Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਰੀ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਦਾ ਖੇਤੀਬਾੜੀ ਬਿੱਲ ਲੋਕ ਸਭਾ ਵਿੱਚੋਂ ਪਾਸ

September 18, 2020 08:32 AM

* ਮੋਦੀ ਨੇ ਕਿਹਾ: ਘੱਟੋ-ਘੱਟ ਖਰੀਦ ਕੀਮਤ ਜਾਰੀ ਰਹੇਗੀ

ਨਵੀਂ ਦਿੱਲੀ, 17 ਸਤੰਬਰ, (ਪੋਸਟ ਬਿਊਰੋ)- ਭਾਰਤ ਅਤੇ ਖਾਸ ਕਰ ਕੇ ਪੰਜਾਬ ਤੇ ਹਰਿਆਣੇ ਦੇ ਕਿਸਾਨਾਂ ਸਮੇਤ ਹੋਰ ਵਿਰੋਧੀ ਧਿਰਾਂ ਦੇ ਭਾਰੀ ਵਿਰੋਧਹੋਣ ਦੇ ਬਾਵਜੂਦ ਲੋਕ ਸਭਾ ਨੇ ਕਿਸਾਨਾਂ ਦਾ ਉਤਪਾਦਨ ਵਪਾਰ ਤੇ ਵਪਾਰ (ਤਰੱਕੀ ਅਤੇ ਸਹੂਲਤ) ਬਿੱਲ 2020 ਅਤੇ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਪ੍ਰਾਈਸ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ, 2020 ਪਾਸ ਕਰ ਦਿਤਾ ਹੈ। ਇਸ ਦੇ ਬਾਅਦ ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣਗੇ।
ਵਰਨਣ ਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਇਨ੍ਹਾਂ ਬਿੱਲਾਂਦਾ ਕਾਫੀ ਵੱਡਾ ਵਿਰੋਧ ਹੋ ਰਿਹਾ ਸੀ, ਫਿਰ ਵੀਇਹ ਬਿੱਲ ਲੋਕ ਸਭਾ ਵਿੱਚ ਪਾਸ ਕਰ ਦਿੱਤੇ ਗਏ ਹਨ। ਇਨ੍ਹਾਂ ਬਿੱਲਾਂ ਦੇ ਵਿਰੁੱਧ ਪੰਜਾਬ ਵਿੱਚ ਜਿੱਥੇ ਕਿਸਾਨਾਂ ਸਣੇ ਕਈ ਜਥੇਬੰਦੀਆਂ ਸੜਕਾਂ ਉੱਤੇ ਹਨ ਅਤੇ ਲਗਭਗ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਵਿਰੋਧ ਵਿੱਚ ਹਨ। ਕੇਂਦਰ ਸਰਕਾਰ ਦੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਨਹੀਂ, ਇਹ ਉਨ੍ਹਾਂ ਦੀ ਫਸਲ ਦਾ ਚੰਗਾ ਭਾਅ ਦਿਵਾਏਗਾ। ਉਨ੍ਹਾਂ ਕਿਹਾ ਕਿ ਇਨ੍ਹਾਂਨਾਲ ਇੰਸਪੈਕਟਰ ਰਾਜ ਹਟੇਗਾ, ਭ੍ਰਿਸ਼ਟਾਚਾਰ ਰੁਕੇਗਾ, ਕਿਸਾਨ ਅਤੇ ਵਪਾਰੀ ਇਸ ਦੇਸ਼ ਵਿੱਚ ਕਿਤੇ ਵੀ ਖਰੀਦ ਤੇ ਵਿਕਰੀ ਲਈ ਆਪਣੀ ਫਸਲ ਲਿਜਾਣ ਦੇ ਲਈ ਪੂਰੀ ਤਰ੍ਹਾਂ ਆਜ਼ਾਦ ਹੋਣਗੇ।
ਲੋਕਸਭਾ ਵਿੱਚ ਖੇਤੀਬਾੜੀ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ, ‘ਕਿਸਾਨਾਂ ਨੂੰ ਗੁੰਮਰਾਹ ਕਰਨਲਈ ਬਹੁਤ ਸਾਰੀਆਂ ਤਾਕਤਾਂ ਲੱਗੀਆਂ ਹੋਈਆਂ ਹਨ। ਮੈਂ ਆਪਣੇ ਕਿਸਾਨ ਭਰਾਵਾਂ ਤੇ ਭੈਣਾਂ ਨੂੰ ਭਰੋਸਾ ਦੇਂਦਾ ਹਾਂ ਕਿ ਘੱਟੋ-ਘੱਟ ਖਰੀਦ ਕੀਮਤ (ਐੱਮ ਐੱਸ ਪੀ) ਅਤੇ ਫਸਲਾਂ ਦੀ ਸਰਕਾਰੀ ਖਰੀਦ ਲਈ ਵਿਵਸਥਾ ਏਸੇ ਤਰ੍ਹਾਂ ਚਾਲੂ ਰਹੇਗੀ। ਇਹ ਬਿੱਲਅਸਲ ਵਿੱਚ ਕਿਸਾਨਾਂ ਨੂੰ ਕਈ ਹੋਰ ਬਦਲ ਪੇਸ਼ ਕਰ ਕੇ ਉਨ੍ਹਾਂ ਨੂੰ ਠੀਕ ਅਰਥਾਂ ਵਿੱਚ ਮਜ਼ਬੂਤ ਕਰਨ ਵਾਲੇ ਹਨ।` ਉਨ੍ਹਾਂ ਕਿਹਾ ਕਿ ‘ਇਸ ਖੇਤੀ ਸੁਧਾਰ ਬਿੱਲ ਨਾਲ ਕਿਸਾਨਾਂ ਨੂੰ ਫਸਲ ਵੇਚਣ ਲਈ ਨਵੇਂ-ਨਵੇਂ ਮੌਕੇ ਮਿਲਣਗੇ। ਇਸ ਨਾਲ ਖੇਤੀ ਖੇਤਰ ਨੂੰ ਆਧੁਨਿਕ ਟੈਕਨੋਲਾਜੀ ਦਾ ਲਾਭ ਮਿਲੇਗਾ ਅਤੇ ਕਿਸਾਨ ਮਜ਼ਬੂਤ ਹੋਣਗੇ।`

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼