ਉੱਤੇ ਟੈਸਟ ਕਰਵਾਉਣ ਵਾਲਿਆਂ ਦੀਆਂ ਲੰਮੀਆਂ ਲਾਈਨਾਂ ਬਾਰੇ ਰਿਪੋਰਟ ਕੀਤਾ ਗਿਆ| ਫੈਡਰਲ ਪਬਲਿਕ ਹੈਲਥ ਅਧਿਕਾਰੀਆਂ ਨੇ ਦੱਸਿਆ ਕਿ ਵੀਕੈਂਡ ਉੱਤੇ ਟੈਸਟਿੰਗ ਸਾਈਟਸ ਉੱਤੇ ਟੈਸਟ ਕਰਵਾਉਣ ਵਾਲਿਆਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ, ਇੱਥੋਂ ਤੱਕ ਕਿ ਕਈ ਲੋਕਾਂ ਨੂੰ ਮੁੜਨਾ ਵੀ ਪਿਆ|
ਲੰਡਨ, ਓਨਟਾਰੀਓ ਵਿੱਚ ਦੋ ਟੈਸਟਿੰਗ ਸਾਈਟਸ ਉੱਤੇ ਵੱਡੀਆਂ ਲਾਈਨਾਂ ਵੇਖਣ ਨੂੰ ਮਿਲੀਆਂ ਜਦਕਿ ਓਟਵਾ ਦੇ ਟੈਸਟਿੰਗ ਸੈਂਟਰ ਵਿੱਚ ਤਾਂ ਉਡੀਕ ਸਮਾਂ ਹੀ ਛੇ ਘੰਟਿਆਂ ਦਾ ਸੀ| ਨੋਵਾ ਸਕੋਸ਼ੀਆ ਵਿੱਚ ਪ੍ਰੋਵਿੰਸ਼ੀਅਲ ਐਨਡੀਪੀ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਕੋਵਿਡ-19 ਟੈਸਟਿੰਗ ਨੂੰ ਫਾਸਟ ਟਰੈਕ ਕਰਨ ਦੀ ਮੰਗ ਕੀਤੀ ਗਈ| ਮਾਪਿਆਂ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਕਿ ਆਪਣੇ ਬੱਚਿਆਂ ਦੇ ਟੈਸਟ ਨਤੀਜਿਆਂ ਲਈ ਉਹ ਬਹੁਤੀ ਉਡੀਕ ਨਹੀਂ ਕਰ ਸਕਦੇ|
ਇਸ ਦੌਰਾਨ ਐਡਮੰਟਨ ਤੇ ਲਵਲ, ਕਿਊਬਿਕ ਵਿੱਚ ਨਵੇਂ ਟੈਸਟਿੰਗ ਸੈਂਟਰ ਪਿੱਛੇ ਜਿਹੇ ਖੋਲ੍ਹੇ ਗਏ ਹਨ ਤੇ ਇੱਕ ਹੋਰ ਸੈਂਟਰ ਬਰੈਂਪਟਨ, ਓਨਟਾਰੀਓ ਵਿੱਚ ਜਲਦ ਖੁੱਲ੍ਹਣ ਜਾ ਰਿਹਾ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ