Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਮਿਸ਼ੇਲਿਨ-ਸਟਾਰ : ਸ਼ੈਫ ਵਿਕਾਸ ਖੰਨਾ ਨੂੰ ‘ਏਸ਼ੀਆ ਗੇਮ ਚੇਂਜਰ` ਦਾ ਪੁਰਸਕਾਰ

September 18, 2020 10:34 PM

ਨਿਊਯਾਰਕ, 18 ਸਤੰਬਰ (ਪੋਸਟ ਬਿਊਰੋ)- ਮਿਸ਼ੇਲਿਨ-ਸਟਾਰ ਸ਼ੈਫ ਵਿਕਾਸ ਖੰਨਾ ਨੂੰ ਕੋਵਿਡ-19 ਮਹਾਮਾਰੀ ਦੌਰਾਨ ਵੱਡੀ ਪੱਧਰ `ਤੇ ਖਾਣਾ ਵੰਡਣ ਦੀ ਮੁਹਿੰਮ ਚਲਾ ਕੇ ਭਾਰਤ `ਚ ਲੱਖਾਂ ਲੋਕਾਂ ਨੂੰ ਖਾਣਾ ਦੇਣ ਲਈ 2020 ਦੇ ਵੱਕਾਰੀ ‘ਏਸ਼ੀਆ ਗੇਮ ਚੇਂਜਰ` ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।
ਵਿਕਾਸ ਖੰਨਾ ਨੇ ਇਹ ਮੁਹਿੰਮ ਭਾਰਤ ਤੋਂ ਹਜ਼ਾਰਾਂ ਮੀਲ ਦੂਰ ਮੈਨਹਟਨ `ਚ ਆਪਣੇ ਘਰੋਂ ਚਲਾਈ ਸੀ। ਅਮਰੀਕਾ ਦੀ ਇੱਕ ਗੈਰ-ਲਾਭ ਕਾਰੀ ਸੰਸਥਾ ਨੇ ‘ਏਸ਼ੀਆ ਗੇਮ ਚੇਂਜਰ ਐਵਾਰਡਾਂ` ਦੀ ਸ਼ੁਰੂਆਤ ਕੀਤੀ ਸੀ। ਇਸ ਸੁਸਾਈਟੀ ਵੱਲੋਂ ਏਸ਼ੀਆ ਦੇ ਭਵਿੱਖ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਵਾਲੇ ਅਸਲ ਗੁਰੂਆਂ ਨੂੰ ਸਨਮਾਨਤ ਕੀਤਾ ਜਾਂਦਾ ਹੈ। ਸਾਲ 2020 ਦੇ ਇਸ ਪੁਰਸਕਾਰ ਲਈ ਕੱਲ੍ਹ ਸੁਸਾਈਟੀ ਨੇ ਜਿਨ੍ਹਾਂ ਛੇ ਸ਼ਖਸੀਅਤਾਂ ਦੇ ਨਾਵਾਂ ਦਾ ਐਲਾਨ ਕੀਤਾ, ਉਨ੍ਹਾਂ ਵਿਚੋਂ ਵਿਕਾਸ ਖੰਨਾ (48) ਇਕੱਲੇ ਭਾਰਤੀ ਹਨ। ਖੰਨਾ ਨੂੰ ਲੋੜ ਤੇ ਦੁੱਖ ਦੇ ਸਮੇਂ ਭਾਰਤ `ਚ ਲੱਖਾਂ ਲੋਕਾਂ ਤੱਕ ਹਰ ਲੋੜੀਂਦੀਆਂ ਚੀਜ਼ਾਂ ਪਹੁੰਚਾਉਣ ਲਈ ਸਨਮਾਨਤ ਕੀਤਾ ਜਾ ਰਿਹਾ ਹੈ। ਅਪ੍ਰੈਲ ਮਹੀਨੇ ਤੋਂ ਅੱਜ ਤੱਕ ਵਿਕਾਸ ਖੰਨਾ ‘ਫੀਡ ਇੰਡੀਆ` ਤਹਿਤ ਸਾਢੇ ਤਿੰਨ ਕਰੋੜ ਦਾ ਖਾਣਾ ਵੰਡ ਚੁੱਕੇ ਹਨ।
ਉਨ੍ਹਾਂ ਤੋਂ ਇਲਾਵਾ ਪ੍ਰਮੁੱਖ ਸੈਲਿਸਟ ਯੋ ਯੋ ਮਾ, ਟੈਨਿਸ ਚੈਂਪੀਅਨ ਨਾਓਮੀ ਓਸਾਕਾ, ਕੋਰੀਆ ਬੁਆਇ ਬੈਂਡ ਬੀ ਟੀ ਐਸ ਤੇ ਆਸਕਰ ਜੇਤੂ ਫਿਲਮ ‘ਪੈਰਾਸਾਈਟ` ਦੀ ਨਿਰਮਾਤਾ ਮਾਈਕੀ ਲੀ ਅਤੇ ਕਾਰੋਬਾਰੀ ਆਗੂ ਤੇ ਪਰਉਪਕਾਰੀ ਜੋਅ ਅਤੇ ਕਲਾਰਾ ਸਾਈ ਨੂੰ ਵੀ ‘ਏਸ਼ੀਆ ਗੇਮ ਚੇਂਜਰ ਪੁਰਸਕਾਰ` ਨਾਲ ਸਨਮਾਨਿਆ ਜਾਵੇਗਾ। ਇਸ ਬਾਰੇ ਮੀਡੀਆ ਨਾਲ ਗੱਲਬਾਤ ਦੌਰਾਨ ਖੰਨਾ ਨੇ ਕਿਹਾ ਕਿ ਉਹ ਏਸ਼ੀਆਈ ਸਭਿਆਚਾਰ ਨੂੰ ਪ੍ਰੋਮੋਟ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਐਨੀ ਮਸ਼ਹੂਰ ਸੰਸਥਾ ਤੋਂ ਸਨਮਾਨ ਹਾਸਲ ਕਰ ਕੇ ਨਿਮਰ ਮਹਿਸੂਸ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ