Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਚੀਨ ਨੇ ਫਿਰ ਲੜਾਕੂ ਜਹਾਜ਼ ਭੇਜੇ, ਤਾਈਵਾਨ ਨੇ ਖਦੇੜੇ

September 21, 2020 02:18 AM

ਤਾਇਪੇ, 20 ਸਤੰਬਰ (ਪੋਸਟ ਬਿਊਰੋ)- ਅਮਰੀਕਾ ਦੇ ਸਹਾਇਕ ਵਿਦੇਸ਼ ਮੰਤਰੀ ਕੀਥ ਕਰੈਚ ਦੀ ਤਾਈਵਾਨ ਯਾਤਰਾ `ਤੇ ਚੀਨ ਦੀ ਲਗਾਤਾਰ ਦੂਜੇ ਦਿਨ ਖਿਝ ਸਾਹਮਣੇ ਆਈ ਹੈ। ਕੱਲ੍ਹ ਉਸ ਦੇ 19 ਲੜਾਕੂ ਜਹਾਜ਼ ਤਾਈਵਾਨ ਦੇ ਹਵਾਈ ਖੇਤਰ ਵਿੱਚ ਦਾਖਲ ਹੋਏ। ਇਸ ਟਾਪੂ ਨੁਮਾ ਖੇਤਰ ਦੀ ਹਵਾਈ ਫੌਜ ਦੇ ਜਹਾਜ਼ਾਂ ਨੇ ਚੀਨੀ ਜਹਾਜ਼ਾਂ ਨੂੰ ਖਦੇੜ ਦਿੱਤਾ। ਚੇਤੇ ਰਹੇ ਕਿ ਬੀਜਿੰਗ ਨੇ ਸ਼ੁੱਕਰਵਾਰ ਵੀ ਇਸੇ ਤਰ੍ਹਾਂ ਹਰਕਤ ਕੀਤੀ ਸੀ, ਜਦੋਂ ਉਸ ਨੇ 18 ਫਾਈਟਰ ਜੈਟ ਭੇਜੇ ਸਨ। ਇਸ `ਤੇ ਤਾਈਵਾਨ ਸਰਕਾਰ ਨੇ ਕਿਹਾ ਸੀ ਕਿ ਚੀਨ ਤੋਂ ਹਕੀਕਤ ਵਿੱਚ ਬਹੁਤ ਖਤਰਾ ਹੈ, ਉਹ ਲਗਾਤਾਰ ਧਮਕਾ ਰਿਹਾ ਹੈ। ਉਸ ਨੇ ਇਸ ਖੁਦਮੁਖਤਾਰ ਦੀਪ ਨੂੰ ਡਰਾਉਣ ਲਈ ਹਮਲਾਵਰੀ ਨੀਤੀ ਅਪਣਾ ਰੱਖੀ ਹੈ।
ਚੀਨ ਨੇ ਕੱਲ੍ਹ ਓਦੋਂ ਲੜਾਕੂ ਜਹਾਜ਼ ਭੇਜੇ ਸਨ, ਜਦੋਂ ਕੀਥ ਆਪਣੇ ਤਿੰਨ ਰੋਜ਼ਾ ਦੌਰੇ ਦੇ ਅਖੀਰ ਵਿੱਚ ਤਾਈਵਾਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਚੀਨ ਇਸ ਖੇਤਰ ਨੂੰ ਆਪਣਾ ਹਿੱਸਾ ਮੰਨਦਾ ਹੈ ਅਤੇ ਉਸ ਨੇ ਅਮਰੀਕਾ ਅਤੇ ਤਾਈਵਾਨ ਦੀ ਗੰਢ ਤੁੱਪ ਦੀ ਸਖਤ ਨਿੰਦਾ ਕੀਤੀ ਹੈ। ਤਾਈਵਾਨ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਕੱਲ੍ਹ ਦੀ ਹਰਕਤ ਵਿੱਚ 19 ਚੀਨੀ ਜਹਾਜ਼ ਸ਼ਾਮਲ ਸਨ। ਇਨ੍ਹਾਂ ਵਿੱਚ 12 ਜੇ-16, ਦੋ ਜੇ-10, ਦੋ ਜੇ-11, ਇੱਕ ਵਾਈ-8 ਪਣਡੁੱਬੀ ਰੋਕੂ ਜਹਾਜ਼ ਅਤੇ ਦੋ ਐਚ-6 ਬੰਬਾਰ ਜਹਾਜ਼ ਸ਼ਾਮਲ ਸਨ। ਇਸ ਦੇ ਜਵਾਬ ਵਿੱਚ ਤਾਈਵਾਨ ਦੀ ਹਵਾਈ ਫੌਜ ਦੇ ਲੜਾਕੂ ਜਹਾਜ਼ ਰਵਾਨਾ ਕੀਤੇ ਗਏ ਅਤੇ ਗਤੀਵਿਧੀਆਂ `ਤੇ ਨਿਗਰਾਨੀ ਲਈ ਮਿਜ਼ਾਈਲ ਰੱਖਿਆ ਪ੍ਰਣਾਲੀਆਂ ਨੂੰ ਸਰਗਰਮ ਕੀਤਾ ਗਿਆ ਸੀ। ਤਾਈਵਾਨ ਇਸ ਸਾਲ ਆਪਣੇ ਖੇਤਰ ਦੇ ਕੋਲ ਕਈ ਵਾਰ ਚੀਨੀ ਲੜਾਕੂ ਜਹਾਜ਼ਾਂ ਦੇ ਪੁੱਜਣ ਦੀ ਸ਼ਿਕਾਇਤ ਕਰ ਚੁੱਕਾ ਹੈ। ਇਨ੍ਹਾਂ ਨੂੰ ਖਦੇੜਨ ਲਈ ਐਫ-16 ਅਤੇ ਦੂਜੇ ਲੜਾਕੂ ਜਹਾਜ਼ ਰਵਾਨਾ ਕੀਤੇ ਗਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ