Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸ੍ਰੀਨਗਰ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ, ਔਰਤ ਦੀ ਮੌਤ

September 18, 2020 10:28 PM

ਸ੍ਰੀਨਗਰ, 18 ਸਤੰਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਕੱਲ੍ਹ ਤੜਕੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਸਥਾਨਕ ਅੱਤਵਾਦੀ ਮਾਰੇ ਗਏ ਅਤੇ ਇਸ ਮੁਕਾਬਲੇ ਵਿੱਚ ਦੁਪਾਸੜ ਗੋਲੀਬਾਰੀ ਵਿੱਚ ਇੱਕ ਔਰਤ ਵੀ ਮਾਰੀ ਗਈ, ਜਦ ਕਿ ਸੀ ਆਰ ਪੀ ਐਫ ਦਾ ਇੱਕ ਸਹਾਇਕ ਕਮਾਂਡੈਟ ਅਤੇ ਇੱਕ ਜਵਾਨ ਜ਼ਖ਼ਮੀ ਹੋ ਗਿਆ।
ਪੁਲਸ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਹੱਤਿਆ ਵਿੱਚ ਸ਼ਾਮਲ ਸਨ। ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ ਓ ਜੀ) ਅਤੇ ਸੀ ਆਰ ਪੀ ਐਫ ਦੀ 117 ਬਟਾਲੀਅਨ ਨੇ ਅੱਧੀ ਰਾਤ ਨੂੰ ਕਰੀਬ ਦੋ ਵਜੇ ਸ੍ਰੀਨਗਰ ਦੇ ਬਟਮਾਲੂ ਦੇ ਫਿਰਦੌਸਬਾਦ ਕਾਲੋਨੀ ਵਿੱਚ ਪੱਕੀ ਸੂਚਨਾ ਉੱਤੇ ਕਾਰਵਾਈ ਕਰਦਿਆਂ ਉਸ ਮਾਕਨ ਨੂੰ ਘੇਰ ਲਿਆ, ਜਿੱਥੇ ਅੱਤਵਾਦੀ ਲੁਕੇ ਸਨ ਅਤੇ ਅੱਤਵਾਦੀਆਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ, ਜਿਸ ਦਾ ਜਵਾਬ ਗੋਲੀਬਾਰੀ ਨਾਲ ਦੇ ਕੇ ਅੱਤਵਾਦੀਆਂ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਹ ਸੁਰੱਖਿਆ ਬਲਾਂ ਦਾ ਘੇਰੇ ਨੂੰ ਤੋੜਨ ਵਿੱਚ ਨਾਕਾਮ ਰਹੇ। ਕੱਲ੍ਹ ਸਵੇਰ ਤੱਕ ਤਕਰੀਬਨ ਛੇ ਘੰਟਿਆਂ ਦੇ ਇਸ ਮਕਾਬਲੇ ਪਿੱਛੋਂ ਤਲਾਸ਼ੀ ਦੌਰਾਨ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਤੇ ਭਾਰੀ ਅਸਲਾ ਮਿਲਿਆ ਹੈ। ਇਹ ਅੱਤਵਾਦੀ ਦੱਖਣੀ ਕਸ਼ਮੀਰ ਨਾਲ ਸੰਬਧਿਤ ਸਨ, ਜਿਨ੍ਹਾਂ ਵਿੱਚੋਂ ਜ਼ਾਕਿਰ ਅਹਿਮਦ ਪਾਲ ਵਾਸੀ ਆਲੋਰਾ ਇਮਾਮ ਸਾਹਿਬ ਸ਼ੋਪੀਆਂ, ਮੁਸ਼ਤਾਕ ਅਹਿਮਦ ਭੱਟ ਵਾਸੀ ਭਦਰਗੁੰਡ ਕੁਲਗਾਮ ਦੋਵੇਂ ਹਿਜ਼ਬੁਲ ਨਾਲ ਸੰਬੰਧਤ ਹਨ ਅਤੇ ਆਦਿਲ ਹੁਸੈਨ ਭੱਟ ਵਾਸੀ ਭੱਟਪੋਰਾ ਅਵੰਤੀਪੋਰਾ ਅਲ-ਬਦਰ ਸੰਗਠਨ ਨਾਲ ਸਬੰਧਿਤ ਸੀ। ਇਸ ਮੁਕਾਬਲੇ ਦੌਰਾਨ ਸੀ ਆਰ ਪੀ ਐਫ ਦਾ ਸਹਾਇਕ ਕਮਾਂਡੈਂਟ ਰਾਹੁਲ ਕੁਮਾਰ ਅਤੇ ਇੱਕ ਜਵਾਨ ਤੋਂ ਇਲਾਵਾ ਇੱਕ ਔਰਤ ਕੋਸਰ ਰਿਆਜ਼ (45) ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸ੍ਰੀਨਗਰ ਦੇ 92 ਬੇਸ ਹਸਪਤਾਲ ਬਾਦਾਮੀਬਾਗ ਭਰਤੀ ਕਰਾਇਆ ਸੀ, ਪਰ ਜ਼ਖ਼ਮੀ ਔਰਤ ਦੀ ਸ੍ਰੀਨਗਰ ਦੇ ਸਰਕਾਰੀ ਹਸਪਤਾਲ ਲਿਜਾਣ ਦੌਰਾਨ ਮੌਤ ਹੋ ਗਈ। ਮੁਕਾਬਲੇ ਵਾਲੇ ਥਾਂ ਉੱਤੇ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਸ ਉੱਤੇ ਭਾਰੀ ਪਥਰਾਅ ਕੀਤਾ, ਜਿਨ੍ਹਾਂ ਨੂੰ ਭਜਾਉਣ ਲਈ ਪੁਲਸ ਨੂੰ ਅੱਥਰੂ ਗੈਸ ਦੇ ਗੋਲੇ ਸੁੱਟੇ ਤੇ ਲਾਠੀਚਾਰਜ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼