Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਮਨੋਜ ਵਾਜਪਾਈ ਬਿਨਾਂ ਨਿਰਦੇਸ਼ ਦੇ ਲਗਾਤਾਰ ਸ਼ੂਟਿੰਗ ਕਰਦੇ ਰਹੇ

September 18, 2020 08:55 AM

ਮਨੋਜ ਵਾਜਪਾਈ ਭਾਰਤੀ ਸਿਨੇਮਾ ਦੇ ਉਨ੍ਹਾਂ ਗਿਣੇ-ਚੁਣੇ ਕਲਾਕਾਰਾਂ ਵਿੱਚੋਂ ਹਨ, ਜੋ ਬਿਨਾਂ ਨਿਰਦੇਸ਼ ਦੇ ਪ੍ਰਫੈਕਟ ਸ਼ਾਟ ਦੇਣ ਦੀ ਕਾਬਲੀਅਤ ਰੱਖਦੇ ਹਨ। ਉਨ੍ਹਾਂ ਦੀ ਇਹੋ ਯੋਗਤਾ ਪਿੱਛੇ ਜਿਹੇ ਰਿਲੀਜ਼ ਹੋਏ ਭੋਜਪੁਰੀ ਮਿਊਜ਼ਿਕ ਵੀਡੀਓ ‘ਬੰਬਈ ਮੇ ਕਾ ਬਾ’ ਵਿੱਚ ਵੀ ਦੇਖਣ ਨੂੰ ਮਿਲੀ। ਦਰਅਸਲ ਮਨੋਜ ਵਾਜਪਾਈ ਇਸ ਮਿਊਜ਼ਿਕ ਵੀਡੀਓ ਦੇ ਨਿਰਦੇਸ਼ਕ ਅਨੁਭਵ ਸਿਨਹਾ ਦੇ ਨਾਲ ਇੰਸਟਾਗ੍ਰਾਮ 'ਤੇ ਲਾਈਵ ਆਏ। ਇਸ ਦੌਰਾਨ ਦੋਵਾਂ ਨੇ ਭੋਜਪੁਰੀ ਸੰਗੀਤ, ਸਿਨੇਮਾ ਅਤੇ ਉਸਦੇ ਪ੍ਰਚਾਰ ਪ੍ਰਸਾਰ ਸੰਬੰਧੀ ਕਈ ਵਿਸ਼ਿਆਂ 'ਤੇ ਗੱਲਬਾਤ ਕੀਤੀ।
ਅਨੁਭਵ ਨੇ ਦੱਸਿਆ ਕਿ ਇਸ ਮਿਊਜ਼ਿਕ ਵੀਡੀਓ ਦੀ ਸ਼ੂਟਿੰਗ ਦੇ ਆਖਰੀ ਦਿਨ ਪੂਰੀ ਟੀਮ ਨੇ ਖੂਬ ਮਿਹਨਤ ਕਰ ਕੇ ਦੇਰ ਰਾਤ ਤੱਕ ਕੰਮ ਕੀਤਾ। ਆਖਰੀ ਸ਼ਾਟ ਲਈ ਅਨੁਭਵ ਨੇ ਮਨੋਜ ਨੂੰ ਕਿਹਾ ਕਿ ਉਹ ਇਸ ਦਾ ਆਖਰੀ ਚਾਰ ਮਿੰਟ ਦਾ ਗਾਣਾ ਵਜਾਉਣਗੇ ਅਤੇ ਇਸ 'ਤੇ ਮਨੋਜ ਨੂੰ ਕੈਮਰੇ ਸਾਹਮਣੇ ਆਪਣੇ ਮਨ ਤੋਂ ਪ੍ਰਫਾਰਮ ਕਰਨਾ ਹੈ। ਇਸ ਦੇ ਬਾਅਦ ਅਨੁਭਵ ਨੇ ਗਾਣਾ ਵਜਾਇਆ ਅਤੇ ਮਨੋਜ ਬਿਨਾਂ ਕਿਸੇ ਨਿਰਦੇਸ਼ ਦੇ ਲਗਾਤਾਰ ਚਾਰ ਮਿੰਟ ਆਪਣੇ ਮਨ ਤੋਂ ਸ਼ੂਟਿੰਗ ਕਰਦੇ ਰਹੇ। ਇਸ ਦੌਰਾਨ ਅਨੁਭਵ ਨੂੰ ਮਨੋਜ ਦੇ ਚਿਹਰੇ 'ਤੇ ਦਿਨ ਭਰ ਦੀ ਥਕਾਣ ਸਾਫ ਝਲਕ ਰਹੀ ਸੀ, ਪਰ ਉਹ ਕੱਟ ਬੋਲ ਕੇ ਮਨੋਜ ਦੀ ਲੈਅ ਵਿੱਚ ਰੁਕਾਵਟ ਨਹੀਂ ਬਣਨਾ ਚਾਹੁੰਦੇ ਸਨ। ਅਨੁਭਵ ਦੇ ਅਨੁਸਾਰ ਪੂਰੇ ਮਿਊਜ਼ਿਕ ਵੀਡੀਓ ਲਈ ਮਨੋਜ ਦਾ ਇਹ ਸ਼ਾਟ ਬਹੁਤ ਮਹੱਤਵ ਪੂਰਨ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅੱਗੋਂ ਉਹ ਇੱਕ ਹੋਰ ਰੋਮਾਂਟਿਕ ਭੋਜਪੁਰੀ ਮਿਊਜ਼ਿਕ ਵੀਡੀਓ ਬਣਾਉਣ ਦੀ ਤਿਆਰੀ ਕਰ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ