Welcome to Canadian Punjabi Post
Follow us on

25

October 2020
ਪੰਜਾਬ

ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ ਹੋਣਗੇ

September 18, 2020 06:20 PM

* 'ਅੰਨਦਾਤਾ' ਪ੍ਰਤੀ ਆਪਣਾ ਫਰਜ਼ ਨਿਭਾਉਣ ਵਾਸਤੇ ਤਾਕਤ ਦੇਣ ਲਈ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨਗੇ


ਚੰਡੀਗੜ, 18 ਸਤੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਐਮ ਪੀ ਹਰਸਿਮਰਤ ਕੌਰ ਬਾਦਲ 21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ 'ਅੰਨਦਾਤਾ' ਪ੍ਰਤੀ ਫਰਜ਼ ਪੂਰਾ ਕਰਨ ਵਾਸਤੇ ਤਾਕਤ ਦੇਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨਗੇ। ਉਹਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਹੋਵੇਗੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਤੇ ਬਠਿੰਡਾ ਦੇ ਮੈਂਬਰ ਪਾਰਲੀਮੈਂਟ 21 ਸਤੰਬਰ ਨੂੰ ਸਵੇਰੇ 11.00 ਵਜੇ ਸ੍ਰੀ ਦਰਬਾਰ ਸਾਹਬਿ ਪੁੱਜਣਗੇ। ਉਹਨਾਂ ਦਾ ਮੰਨਣਾ ਹੈ ਕਿ ਅਕਾਲ ਪੁਰਖ ਨੇ ਹੀ ਉਨ੍ਹਾਂ ਨੂੰ 'ਤਾਕਤ' ਬਖ਼ਸ਼ੀ ਜਿਸਦੀ ਬਦੌਲਤ ਉਹ ਸੰਸਦ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਆਵਾਜ਼ ਬੁਲੰਦ ਕਰਨ ਵਿਚ ਕਾਮਯਾਬ ਹੋਏ ਤੇ ਅਕਾਲੀ ਦਲ ਨੇ ਦੇਸ਼ ਦੇ ਕਿਸਾਨਾਂ ਲਈ ਡੱਟ ਕੇ ਸਟੈਂਡ ਲਿਆ।
ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਦੋਵੇਂ 'ਅਰਦਾਸ' ਕਰਨਗੇ ਅਤੇ ਕਿਸਾਨ ਭਾਈਚਾਰੇ ਲਈ ਡੱਟਣ ਦਾ ਦ੍ਰਿੜ ਸੰਕਲਪ ਤੇ ਵਚਨਬੱਧਤਾ ਨੂੰ ਦੁਹਰਾਉਣਗੇ ਤੇ ਆਪਣੇ ਆਪ ਨੂੰ ਇਹਨਾਂ ਦੀ ਸੇਵਾ ਲਈ ਸਮਰਪਿਤ ਕਰਨਗੇ। ਉਹ ਪੰਥ ਅਤੇ ਪੰਜਾਬ ਦੀ ਚੜਦੀਕਲਾ ਲਈ ਵੀ ਅਰਦਾਸ ਕਰਨਗੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਅਮੀਰ ਤੇ ਸ਼ਾਨਾਮੱਤੇ ਵਿਰਸੇ ਨੂੰ ਬੁਲੰਦ ਰੱਖਣ ਦਾ ਨਿਮਾਣੇ ਹੋ ਕੇ ਇਕਰਾਰ ਵੀ ਕਰਨਗੇ।

Have something to say? Post your comment
ਹੋਰ ਪੰਜਾਬ ਖ਼ਬਰਾਂ