ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਖੇਤੀ ਆਰਡੀਨੈਂਸਾਂ ਨੂੰ ਲੈਕੇ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਚਲ ਰਹੇ ਹਨ। ਇਸ ਦੇ ਚਲਦੇ ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਿੱਲ ਨੂੰ ਪਾਸ ਕਰਾਉਣ ਦੇ ਵਿਰੋਧ ਵਿਚ ਪੰਜਾਬ ਦੇ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਧਾਨ ਸਭਾ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਆਪਣੇ ਟਵੀਟ `ਚ ਨਾਗਰਾ ਨੇ ਕਿਹਾ ਕਿ ਕੇਂਦਰ ਦੀ ਅਕਾਲੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕੀਤਾ ਹੈ। ਇਸ ਲਈ ਇਸਦੇ ਵਿਰੋਧ `ਚ ਮੈਂ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਦੇ ਤੌਰ `ਤੇ ਅਸਤੀਫਾ ਦਿੰਦਾ ਹਾਂ।