Welcome to Canadian Punjabi Post
Follow us on

25

October 2020
ਪੰਜਾਬ

ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਵਿਰੋਧੀਆਂ ਨੇ ‘ਸਿਆਸੀ ਡਰਾਮਾ` ਦੱਸਿਆ

September 18, 2020 08:38 AM

ਨਵੀਂ ਦਿੱਲੀ, 17 ਸਤੰਬਰ, (ਪੋਸਟ ਬਿਊਰੋ)- ਕੇਂਦਰੀ ਮੰਤਰੀ ਵਜੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਵਿਰੋਧੀ ਧਿਰਾਂ ਨੇ ਇਸ ਅਸਤੀਫੇ ਨੂੰ ਦੋਹਰੀ ਰਾਜਨੀਤੀ ਆਖਿਆ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਹੈ ਕਿ ਕੇਂਦਰ ਸਰਕਾਰਤੋਂ ਅਸਤੀਫਾ ਦੇ ਕੇ ਫਿਰ ਐਨ ਡੀ ਏ ਗੱਠਜੋੜ ਵਿੱਚ ਸ਼ਾਮਲ ਰਹਿਣਾ ਸਾਬਤ ਕਰਦਾ ਹੈ ਕਿ ਅਕਾਲੀ ਦਲ ਇਸ ਮੁੱਦੇ ਉੱਤੇਅਜੇ ਵੀ ਸਿਰਫ ਦੋਗਲੀ ਸਿਆਸਤ ਕਰ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਅਕਾਲੀ ਦਲ ਦੇ ਇਕ ਤੋਂ ਬਾਅਦ ਇਕ ਰਚੇ ਜਾ ਰਹੇ ਡਰਾਮਿਆਂ ਦੀ ਇਕ ਹੋਰ ਨੌਟੰਕੀ ਕਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬਿੱਲਾਂ ਉੱਤੇ ਕੇਂਦਰ ਸਰਕਾਰ ਵਲੋਂ ਅਕਾਲੀਆਂ ਨੂੰ ਕੋਈ ਵਜ਼ਨ ਨਾ ਦੇਣ ਦੇ ਬਾਵਜੂਦ ਇਨ੍ਹਾਂ ਨੇ ਹਾਲੇ ਵੀ ਸੱਤਾਧਾਰੀ ਗਠਜੋੜ ਤੋਂ ਨਾਤਾ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਅਸਤੀਫਾ ਵੀ ਬਹੁਤ ਦੇਰੀ ਨਾਲ ਚੁੱਕਿਆ ਕਦਮ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਕੋਈ ਮਦਦ ਨਹੀਂ ਹੋਣੀ, ਜੇ ਅਕਾਲੀ ਦਲ ਇਹੋ ਸਟੈਂਡਪਹਿਲਾਂਲੈਂਦਾ ਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਰਾਜ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਅਤੇ ਕੇਂਦਰ ਸਰਕਾਰ ਨੂੰ ਆਰਡੀਨੈਂਸ ਲਿਆਉਣ ਤੇ ਕਿਸਾਨ ਵਿਰੋਧੀ ਬਿੱਲ ਲੋਕ ਸਭਾ ਵਿਚ ਰੱਖਣ ਤੋਂ ਪਹਿਲਾਂ 10 ਵਾਰ ਸੋਚਣਾ ਪੈਂਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਘਾਤਕ ਆਰਡੀਨੈਂਸਾਂ ਖਿਲਾਫ਼ ਮੈਦਾਨ ਵਿਚ ਨਿੱਤਰੇ ਕਿਸਾਨਾਂ ਦੇ ਰੋਸ ਅਤੇ ਕਿਸਾਨ ਜਥੇਬੰਦੀਆਂ ਦੇ ਦਬਾਅ ਨੇ ਬਾਦਲਾਂ ਨੂੰ ਅਪਣੇ ਪਹਿਲੇ ਸਟੈਂਡ ਤੋਂ ਪਲਟਣ ਲਈ ਮਜਬੂਰ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਇਸ ਅਸਤੀਫੇ ਨੂੰ ਲੋਕ ਰੋਹ ਤੋਂ ਡਰ ਕੇ ਚੁੱਕਿਆ ਕਦਮ ਦਸਿਆ ਤੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਲੋਕ ਰੋਹ ਅੱਗੇ ਝੁਕ ਕੇ ਅਸਤੀਫ਼ਾ ਦੇਣਾ ਪਿਆ ਹੈ।
ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਕਾਲੀਆਂ ਨੂੰ ਉਸ ਕਿਰਾਏ ਦੇ ਮਕਾਨ ਵਿੱਚੋਂ ਪੂਰੀ ਤਰ੍ਹਾਂ ਬਾਹਰ ਨਿਕਲਣਾ ਚਾਹੀਦਾ ਹੈ, ਜਿਸ ਦਾ ਉਸ ਨੇ ਕਿਰਾਇਆ ਨਾ ਦੇਣ ਦਾ ਫੈਸਲਾ ਕਰ ਲਿਆ ਹੈ। ਉਨ੍ਹਾ ਕਿਹਾ ਕਿ ਅਕਾਲੀ ਆਗੂ ਦੋਵਾਂ ਹੱਥਾਂ ਵਿੱਚ ਲੱਡੂ ਰੱਖਣਾ ਚਾਹੁੰਦੇ ਹਨ, ਲੋਕਾਂ ਨੂੰ ਦਿਖਾਉਣਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਦੇ ਇਸ ਆਰਡੀਨੈਂਸ ਦੇ ਖਿਲਾਫ ਜਾ ਕੇ ਸੱਤਾ ਨੂੰ ਲੱਤ ਮਾਰੀ ਹੈ, ਪਰ ਉਸ ਐਨ ਡੀ ਏ ਨਾਲ ਵੀ ਰਹਿਣਾ ਚਾਹੁੰਦੇ ਹਨ, ਜਿਸ ਨੇ ਇਹ ਕਿਸਾਨ ਮਾਰੂ ਬਿੱਲ ਪਾਸ ਕੀਤਾ ਹੈ।
ਸੰਗਰੂਰ ਤੋਂਪਾਰਲੀਮੈਂਟ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਮਗਰੋਂ ਕਿਹਾ ਕਿ ਅੱਜ ਇਸ ਅਸਤੀਫੇ ਦਾ ਕੋਈ ਮਤਲਬਨਹੀਂ, ਕਿਉਂਕਿ ਪੰਜਾਬੀਕਹਾਵਤ ਹੈ ਕਿ ‘ਵੇਲੇ ਦੇ ਕੰਮ, ਕੁਵੇਲੇ ਦੀਆਂ ਟੱਕਰਾਂ`। ਮਾਨ ਨੇ ਕਿਹਾ ਕਿ ਜਦੋਂ ਇਸ ਬਾਰੇ ਸਟੈਂਡ ਲੈਣਾ ਚਾਹੀਦਾ ਸੀ, ਓਦੋਂ ਅਕਾਲੀ ਦਲ ਇਸ ਆਰਡੀਨੈਂਸ ਦਾ ਬਚਾਅ ਕਰਦਾ ਰਿਹਾ ਅਤੇ ਜਦੋਂਪਾਰਲੀਮੈਂਟ ਵਿੱਚ ਸਰਕਾਰ ਨੇ ਬਿੱਲ ਪਾਸ ਕਰਵਾ ਲਿਆ ਤਾਂ ਅਕਾਲੀ ਦਲ ਨੇ ਆਪਣੀ ਸਾਖ ਬਚਾਉਣ ਲਈ ਅਸਤੀਫੇ ਦਾ ਡਰਾਮਾ ਕੀਤਾ ਹੈ। ਉਨ੍ਹਾ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਨੂੰ ਕਿਸਾਨ ਪਰਿਵਾਰ ਨਾਲ ਜੁੜਿਆ ਦੱਸਦੇ ਹਨ, ਪਰ ਕਿਸਾਨੀ ਕਰਕੇ ਨਾ ਕਿਸੇ ਦੀਆਂ ਕਦੇ ਹਜ਼ਾਰ ਬੱਸਾਂ ਬਣਦੀਆਂ ਹਨ ਅਤੇ ਨਾ 5 ਸਟਾਰ ਹੋਟਲ ਬਣਾਏ ਜਾ ਸਕਦੇ ਹਨ।

Have something to say? Post your comment
ਹੋਰ ਪੰਜਾਬ ਖ਼ਬਰਾਂ