Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਦਿੱਲੀ ਦੰਗਿਆਂ ਦੀ ਜਾਂਚ `ਤੇ ਕਿੰਤੂ : ਵਿਰੋਧੀ ਧਿਰ ਦੇ ਆਗੂਆਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

September 18, 2020 10:24 PM

ਨਵੀਂ ਦਿੱਲੀ, 18 ਸਤੰਬਰ (ਪੋਸਟ ਬਿਊਰੋ)- ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ ਅਤੇ ਫਰਵਰੀ ਵਿੱਚ ਹੋਏ ਦੰਗਿਆਂ ਦੌਰਾਨ ਪੁਲਸ ਦੀ ਭੂਮਿਕਾ ਦੇ ਨਾਲ ਨਾਲ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਆਪਣੇ ਸ਼ੱਕ ਜ਼ਾਹਿਰ ਕੀਤੇ ਹਨ। ਸੀ ਪੀ ਆਈ ਦੇ ਜਨਰਲ ਸੈਕਟਰੀ ਡੀ ਰਾਜਾ, ਸੀ ਪੀ ਆਈ (ਐਮ) ਦੇ ਜਨਰਲ ਸੈਕਟਰੀ ਸੀਤਾ ਰਾਮ ਯੇਚੁਰੀ, ਕਾਂਗਰਸ ਦੇ ਅਹਿਮਦ ਪਟੇਲ, ਡੀ ਐਮ ਕੇ ਦੀ ਕਨੀਮੋਝੀ ਅਤੇ ਆਰ ਜੇ ਡੀ ਦੇ ਪ੍ਰੋਫੈਸਰ ਮਨੋਜ ਝਾਅ ਨੇ ਸਾਂਝੇ ਤੌਰ `ਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਪੁਲਸ ਨੇ ਵਿਸ਼ੇਸ਼ ਜਾਂਚ ਟੀਮ ਬਣਾਈ ਹੈ ਜੋ ਵਿਸ਼ੇਸ਼ ਸੈਲ ਦੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਦਿੱਤੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਹਿੰਸਾ ਦੌਰਾਨ ਦਿੱਲੀ ਪੁਲਸ ਦੀ ਭੂਮਿਕਾ ਅਤੇ ਜਿਸ ਤਰ੍ਹਾਂ ਪੁਲਸ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ), ਐਨ ਪੀ ਆਰ ਵਿਰੋਧੀ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਕਾਰਕੁਨਾਂ ਤੇ ਨੌਜਵਾਨਾਂ ਨੂੰ ਫਰਜ਼ੀ ਢੰਗ ਨਾਲ ਫਸਾਉਣ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉਸ ਨਾਲ ਗੰਭੀਰ ਫਿਕਰ ਪੈਦਾ ਹੋਇਆ ਹੈ। ਉਨ੍ਹਾਂ ਕਿਹਾ, ‘ਸਿਆਸੀ ਆਗੂਆਂ ਨੂੰ ਫਸਾਉਣ ਲਈ ਇਸੇ ਤਰ੍ਹਾਂ ਦੀ ਸਾਜ਼ਿਸ ਰਚੀ ਜਾ ਰਹੀ ਹੈ।` ਦੋਸ਼ ਪੱਤਰ ਵਿੱਚ ਸੀ ਪੀ ਆਈ (ਐਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਦਾ ਨਾਂਅ ਸ਼ਾਮਲ ਕਰਨ ਬਾਰੇ ਵੀ ਇਸ ਮੰਗ ਪੱਤਰ ਵਿੱਚ ਪੁਲਸ ਦੀ ਆਲੋਚਨਾ ਕੀਤੀ ਗਈ ਹੈ। ਆਗੂਆਂ ਨੇ ਕਿਹਾ, ‘ਇਹ ਪਰੇਸ਼ਾਨ ਕਰਨ ਵਾਲੀ ਪ੍ਰਵਿਰਤੀ ਹੈ ਅਤੇ ਜਾਂਚ ਦੇ ਢੰਗਾਂ `ਤੇ ਗੰਭੀਰ ਸਵਾਲ ਖੜਾ ਹੁੰਦਾ ਹੈ।
ਇਸ ਹਿੰਸਾ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਜਿਸ ਵਿੱਚ ਵਰਦੀ ਵਿਚ ਪੁਲਸ ਵਾਲੇ ਸੜਕ ਕਿਨਾਰੇ ਇੱਕ ਨੌਜਵਾਨ ਦੀ ਕੁੱਟਮਾਰ ਕਰਦਿਆਂ ਉਸ ਨੂੰ ਰਾਸ਼ਟਰੀ ਗੀਤ ਗਾਉਣ ਲਈ ਮਜਬੂਰ ਕਰਦੇ ਦਿਖਾਈ ਦੇ ਰਹੇ ਹਨ।` ਉੁਨ੍ਹਾਂ ਕਿਹਾ ਕਿ ਹਿੰਸਾ `ਚ ਇੱਕ ਡਿਪਟੀ ਕਮਿਸ਼ਨਰ ਪੁਲਸ, ਇੱਕ ਐਡੀਸ਼ਨਲ ਕਮਿਸ਼ਨਰ ਅਤੇ ਥਾਣਾ ਇੰਚਾਰਜ ਸਮੇਤ ਕਈ ਸੀਨੀਅਰ ਪੁਲਸ ਅਫਸਰਾਂ ਦੀ ਸ਼ਮੂਲੀਅਤ ਬਾਰੇ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ ਗਈ ਅਤੇ ਭਾਜਪਾ ਆਗੂਆਂ ਦੇ ਨਫਰਤ ਵਾਲੇ ਭਾਸ਼ਣਾਂ ਤੇ ਪੁਲਸ ਮੁਲਾਜ਼ਮਾਂ ਦੀ ਭੂਮਿਕਾ ਬਾਰੇ ਚੁੱਪ ਧਾਰ ਲਈ ਗਈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਾਨੂੰਨ ਤੇ ਪ੍ਰਬੰਧ `ਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਨਿਰਪੱਖ ਜਾਂਚ ਕਰਵਾਉਣਾ ਜ਼ਰੂਰੀ ਹੈ। ਦੇਸ਼ ਵਿੱਚ ਵਿਰੋਧ ਤੇ ਅਸਹਿਮਤੀ ਨੂੰ ਦਬਾ ਕੇ ਲੋਕਾਂ ਨੂੰ ਫਸਾਉਣ ਲਈ ਜਾਂਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼