Welcome to Canadian Punjabi Post
Follow us on

02

July 2025
 
ਪੰਜਾਬ

ਬਠਿੰਡਾ ਫਾਰਮਾ ਪਾਰਕ ਮੈਡੀਸਨ ਸੈਕਟਰ ’ਚ ਚੀਨ ਦੀ ਇਜ਼ਾਰੇਦਾਰੀ ਤੋੜੇਗਾ : ਮਨਪ੍ਰੀਤ ਬਾਦਲ

September 18, 2020 06:57 PM

ਚੰਡੀਗੜ, 18 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੂਰਨ ਉਮੀਦ ਹੈ ਕਿ ਭਾਰਤ ਵਿੱਚ ਸਥਾਪਤ ਕੀਤੇ ਜਾਣ ਵਾਲੇ ਤਿੰਨ ਫਾਰਮਾ ਪਾਰਕਾਂ ਵਾਲੀਆਂ ਥਾਵਾਂ ਵਿੱਚੋਂ ਬਠਿੰਡਾ ਪ੍ਰਮੁੱਖ ਸਥਾਨ ਬਣ ਕੇ ਉਭਰੇਗਾ, ਜੋ ਚੀਨ ਦੇ ਦਵਾਈ ਨਿਰਮਾਤਾਵਾਂ ਦੀ ਇਜਾਰੇਦਾਰੀ ਨੂੰ ਖ਼ਤਮ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਵਿੱਤ ਮੰਤਰੀ ਨੇ ਕਿਹਾ ਕਿ ਬਠਿੰਡਾ ਉੱਤਰ-ਪੱਛਮੀ ਭਾਰਤ ਵਿੱਚ ਇਕ ਆਦਰਸ਼ ਸਥਾਨ ਹੈ। ਇਹ ਇਕ ਅਜਿਹੀ ਜਗਾ ਹੈ, ਜਿਥੋਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਤੋਂ ਇਲਾਵਾ ਉੱਤਰੀ ਭਾਰਤ ਦੇ ਹੋਰ ਸੂਬਿਆਂ ਵਿੱਚ ਪਹੁੰਚ ਬੇਹੱਦ ਆਸਾਨ ਹੈ। ਪੰਜਾਬ ਵਿੱਚ ਦਵਾਈ ਨਿਰਮਾਣ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਵੱਡੀ ਸਮਰੱਥਾ ਹੈ।
ਬਠਿੰਡਾ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਜਿਸ ਜਗਾ ਪਹਿਲਾਂ ਥਰਮਲ ਪਲਾਂਟ ਸਥਾਪਤ ਸੀ ਉਹ 1300 ਏਕੜ ਜ਼ਮੀਨ ਹੁਣ ਫਾਰਮਾ ਪਾਰਕ ਲਈ ਉਪਲਬਧ ਹੈ। ਇਸ ਤੋਂ ਇਲਾਵਾ ਬਠਿੰਡਾ ਦੀ ਤੇਲ ਰਿਫਾਇਨਰੀ ਵੀ ਇਸ ਪਾਰਕ ਲਈ ਕਾਰਗਰ ਸਿੱਧ ਹੋਵੇਗੀ ਕਿਉਂਕਿ ਇਸ ਦੇ ਬਹੁਤ ਸਾਰੇ ਉਤਪਾਦ ਫਾਰਮਾ ਉਦਯੋਗ ਦੇ ਵਾਂਗ ਹੀ ਹਨ। ਇਸ ਦੇ ਨਾਲ ਹੀ ਬਠਿੰਡਾ ਵਿੱਚ ਆਲ ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਤੋਂ ਇਲਾਵਾ ਸੜਕ, ਰੇਲ ਅਤੇ ਹਵਾਈ ਸੰਪਰਕ ਦੀਆਂ ਬਿਹਤਰੀਨ ਸੇਵਾਵਾਂ ਮੌਜੂਦ ਹਨ । ਉਨਾਂ ਕਿਹਾ ਕਿ ਰੇਲਵੇ ਸੇਵਾ, ਜੋ ਪਹਿਲਾਂ ਥਰਮਲ ਪਲਾਂਟ ਲਈ ਵਰਤੀ ਜਾਂਦੀ ਸੀ, ਫਾਰਮਾ ਉਦਯੋਗ ਸਬੰਧੀ ਆਵਾਜਾਈ ਲਈ ਵਰਤੀ ਜਾ ਸਕਦੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਐਲਾਨ ਮੁਤਾਬਕ ਕੇਂਦਰ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਅਤੇ ਬਾਕੀ ਖਰਚੇ ਸੂਬਾ ਸਰਕਾਰ ਵੱਲੋਂ ਉਠਾਏ ਜਾਣ ਦੀ ਉਮੀਦ ਕਰ ਰਿਹਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਲਾਂਟ ਸਥਾਪਤ ਕਰੇਗੀ। ਇਹ ਨਾ ਸਿਰਫ ਮਾਲਵਾ ਖਿੱਤੇ ਦੀ ਆਰਥਿਕਤਾ ਵਿੱਚ ਯੋਗਦਾਨ ਪਾਵੇਗਾ ਸਗੋਂ ਪੰਜਾਬ ਦੇ ਉਦਯੋਗ ਦੀ ਨੁਹਾਰ ਹੀ ਬਦਲ ਦੇਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ