Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਪ੍ਰਦਰਸ਼ਨਕਾਰੀਆਂ ਨੇ ਗਾਂਧੀ ਦੇ ਬੁੱਤ ਨੂੰ ਵੀ ਨਹੀਂ ਛੱਡਿਆ * ਟਰੰਪ ਨੇ ਗਿਣ-ਗਿਣ ਕੇ ਪ੍ਰਦਰਸ਼ਨਕਾਰੀਆਂ ਦੇ ਪਾਪ ਗਿਣਾਏ

September 21, 2020 02:16 AM

ਸਨ। ਕੱਲ੍ਹ ਮਿਨੀਸੋਟਾ ਵਿੱਚ ਇੱਕ ਚੋਣ ਰੈਲੀ ਵਿੱਚ ਬੋਲਦੇ ਹੋਏ ਟਰੰਪ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀਆਂ ਨੇ ਇਬਰਾਹੀਮ ਲਿੰਕਨ ਦੇ ਬੁੱਤ ਨੂੰ ਹਾਨੀ ਪਹੁੰਚਾਈ ਤਾਂ ਮੈਂ ਕਿਹਾ ਸੀ ਕਿ ਇਹ ਲੋਕ ਹੋਰ ਅੱਗੇ ਜਾ ਸਕਦੇ ਹਨ। ਇਸ ਪਿੱਛੋਂ ਉਨ੍ਹਾਂ ਲੋਕਾਂ ਨੇ ਜਾਰਜ ਵਾਸ਼ਿੰਗਟਨ ਅਤੇ ਥਾਮਸ ਜੈਫਰਸਨ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਮਿਨੀਸੋਟਾ ਉਹ ਸੂਬਾ ਹੈ, ਜਿੱਥੇ ਸਾਲ 2016 ਵਿੱਚ ਟਰੰਪ 44 ਹਜ਼ਾਰ ਵੋਟਾਂ ਨਾਲ ਹਾਰ ਗਏ ਸਨ।
ਇਸ ਦੌਰਾਨ ਡੋਨਾਲਡ ਟਰੰਪ ਨੇ ਵਾਸ਼ਿੰਗਟਨ ਵਿੱਚ ਲੱਗੇ ਮਹਾਤਮਾ ਗਾਂਧੀ ਦੇ ਬੁੱਤ ਦਾ ਵੀ ਜ਼ਿਕਰ ਕੀਤਾ ਜਿਸ ਨੂੰ ਅਣਪਛਾਤੇ ਸ਼ਰਾਰਤੀ ਤੱਤਾਂ ਨੇ ਦੇਸ਼ ਪੱਧਰੀ ਪ੍ਰਦਰਸ਼ਨ ਦੌਰਾਨ ਨਿਸ਼ਾਨਾ ਬਣਾਇਆ ਸੀ। ਉਨ੍ਹਾ ਕਿਹਾ ਕਿ ਮਹਾਤਮਾ ਗਾਂਧੀ ਸਿਰਫ ਸ਼ਾਂਤੀ ਚਾਹੁੰਦੇ ਸਨ, ਪ੍ਰਦਰਸ਼ਨਕਾਰੀਆਂ ਨੇ ਗਾਂਧੀ ਦਾ ਬੁੱਤ ਵੀ ਨਹੀਂ ਛੱਡਿਆ। ਅਸੀਂ ਇਹੋ ਜਿਹੇ ਲੋਕਾਂ ਨੂੰ ਪਸੰਦ ਨਹੀਂ ਕਰਦੇ। ਮੈਨੂੰ ਨਹੀਂ ਲੱਗਦਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਹੋਵੇਗਾ ਕਿ ਉਹ ਕੀ ਕਰ ਰਹੇ ਹਨ। ਸਹੀ ਮਾਇਨੇ ਵਿੱਚ ਉਹ ਪ੍ਰਦਰਸ਼ਨਕਾਰੀ ਨਹੀਂ, ਠੱਗਾਂ ਦਾ ਝੁੰਡ ਸੀ। ਰਾਸ਼ਟਰਪਤੀ ਨੇ ਭੀੜ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਕਾਰਜਕਾਰੀ ਆਦੇਸ਼ `ਤੇ ਦਸਤਖਤ ਕੀਤੇ ਹਨ ਜਿਸ ਵਿੱਚ ਅਜਿਹੇ ਸ਼ਰਾਰਤੀ ਤੱਤਾਂ ਲਈ 10 ਸਾਲ ਕੈਦ ਦੀ ਵਿਵਸਥਾ ਹੈ। ਅੱਗੇ ਤੋਂ ਕੋਈ ਵੀ ਬੁੱਤਾਂ ਨੂੰ ਡੇਗਣ ਦੀ ਗੱਲ ਤੱਕ ਨਹੀਂ ਕਰਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ