Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਭਾਰਤ

ਕੋਰੋਨਾ ਨੇ ਭਾਰਤ ਸਮੇਤ ਦੁਨੀਆ ਦੀਆਂ ਕਈ ਅਰਥ ਵਿਵਸਥਾਵਾਂ ਵਿੱਚ ਸੰਨ੍ਹ ਲਾਈ

September 18, 2020 10:27 PM

* ਨਿਊਜ਼ੀਲੈਂਡ, ਜਾਪਾਨ ਅਤੇ ਆਸਟ੍ਰੇਲੀਆ ਵਿੱਚ ਰਿਕਾਰਡ ਗਿਰਾਵਟ

ਨਵੀਂ ਦਿੱਲੀ, 18 ਸਤੰਬਰ (ਪੋਸਟ ਬਿਊਰੋ)- ਕੋਰੋਨਾ ਮਹਾਮਾਰੀ ਹੇਠ ਦੁਨੀਆ ਦੇ ਕਈ ਦੇਸ਼ਾਂ ਵਿੱਚ ਲੱਗੇ ਲਾਕਡਾਊਨ ਨੇ ਉਨ੍ਹਾਂ ਦੀ ਆਰਥਿਕਤਾ ਨੂੰ ਡਾਊਨ ਕਰ ਦਿੱਤਾ ਹੈ। ਚਾਲੂ ਵਿੱਤੀ ਸਾਲ 2020-21 ਦੀ ਅਪ੍ਰੈਲ-ਜੂਨ ਤਿਮਾਹੀ ਵਿੱਚ ਭਾਰਤ ਦੀ ਆਰਥਿਕਤਾ ਵਿੱਚ 23.9 ਫੀਸਦੀ ਦੀ ਅੱਜ ਤੱਕ ਸਭ ਤੋਂ ਵੱਡੀ ਤਿਮਾਹੀ ਗਿਰਾਵਟ ਆਈ ਹੈ।
ਇਸ ਸਖ਼ਤ ਲਾਕਡਾਊਨ ਕਾਰਨ ਨਿਊਜ਼ੀਲੈਂਡ ਦੀ ਆਰਥਿਕਤਾ ਚਾਲੂ ਸਾਲ ਦੀ ਦੂਜੀ ਤਿਮਾਹੀ ਵਿੱਚ ਰਿਕਾਰਡ 12.2 ਫੀਸਦੀ ਡਿਗ ਗਈ। ਚੀਨ ਨੂੰ ਛੱਡ ਕੇ ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਦੀ ਆਰਥਿਕਤਾ ਨੂੰ ਕੋਰੋਨਾ ਨੇ ਬੀਮਾਰ ਕਰ ਦਿੱਤਾ ਹੈ। ਨਿਊਜ਼ੀਲੈਂਡ ਵੱਲੋਂ ਕੱਲ੍ਹ ਜਾਰੀ ਅੰਕੜਿਆਂ ਮੁਤਾਬਕ ਜੀ ਡੀ ਪੀ ਪਹਿਲਾਂ ਦੀ ਤੁਲਨਾ ਵਿੱਚ ਘਟ ਗਈ ਹੈ ਅਤੇ 11 ਸਾਲਾਂ ਵਿੱਚ ਪਹਿਲੀ ਵਾਰ ਉਥੇ ਮੰਦੀ ਦੇ ਸੰਕੇਤ ਹਨ। ਜਾਪਾਨ ਦੀ ਆਰਥਿਕਤਾ ਵਿੱਚ ਅਪ੍ਰੈਲ-ਜੂਨ ਦੀ ਦੂਜੀ ਤਿਮਾਹੀ ਵਿੱਚ ਰਿਕਾਰਡ ਗਿਰਾਵਟ ਆਈ ਹੈ। ਇਹ ਗਿਰਾਵਟ ਸ਼ੁਰੂਆਤੀ ਅਨੁਮਾਨ ਤੋਂ ਕਿਤੇ ਵੱਧ ਰਹੀ ਹੈ। ਕੈਬਨਿਟ ਦਫ਼ਤਰ ਨੇ ਕਿਹਾ ਕਿ ਜਾਪਾਨ ਦੇ ਐਡਜਸਟਿਡ ਅਸਲ ਜੀ ਡੀ ਪੀ ਵਿੱਚ ਸਾਲਾਨਾ ਆਧਾਰ ਉੱਤੇ 28.1 ਫੀਸਦੀ ਦੀ ਗਿਰਾਵਟ ਆਈ ਹੈ। ਆਸਟ੍ਰੇਲੀਆ ਦੀ ਅਰਥ ਵਿਵਸਥਾ ਨੂੰ ਕੋਰੋਨਾ ਵਾਇਰਸ ਮਹਾਮਾਰੀ ਨਾਲ ਵੱਡਾ ਝਟਕਾ ਲੱਗਾ ਅਤੇ ਕੱਲ੍ਹ ਜਾਰੀ ਅੰਕੜਿਆਂ ਮੁਤਾਬਕ ਦੇਸ਼ ਪਿਛਲੇ 28 ਸਾਲਾਂ ਵਿੱਚ ਪਹਿਲੀ ਵਾਰ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਤਾਜ਼ਾ ਰਾਸ਼ਟਰੀ ਖਾਤਿਆਂ ਮੁਤਾਬਕ ਜੂਨ ਤਿਮਾਹੀ ਵਿੱਚ ਅਰਥਵਿਵਸਥਾ ਸੱਤ ਫੀਸਦੀ ਘਟ ਗਈ, ਜੋ 1959 ਵਿੱਚ ਇਨ੍ਹਾਂ ਅੰਕੜਿਆਂ ਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਘੱਟ ਹੈ।
ਬ੍ਰਿਟੇਨ ਦੀ ਅਰਥ ਵਿਵਸਥਾ ਵਿੱਚ ਸੁਧਾਰ ਜਾਰੀ ਹੈ। ਅਧਿਕਾਰਿਕ ਅੰਕੜਿਆਂ ਮੁਤਾਬਕ ਜੁਲਾਈ ਵਿੱਚ ਬ੍ਰਿਟੇਨ ਦੀ ਅਰਥ ਵਿਵਸਥਾ ਉਸ ਗੁਆਚੀ ਜ਼ਮੀਨ ਨੂੰ ਕੁਝ ਹੱਦ ਤੱਕ ਵਾਪਸ ਪਾਉਣ ਵਿੱਚ ਸਫਲ ਰਹੀ ਜੋ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲਾਕਡਾਊਨ ਵਿੱਚ ਗੁਆਉਣੀ ਪਈ ਸੀ। ਉਂਜ ਇਹ ਲਾਕਡਾਊਨ ਦੇ ਸਿਖਰ ਉੱਤੇ ਨੁਕਸਾਨ ਦੇ 50 ਫੀਸਦੀ ਬਰਾਬਰ ਦਾ ਸੁਧਾਰ ਹੈ ਅਤੇ ਇਸ ਦੇ ਸਾਹਮਣੇ ਬੈ੍ਰਗਜਿਟ ਨਾਲ ਜੁੜੇ ਨਵੇਂ ਸੰਕਟ ਵੀ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼