Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਕੈਲੋਨਾ ਦੇ ਗੁਰਦੁਆਰੇ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸਿ਼ਸ਼ ਦੀ ਡਬਲਿਊਐਸਓ ਵੱਲੋਂ ਨਿਖੇਧੀ

November 21, 2018 08:44 AM

ਕੈਲੋਨਾ, 20 ਨਵੰਬਰ (ਪੋਸਟ ਬਿਊਰੋ) : ਕੈਲੋਨਾ, ਬ੍ਰਿਟਿਸ਼ ਕੋਲੰਬੀਆ ਵਿੱਚ ਗੁਰਦੁਆਰਾ ਗੁਰੂ ਅਮਰਦਾਸ ਦਰਬਾਰ ਦੀਆਂ ਕੰਧਾਂ ਉੱਤੇ ਨਸਲੀ ਟਿੱਪਣੀਆਂ ਲਿਖ ਕੇ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੀਤੀ ਗਈ ਕੋਸਿ਼ਸ਼ ਦੀ ਦ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਵੱਲੋਂ ਨਿਖੇਧੀ ਕੀਤੀ ਗਈ ਹੈ। 

ਡਬਲਿਊਐਸਓ ਗੁਰੂ ਅਮਰਦਾਸ ਦਰਬਾਰ ਸਿੱਖ ਸੁਸਾਇਟੀ ਗੁਰਦੁਆਰੇ ਦੇ ਪ੍ਰੈਜ਼ੀਡੈਂਟ ਤਰਸੇਮ ਸਿੰਘ ਸਮੇਤ ਹੋਰਨਾਂ ਮੈਂਬਰਾਂ ਨਾਲ ਪੂਰੀ ਤਰ੍ਹਾਂ ਰਾਬਤਾ ਰੱਖ ਰਹੀ ਹੈ ਤੇ ਇਸ ਘਟਨਾ ਨਾਲ ਨਜਿੱਠਣ ਲਈ ਪੂਰਾ ਸਹਿਯੋਗ ਵੀ ਇਸ ਜਥੇਬੰਦੀ ਵੱਲੋਂ ਦਿੱਤਾ ਜਾ ਰਿਹਾ ਹੈ। ਇੱਕ ਵਾਰੀ ਪਹਿਲਾਂ ਵੀ ਇਸ ਗੁਰਦੁਆਰੇ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸਿ਼ਸ਼ ਕੀਤੀ ਗਈ ਸੀ ਪਰ ਉਸ ਸਮੇਂ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਨਹੀਂ ਸੀ ਦਿੱਤੀ ਗਈ। ਗੁਰਦੁਆਰੇ ਦਾ ਗੇਟ ਰੋਜ਼ਾਨਾ ਸਵੇਰੇ 5:15 ਤੋਂ ਰਾਤੀਂ 8:30 ਵਜੇ ਤੱਕ ਖੁੱਲ੍ਹਦਾ ਹੈ।
ਡਬਲਿਊਐਸਓ ਦੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਹੁੰਦਲ, ਜੋ ਕਿ ਕੈਲੋਨਾ ਵਾਸੀ ਹਨ, ਨੇ ਆਖਿਆ ਕਿ ਇਹ ਬਹੁਤ ਹੀ ਨਿਰਾਸ਼ ਕਰਨ ਵਾਲੀ ਗੱਲ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਅਜੇ ਵੀ ਵਾਪਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਸਾਨੂੰ ਇੰਜ ਲੱਗਦਾ ਹੈ ਕਿ ਅਗਿਆਨਤਾ ਤੇ ਡਰ ਕਾਰਨ ਹੀ ਨਸਲਵਾਦ ਦਾ ਜਨਮ ਹੁੰਦਾ ਹੈ। ਸਿੱਖ ਭਾਈਚਾਰਾ ਅਜਿਹੀਆਂ ਘਟਨਾਵਾਂ ਦੇ ਬਾਵਜੂਦ ਲੋਕਾਂ ਨੂੰ ਸਿੱਖਿਅਤ ਕਰਨ ਤੇ ਭਾਈਚਾਰਾ ਕਾਇਮ ਰੱਖਣ ਦੀਆਂ ਕੋਸਿ਼ਸ਼ਾਂ ਕਰਦਾ ਰਹੇਗਾ।
ਕੈਲੋਨਾ ਸਥਿਤ ਲੋਕਲ ਗੁਰਦੁਆਰਿਆਂ ਵਿੱਚ ਨਿਯਮਿਤ ਤੌਰ ਉੱਤੇ ਹਾਈ ਸਕੂਲ ਵਿਦਿਆਰਥੀਆਂ ਨੂੰ ਟੂਰ ਕਰਾਉਣ ਲਈ ਲਿਆਂਦਾ ਜਾਂਦਾ ਹੈ ਤੇ ਇਸ ਦੇ ਨਾਲ ਹੀ ਸਿੱਖ ਧਰਮ ਸਬੰਧੀ ਜਾਣਕਾਰੀ ਵੀ ਉਨ੍ਹਾਂ ਨੂੰ ਦਿੱਤੀ ਜਾਂਦੀ ਹੈ। ਇਹ ਸਾਰਾ ਕੁੱਝ ਅਜੇ ਵੀ ਜਾਰੀ ਰਹੇਗਾ। ਜਿਸ ਕਿਸੇ ਨੇ ਵੀ ਗੁਰਦੁਆਰੇ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸਿ਼ਸ਼ ਕੀਤੀ ਹੈ ਉਸ ਨੂੰ ਸਿੱਖ ਧਰਮ ਨੂੰ ਵਿਸਥਾਰ ਨਾਲ ਸਮਝਣ ਦੀ ਲੋੜ ਹੈ। ਉਸ ਨੂੰ ਗੁਰਦੁਆਰੇ ਆ ਕੇ ਆਪਣੇ ਮਨ ਦੇ ਸ਼ੰਕੇ ਦੂਰ ਕਰਨੇ ਚਾਹੀਦੇ ਹਨ, ਸਵਾਲ ਪੁੱਛਣੇ ਚਾਹੀਦੇ ਹਨ ਤੇ ਲੰਗਰ ਛਕਣਾ ਚਾਹੀਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ