Welcome to Canadian Punjabi Post
Follow us on

16

July 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿੱਚ ਭਾਰਤੀ ਔਰਤ 'ਤੇ ਚੋਰੀ ਦਾ ਦੋਸ਼, ਬਿਨ੍ਹਾਂ ਭੁਗਤਾਨ ਕੀਤੇ ਇੱਕ ਲੱਖ ਦਾ ਸਾਮਾਨ ਲੈ ਕੇ ਜਾ ਰਹੀ ਸੀਨਾਟੋ ਨੇ ਭਾਰਤ 'ਤੇ 100% ਟੈਰਿਫ ਲਗਾਉਣ ਦੀ ਦਿੱਤੀ ਧਮਕੀ, ਕਿਹਾ- ਭਾਵੇਂ ਉਹ ਭਾਰਤੀ ਪ੍ਰਧਾਨ ਮੰਤਰੀ ਹੋਵੇ ਜਾਂ ਚੀਨੀ ਰਾਸ਼ਟਰਪਤੀ, ਰੂਸ ਨੂੰ ਜੰਗ ਬੰਦ ਕਰਨ ਲਈ ਕਹਿਣਘਰਾਂ ਵਿੱਚ ਹੋਏ ਹਮਲਿਆਂ, ਕਾਰ ਚੋਰੀਆਂ ਤੇ ਹਿੰਸਕ ਅਪਰਾਧਿਕ ਨੈੱਟਵਰਕ ਦੇ 13 ਮੈਂਬਰ ਗ੍ਰਿਫ਼ਤਾਰਪੋਰਟਰ ਏਅਰਲਾਈਨਜ਼ ਦੀ ਉਡਾਣ ਦੀ ਰੇਜੀਨਾ, ਸਸਕ ਵਿੱਚ ਐਮਰਜੈਂਸੀ ਲੈਂਡਿੰਗਹਵਾਈ ਆਵਾਜਾਈ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਇੱਕ ਸ਼ੱਕੀ ਗ੍ਰਿਫ਼ਤਾਰਅਲਮੋਂਟੇ ਵਿੱਚ ਉੱਤੇ ਡਿੱਗੇ ਦਰੱਖ਼ਤ ਨਾਲ ਜ਼ਖ਼ਮੀ ਔਰਤ ਦੀ ਮੌਤਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ
 
ਕੈਨੇਡਾ

ਕੰਜ਼ਰਵੇਟਿਵ ਆਗੂ ਐਰਿਨ ਓਟੂਲ ਪਾਏ ਗਏ ਕੋਵਿਡ-19 ਪਾਜ਼ੀਟਿਵ

September 20, 2020 01:04 AM

ਓਟਵਾ, 20 ਸਤੰਬਰ (ਪੋਸਟ ਬਿਊਰੋ): ਕੰਜ਼ਰਵੇਟਿਵ ਆਗੂ ਐਰਿਨ ਓਟੂਲ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ| ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੀ ਪਾਰਟੀ ਵੱਲੋਂ ਕੀਤੀ ਗਈ|

ਓਟੂਲ ਦੇ ਪੱਖ ਉੱਤੇ ਇੱਕ ਬੁਲਾਰੇ ਨੇ ਦੱਸਿਆ ਕਿ ਓਟੂਲ ਦਾ ਕੋਵਿਡ-19 ਟੈਸਟ ਭਾਵੇਂ ਪਾਜ਼ੀਟਿਵ ਆਇਆ ਹੋਵੇ ਪਰ ਉਨ੍ਹਾਂ ਨੂੰ ਇਹ ਜਾਣਕੇ ਕਾਫੀ ਰਾਹਤ ਮਿਲੀ ਹੈ ਕਿ ਉਨ੍ਹਾਂ ਦੀ ਪਤਨੀ ਤੇ ਬੱਚਿਆਂ ਦੇ ਟੈਸਟ ਨੈਗੇਟਿਵ ਆਏ ਹਨ| ਓਟੂਲ ਸੈਲਫ ਆਈਸੋਲੇਸ਼ਨ ਵਿੱਚ ਰਹਿਣਗੇ ਤੇ ਉਹ ਠੀਕ ਮਹਿਸੂਸ ਕਰ ਰਹੇ ਹਨ|

ਇਸ ਤੋਂ ਪਹਿਲਾਂ ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਓਟੂਲ ਆਪਣੇ ਪਰਿਵਾਰ ਨੂੰ ਓਟਵਾ ਪਬਲਿਕ ਹੈਲਥ ਯੂਨਿਟ ਵਿਖੇ ਸਥਿਤ ਅਸੈੱਸਮੈਂਟ ਸੈਂਟਰ ਲੈ ਗਏ| ਕਈ ਘੰਟੇ ਲਾਈਨ ਵਿੱਚ ਉਡੀਕ ਕਰਨ ਤੋਂ ਬਾਅਦ ਓਟੂਲ ਪਰਿਵਾਰ ਨੂੰ ਪਰਤਣਾ ਪਿਆ ਕਿਉਂਕਿ ਸੈਂਟਰ ਵਿੱਚ ਟੈਸਟ ਕਰਨ ਦੀ ਸਮਰੱਥਾ ਪੂਰੀ ਹੋ ਚੁੱਕੀ ਸੀ| ਦੁਪਹਿਰ ਸਮੇਂ ਓਟੂਲ ਪਰਿਵਾਰ ਨੇ ਓਟਵਾ ਪਬਲਿਕ ਹੈਲਥ ਨਾਲ ਸੰਪਰ ਕਰਕੇ ਇਹ ਪਤਾ ਕੀਤਾ ਕਿ ਕਿਸੇ ਏਰੀਆ ਦੀ ਫੈਸਿਲਿਟੀ ਵਿੱਚ ਅਜੇ ਵੀ ਟੈਸਟ ਕਰਨ ਦੀ ਸਮਰੱਥਾ ਹੈ| ਇਸ ਲਈ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਟੈਸਟਿੰਗ ਵਾਸਤੇ ਅਪੁਆਇੰਟਮੈਂਟ ਮਿਲੀ|

ਹਾਊਸ ਆਫ ਕਾਮਨਜ਼ ਵੱਲੋਂ ਐਮਪੀਜ਼ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਗੈਟਿਨਿਊ ਵਿੱਚ ਟੈਸਟਿੰਗ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ| ਓਟੂਲ ਪਰਿਵਾਰ ਨੇ ਕੱਲ੍ਹ ਸਵੇਰੇ 9:00 ਵਜੇ ਟੈਸਟਿੰਗ ਕਰਵਾਈ| ਓਟੂਲ ਪਰਿਵਾਰ ਅਜੇ ਸੈਲਫ ਆਈਸੋਲੇਟ ਕਰ ਰਿਹਾ ਹੈ|

ਜ਼ਿਕਰਯੋਗ ਹੈ ਕਿ ਓਟੂਲ ਦੇ ਇੱਕ ਸਟਾਫ ਮੈਂਬਰ, ਜਿਸ ਨਾਲ ਉਹ ਟਰੈਵਲ ਕਰ ਰਹੇ ਸਨ, ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ| ਓਟੂਲ ਵੱਲੋਂ ਆਪਣੇ ਪਰਿਵਾਰ ਦੇ ਟੈਸਟ ਵੀ ਅਹਿਤਿਆਤ ਵਜੋਂ ਨਾਲ ਹੀ ਕਰਵਾਏ ਗਏ ਹਨ| ਓਟੂਲ ਨਾਲ ਟਰੈਵਲ ਕਰ ਰਹੇ ਇੱਕ ਹੋਰ ਸਟਾਫ ਮੈਂਬਰ ਦਾ ਵੀ ਟੈਸਟ ਹੋ ਗਿਆ ਹੈ ਤੇ ਉਹ ਸੈਲਫ ਆਈਸੋਲੇਟ ਕਰ ਰਿਹਾ ਹੈ|

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪੋਰਟਰ ਏਅਰਲਾਈਨਜ਼ ਦੀ ਉਡਾਣ ਦੀ ਰੇਜੀਨਾ, ਸਸਕ ਵਿੱਚ ਐਮਰਜੈਂਸੀ ਲੈਂਡਿੰਗ ਹਵਾਈ ਆਵਾਜਾਈ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਇੱਕ ਸ਼ੱਕੀ ਗ੍ਰਿਫ਼ਤਾਰ ਅਲਮੋਂਟੇ ਵਿੱਚ ਉੱਤੇ ਡਿੱਗੇ ਦਰੱਖ਼ਤ ਨਾਲ ਜ਼ਖ਼ਮੀ ਔਰਤ ਦੀ ਮੌਤ ਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ ਮਾਂਟਰੀਅਲ ਦੀਆਂ ਗਲੀਆਂ ਵਿੱਚ ਫਿਰ ਭਰਿਆ ਪਾਣੀ, ਲੋਕਾਂ ਦੇ ਬੇਸਮੈਂਟ ਤੇ ਗਰਾਜਾਂ `ਚ ਭਰਿਆ ਪਾਣੀ ਰੀਨਾ ਵਿਰਕ ਦੇ ਕਾਤਲ ਦੀ ਡਰੱਗ ਟੈਸਟ `ਚ ਅਸਫਲ ਰਹਿਣ ਤੋਂ ਬਾਅਦ ਪੈਰੋਲ ਰੱਦ ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ