Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

18 ਵਿਅਕਤੀਆਂ ਦੇ ਬਿਮਾਰ ਪੈਣ ਮਗਰੋਂ ਕੈਨੇਡੀਅਨਾਂ ਨੂੰ ਰੋਮੇਨ ਲੈਟਸ ਨਾ ਖਾਣ ਦੀ ਸਲਾਹ

November 21, 2018 08:46 AM

ਓਨਟਾਰੀਓ, 20 ਨਵੰਬਰ (ਪੋਸਟ ਬਿਊਰੋ) : ਈ.ਕੋਲੀ ਫੈਲਣ ਦੇ ਡਰ ਕਾਰਨ ਕੈਨੇਡਾ ਤੇ ਅਮਰੀਕਾ ਦੇ ਸਿਹਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਰੋਮੇਨ ਲੈਟਸ ਖਾਣ ਤੋਂ ਬਚਣ ਲਈ ਆਖਿਆ ਜਾ ਰਿਹਾ ਹੈ।
ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦਾ ਕਹਿਣਾ ਹੈ ਕਿ ਇਹ ਲੈਟਸ ਖਾਣ ਕਾਰਨ ਕਿਊਬਿਕ ਵਿੱਚ 15 ਤੇ ਓਨਟਾਰੀਓ ਵਿੱਚ ਤਿੰਨ ਵਿਅਕਤੀ ਬਿਮਾਰ ਪੈ ਗਏ ਹਨ ਜਿਨ੍ਹਾਂ ਵਿੱਚੋਂ ਛੇ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਏਜੰਸੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮਾਮਲੇ ਅਕਤੂਬਰ ਦੇ ਮੱਧ ਤੇ ਨਵੰਬਰ ਦੇ ਸ਼ੁਰੂਆਤੀ ਹਫਤੇ ਵਿੱਚ ਸਾਹਮਣੇ ਆਏ। ਜਿਹੜੇ ਲੋਕ ਇਸ ਲੈਟਸ ਨੂੰ ਖਾ ਕੇ ਬਿਮਾਰ ਪਏ ਹਨ ਉਨ੍ਹਾਂ ਦੀ ਉਮਰ ਪੰਜ ਸਾਲ ਤੋਂ 93 ਸਾਲ ਦਰਮਿਆਨ ਹੈ।
ਇਹ ਵੀ ਦੱਸਿਆ ਗਿਆ ਕਿ ਇੱਕ ਵਿਅਕਤੀ ਦੀ ਹਾਲਤ ਈ.ਕੋਲੀ ਇਨਫੈਕਸ਼ਨ ਕਾਰਨ ਕਾਫੀ ਵਿਗੜ ਗਈ ਪਰ ਅਜੇ ਤੱਕ ਇਸ ਕਾਰਨ ਕਿਸੇ ਦੀ ਮੌਤ ਹੋਣ ਦੀ ਖਬਰ ਨਹੀਂ ਮਿਲੀ ਹੈ। ਇਸ ਵਾਰੀ ਈ.ਕੋਲੀ ਦਾ ਸਾਹਮਣੇ ਆਇਆ ਮਾਮਲਾ ਪਿਛਲੇ ਸਾਲ ਵਰਗਾ ਹੀ ਹੈ। ਅਮਰੀਕੀ ਅਧਿਕਾਰੀਆਂ ਵੱਲੋਂ ਈ.ਕੋਲੀ ਦੇ 32 ਮਾਮਲੇ ਰਿਪੋਰਟ ਕੀਤੇ ਗਏ ਹਨ ਤੇ ਇਸ ਕਾਰਨ ਉੱਥੇ ਬਿਮਾਰ ਹੋਏ 13 ਲੋਕਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਹੈ।
ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਦਾ ਕਹਿਣਾ ਹੈ ਕਿ ਉਹ ਅਮਰੀਕੀ ਅਧਿਕਾਰੀਆਂ ਨਾਲ ਰਲ ਕੇ ਰੋਮੇਨ ਲੈਟਸ ਦੇ ਸਰੋਤ ਦਾ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਨ ਜਿਸ ਕਾਰਨ ਲੋਕ ਬਿਮਾਰ ਪੈ ਰਹੇ ਹਨ। ਇਹ ਵੀ ਦੱਸਿਆ ਗਿਆ ਕਿ ਈ.ਕੋਲੀ ਇਨਫੈਕਸ਼ਨ ਹੋਣ ਕਾਰਨ ਢਿੱਡ ਵਿੱਚ ਮਰੋੜ ਪੈਂਦੇ ਹਨ, ਦਸਤ ਤੇ ਉਲਟੀਆਂ ਲੱਗ ਜਾਂਦੇ ਹਨ। ਬਹੁਤੇ ਲੋਕ ਇੱਕ ਹਫਤੇ ਦੇ ਅੰਦਰ ਅੰਦਰ ਠੀਕ ਹੋ ਜਾਂਦੇ ਹਨ ਪਰ ਕਈਆਂ ਦੀ ਇਹ ਤਕਲੀਫ ਲੰਮਾਂ ਸਮਾਂ ਰਹਿੰਦੀ ਹੈ ਤੇ ਵਿਗੜ ਵੀ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ