Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਭਾਰਤੀ-ਅਮਰੀਕੀ ਭਾਈਚਾਰੇ ਵਿੱਚ ਬਿਡੇਨ ਨੂੰ ਬੜ੍ਹਤ

September 18, 2020 02:02 AM

ਵਾਸ਼ਿੰਗਟਨ, 17 ਸਤੰਬਰ (ਪੋਸਟ ਬਿਊਰੋ)- ਤਿੰਨ ਨਵੰਬਰ ਨੂੰ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਦੇ 66 ਫੀਸਦੀ ਵੋਟਰ ਡੈਮੋਕ੍ਰੇਟ ਉਮੀਦਵਾਰ ਜੋਅ ਬਿਡੇਨ ਨਾਲ ਹਨ ਅਤੇ ਟਰੰਪ ਨੂੰ 28 ਫੀਸਦੀ ਵੋਟਰਾਂ ਦੀ ਹਮਾਇਤ ਮਿਲਦੀ ਦਿੱਸ ਰਹੀ ਹੈ। ਛੇ ਫੀਸਦੀ ਵੋਟਰ ਹਾਲੇ ਫੈਸਲਾ ਲੈਣ ਦੀ ਸਥਿਤੀ ਵਿੱਚ ਹਨ।
ਇੱਕ ਤਾਜ਼ਾ ਸਰਵੇਖਣ ਮੁਤਾਬਕ ਇੰਡੀਆ ਡਾਇਸਪੋਰਾ ਤੇ ਏਸ਼ੀਅਨ ਅਮਰੀਕਨ ਐਂਡ ਪੈਸੀਫਿਕ ਆਈਲੈਂਡਰਸ ਨੇ ਸਾਂਝੇ ਰੂਪ ਨਾਲ ਇਹ ਜਾਰੀ ਕੀਤਾ ਹੈ। ਭਾਰਤੀ-ਅਮਰੀਕੀ ਭਾਈਚਾਰੇ ਵਿੱਚ ਭਾਵੇਂ ਜੋਅ ਬਿਡੇਨ ਦੀ ਪ੍ਰਸਿੱਧੀ ਕਾਇਮ ਹੋਵੇ, ਪਰ ਡੈਮੋਕ੍ਰੇਟਸ ਲਈ ਚਿੰਤਾ ਦੀ ਗੱਲ ਇਹ ਹੈ ਕਿ ਰਿਪਬਲਿਕਨ ਉਮੀਦਵਾਰ ਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਵੋਟ ਬੈਂਕ ਵਿੱਚ ਆਪਣਾ ਅਸਰ ਵਧਾਇਆ ਹੈ। ਇਸ ਤੋਂ ਪਹਿਲਾਂ ਕਿਸੇ ਰਿਪਬਲਿਕਨ ਰਾਸ਼ਟਰਪਤੀ ਉਮੀਦਵਾਰ ਨੂੰ ਇਸ ਭਾਈਚਾਰੇ ਵਿੱਚ ਇੰਨਾ ਸਮਰਥਨ ਨਹੀਂ ਸੀ ਮਿਲਿਆ। ਇਸ ਦਾ ਮਤਲਬ ਇਹ ਹੈ ਕਿ ਭਾਰਤੀ ਅਮਰੀਕੀ ਭਾਈਚਾਰੇ ਦੇ ਸਮਰਥਨ ਬਾਰੇੇ ਡੈਮੋਕ੍ਰੇਟਿਕ ਪਾਰਟੀ ਪਹਿਲਾਂ ਦੀ ਤਰ੍ਹਾਂ ਨਿਸ਼ਚਿੰਤ ਨਹੀਂ ਰਹਿ ਸਕਦੀ।
ਡੋਨਾਲਡ ਟਰੰਪ ਕੰਪੇਨ ਵੱਲੋਂ ਭਾਰਤੀ ਅਮਰੀਕੀ ਭਾਈਚਾਰੇ ਨੂੰ ਰਿਝਾਉਣ ਲਈ ‘ਚਾਰ ਸਾਲ ਹੋਰ` ਸਿਰਲੇਖ ਨਾਲ ਜਾਰੀ ਵੀਡੀਓ ਨੂੰ ਇੱਕ ਕਰੋੜ ਵਾਰ ਦੇਖਿਆ ਗਿਆ ਹੈ। ਇਸ ਵੀਡੀਓ ਵਿੱਚ ਟਰੰਪਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ-ਦੂਜੇ ਦਾ ਹੱਥ ਫੜ ਕੇ ਚੱਲਦੇ ਹੋਏ ਦਿਖਾਇਆ ਗਿਆ ਹੈ। ਟਰੰਪ ਦੀ ਸੀਨੀਅਰ ਸਲਾਹਕਾਰ ਕਿੰਬਰਲੀ ਗੁਈਲਫਾਈਲ ਨੇ ਟਵੀਟ ਕਰ ਕੇ ਕਿਹਾ ਕਿ ਭਾਰਤ ਨਾਲ ਡੂੰਘੀ ਦੋਸਤੀ ਨਾਲ ਅਮਰੀਕਾ ਖੁਸ਼ ਹੈ ਅਤੇ ਸਾਡੀ ਮੁਹਿੰਮ ਨੂੰ ਭਾਰਤੀ-ਅਮਰੀਕੀ ਭਾਈਚਾਰੇ ਦਾ ਭਾਰੀ ਸਮਰਥਨ ਮਿਲ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ