Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿ ਵਿੱਚ ਫਿਰ ਇਕ ਗਰੰਥੀ ਸਿੰਘ ਦੀ ਧੀ ਅਗਵਾ ਕੀਤੀ ਗਈ

September 21, 2020 02:14 AM

ਨਵੀਂ ਦਿੱਲੀ, 20 ਸਤੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਤੋਂ ਦਿੱਲੀ ਦੇ ਸਿੱਖਾਂ `ਚ ਰੋਸ ਦੀ ਲਹਿਰ ਹੈ। ਉਨ੍ਹਾਂ ਨੇ ਪਾਕਿਸਤਾਨ `ਚ ਰਹਿ ਰਹੀਆਂ ਘੱਟ ਗਿਣਤੀਆਂ ਦੀ ਸੁਰੱਖਿਆ `ਤੇ ਚਿੰਤਾ ਪ੍ਰਗਟਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੀ ਕੇਂਦਰ ਸਰਕਾਰ ਤੋਂ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਦੀ ਮੰਗ ਕੀਤੀ ਹੈ।
ਇਸ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਅਹੁਦੇਦਾਰਾਂ ਨੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਅੱਗੇ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਜੇ 24 ਘੰਟਿਆਂ ਵਿੱਚ ਗ੍ਰੰਥੀ ਦੀ ਧੀ ਨਾ ਮਿਲੀ ਤਾਂ ਪਾਕਿਸਤਾਨ ਹਾਈ ਕਮਿਸ਼ਨ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ।
ਪਿਛਲੇ ਸਾਲ ਵੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਪਿੱਛੋਂ ਬਦਲ ਕੇ ਨਿਕਾਹ ਕਰ ਦਿੱਤਾ ਗਿਆ ਸੀ। ਇਸ ਵਾਰ ਫਿਰ ਉਥੇ ਇੱਕ ਗ੍ਰੰਥੀ ਦੀ 17 ਸਾਲਾ ਧੀ ਨੂੰ ਅਗਵਾ ਕੀਤਾ ਗਿਆ ਹੈ। ਗ੍ਰੰਥੀਆਂ ਦੀਆਂ ਧੀਆਂ ਨੂੰ ਅਗਵਾ ਕਰ ਕੇ ਧਰਮ ਤਬਦੀਲ ਕਰਾਇਆ ਜਾ ਰਿਹਾ ਹੈ। ਸਿਰਸਾ ਨੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਅਗਵਾ ਕੀਤੀ ਗਈ ਕੁੜੀ ਨੂੰ ਆਜ਼ਾਦ ਕਰਵਾਉਣ ਦੀ ਮੰਗ ਕੀਤੀ ਹੈ। ਵਰਨਣ ਯੋਗ ਹੈ ਕਿ ਤਕਰੀਬਨ 13 ਦਿਨ ਪਹਿਲਾਂ ਹਸਨ ਅਬਦਾਲ ਵਿੱਚ ਗੁਰਦੁਆਰਾ ਪੰਜਾ ਸਾਹਿਬ ਦੇ ਗ੍ਰੰਥੀ ਪ੍ਰੀਤਮ ਸਿੰਘ ਦੀ ਧੀ ਨੂੰ ਅਗਵਾ ਕੀਤਾ ਗਿਆ ਸੀ। ਕੁੜੀ ਦੇ ਪਿਤਾ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਕਿਤੇ ਉਸ ਦੀ ਧੀ ਦਾ ਵੀ ਜਬਰੀ ਧਰਮ ਨਾ ਤਬਦੀਲ ਕਰ ਦਿੱਤਾ ਜਾਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ