Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼
 
ਪੰਜਾਬ

ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਨੌਜਵਾਨ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕੀਤੀ

September 21, 2020 02:33 AM

ਲੁਧਿਆਣਾ, 20 ਸਤੰਬਰ (ਪੋਸਟ ਬਿਊਰੋ)- ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਇਕ ਨੌਜਵਾਨ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਇਹ ਘਟਨਾ ਥਾਣਾ ਡਵੀਜ਼ਨ ਨੰਬਰ ਅੱਠ ਦੇ ਪ੍ਰਿੰਸ ਹੋਸਟਲ ਦੇ ਇਲਾਕੇ ਦਾ ਹੈ, ਜਿੱਥੇ ਪਿਛਲੇ ਕਾਫੀ ਸਮੇਂ ਤੋਂ ਇੱਕ ਵਿਆਹੁਤਾ ਲੜਕੀ ਦੇ ਨਾਲ ਇਕ ਨੌਜਵਾਨ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ। ਉਸ ਨੇ ਖੁਦ `ਤੇ ਪੈਟਰੋਲ ਛਿੜਕ ਕੇ ਅੱਗ ਲਾ ਲਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (22) ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ `ਤੇ ਲੜਕੀ ਚੀਨੂ ਅਤੇ ਅਣਪਛਾਤੇ ਵਿਅਕਤੀ ਖਿਲਾਫ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕਰ ਲਿਆ ਅਤੇ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਧਰਮਵੀਰ ਸਿੰਘ ਨੇ ਦੱਸਿਆ ਕਿ ਤਰਸੇਮ ਸਿੰਘ ਪੀ ਏ ਯੂ ਵਿੱਚ ਸਕਿਓਰਿਟੀ ਗਾਰਡ ਤੈਨਾਤ ਸੀ। ਉਸ ਦੇ ਚੀਨੂ ਨਾਂਅ ਦੀ ਲੜਕੀ ਨਾਲ ਪ੍ਰੇਮ ਸੰਬੰਧ ਸਨ, ਜੋ ਫਿਰੋਜ਼ਪੁਰ ਦੇ ਇਕ ਨੌਜਵਾਨ ਨਾਲ ਪਹਿਲਾਂ ਤੋਂ ਵਿਆਹੀ ਹੋਈ ਸੀ। ਉਸ ਦੇ ਬਾਵਜੂਦ ਤਰਸੇਮ ਅਤੇ ਚੀਨੂ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਲੱਗੇ। ਲੜਕੀ ਅਕਸਰ ਤਰਸੇਮ ਨੂੰ ਕਹਿੰਦੀ ਸੀ ਕਿ ਉਹ ਆਪਣੇ ਪਹਿਲੇ ਪਤੀ ਨੂੰ ਤਲਾਕ ਦੇਣ ਪਿੱਛੋਂ ਉਸ ਦੇ ਨਾਲ ਵਿਆਹ ਕਰੇਗੀ। ਚੀਨੂ ਦੇ ਪਰਵਾਰ ਦੇ ਨਾਲ ਗੱਲਬਾਤ ਕਰਨ ਲਈ ਤਰਸੇਮ ਉਸ ਦੇ ਘਰ ਗਿਆ ਤਾਂ ਲੜਕੀ ਦੇ ਭਰਾ ਤੇ ਚਾਚੇ ਦੇ ਪੁੱਤਰ ਨੇ ਉਸ ਦੀ ਕੁੱਟ ਮਾਰ ਕਰ ਦਿੱਤੀ, ਜਿਸ ਪਿੱਛੋਂ ਤਰਸੇਮ ਸਿੰਘ ਨੇ ਖੁਦ `ਤੇ ਪੈਟਰੋਲ ਛਿੜਕ ਕੇ ਅੱਗ ਲਾ ਲਈ ਅਤੇ ਚੀਨੂ ਦੇ ਪਰਵਾਰਕ ਮੈਂਬਰਾਂ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਈ ਐਸ ਆਈ ਹਸਪਤਾਲ ਦਾਖਲ ਕਰਵਾ ਦਿੱਤਾ। ਓਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਪੀ ਜੀ ਆਈ ਰੈਫਰ ਕਰ ਦਿੱਤਾ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ