Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਬੋਟ ਪਲਟਣ ਕਾਰਨ ਲਾਪਤਾ ਹੋਏ ਦੋ ਲੜਕਿਆਂ ਵਿੱਚੋੱ ਇੱਕ ਦੀ ਲਾਸ਼ ਮਿਲੀ

September 21, 2020 07:00 AM

ਐਲਬਰਟਨ, ਪੀਈਆਈ, 20 ਸਤੰਬਰ (ਪੋਸਟ ਬਿਊਰੋ) : ਪਿਛਲੇ ਹਫਤੇ ਪਿ੍ਰੰਸ ਐਡਵਰਡ ਆਈਲੈੱਡ ਉੱਤੇ ਬੋਟ ਪਲਟਣ ਕਾਰਨ ਲਾਪਤਾ ਹੋਏ ਦੋ 17 ਸਾਲਾ ਲੜਕਿਆਂ ਵਿੱਚੋੱ ਇੱਕ ਦੀ ਲਾਸ਼ ਅੰਡਰਵਾਰਟਰ ਸਰਚ ਟੀਮ ਨੂੰ ਮਿਲ ਗਈ।

ਆਰਸੀਐਮਪੀ ਦੇ ਬੁਲਾਰੇ ਨੇ ਦੱਸਿਆ ਕਿ ਈਥਨ ਰੇਲੀ ਦੀ ਲਾਸ਼ ਐਤਵਾਰ ਨੂੰ ਸ਼ਾਮੀਂ 5:30 ਵਜੇ ਮਿਲੀ। ਸਾਰਜੈਂਟ ਨੀਲ ਲੋਗਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਲਾਸ਼ ਫੌਕਸ ਆਈਲੈਂਡ ਕੋਲੋਂ ਮਿਲੀ। ਇਸ ਇਲਾਕੇ ਵਿੱਚ ਹੀ ਉਹ ਕਈ ਦਿਨਾਂ ਤੋਂ ਇਨ੍ਹਾਂ ਲਾਪਤਾ ਲੜਕਿਆਂ ਨੂੰ ਭਾਲਣ ਦੀ ਕੋਸਿ਼ਸ਼ ਕਰ ਰਹੇ ਸਨ।

ਉਨ੍ਹਾਂ ਆਖਿਆ ਕਿ ਟੀਮ ਅਜੇ ਵੀ ਦੂਜੇ ਲੜਕੇ ਦੀ ਭਾਲ ਕਰ ਰਹੀ ਹੈ। ਜਿਸ ਦੀ ਪਛਾਣ ਐਲੈਕਸ ਹਚਿਸਨ ਵਜੋੱ ਕੀਤੀ ਦੱਸੀ ਜਾਂਦੀ ਹੈ। ਇਹ ਦੋਵੇੱ ਲੜਕੇ ਬੁੱਧਵਾਰ ਨੂੰ ਉਸ ਸਮੇੱ ਲਾਪਤਾ ਹੋ ਗਏ ਸਨ ਜਦੋੱ ਉਨ੍ਹਾਂ ਦੀ ਬੋਟ ਪਲਟ ਗਈ ਸੀ। ਹੈਲੀਫੈਕਸ ਦੇ ਮੈਰੀਟਾਈਮ ਜੁਆਇੰਟ ਰੈਸਕਿਊ ਕੋ-ਆਰਡੀਨੇਸ਼ਨ ਸੈੱਟਰ, ਜੋ ਕਿ ਸ਼ੁਰੂ ਵਿੱਚ ਇਸ ਮਾਮਲੇ ਨੂੰ ਦੇਖ ਰਿਹਾ ਸੀ, ਨੇ ਦੱਸਿਆ ਕਿ ਇਸ ਬੋਟ ਵਿੱਚ ਤਿੰਨ ਵਿਅਕਤੀ ਸਵਾਰ ਸਨ ਜਦੋੱ ਇਹ ਪੀ ਈ ਆਈ ਦੇ ਪੱਛਮੀ ਕਿਨਾਰੇ ਉੱਤੇ ਨੌਰਥਪੋਰਟ ਨੇੜੇ ਡੁੱਬੀ।

ਸੈੱਟਰ ਨੇ ਦੱਸਿਆ ਕਿ ਇੱਕ ਲੜਕਾ ਤੈਰ ਕੇ ਕਿਨਾਰੇ ਆਉਣ ਵਿੱਚ ਸਫਲ ਹੋ ਗਿਆ ਜਦਕਿ ਫੌਜ ਦੇ ਹੈਲੀਕਾਪਟਰਾਂ ਤੇ ਕੋੋਸਟ ਗਾਰਡ ਬੇੜਿਆਂ ਵੱਲੋੱ ਦੋ ਹੋਰਨਾਂ ਦੀ ਭਾਲ ਦਾ ਕੰਮ ਜੰਗੀ ਪੱਧਰ ਉੱਤੇ ਸ਼ੁਰੂ ਕਰ ਦਿੱਤਾ ਗਿਆ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ