Welcome to Canadian Punjabi Post
Follow us on

01

July 2025
 
ਭਾਰਤ

ਕਿਸਾਨ ਬਿੱਲਾਂ ਦੇ ਤਿੱਖੇ ਵਿਰੋਧ ਕਾਰਨ ਦਿੱਲੀ ਬਾਰਡਰ ਉੱਤੇ ਹਾਈ ਅਲਰਟ

September 21, 2020 07:27 AM

* ਹਰ ਪਾਸੇਵੱਡੀ ਗਿਣਤੀ `ਚ ਫੋਰਸਾਂ ਤਾਇਨਾਤ

ਨਵੀਂ ਦਿੱਲੀ, 20 ਸਤੰਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਵੱਲੋਂ ਪਾਸ ਕਰਵਾਏ ਗਏ ਖੇਤੀ ਬਿੱਲਾਂ ਦੇਖਿਲਾਫ ਹਰ ਪਾਸੇ ਤੋਂ ਨਰਿੰਦਰ ਮੋਦੀ ਸਰਕਾਰ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਤੋਂ ਤੇਜ਼ ਹੋ ਗਈਆਂ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਨੂੰ ਤੁਰ ਪਏ ਹਨ। ਇਸ ਤੋਂ ਬਿਨਾ ਵੱਡੀ ਗਿਣਤੀ ਕਿਸਾਨ ਜਥੇਬੰਦੀਆਂ ਵਿਰੋਧ ਪ੍ਰਦਰਸ਼ਨਾਂ ਲਈ ਸੜਕ `ਤੇ ਆ ਗਈਆਂ ਹਨ। ਉਨ੍ਹਾ ਦੇ ਰੋਹ ਕਾਰਨ ਦਿੱਲੀ ਪੁਲਿਸ ਵੀ ਅਲਰਟ ਉੱਤੇ ਹੈ ਅਤੇ ਗੁਆਂਢੀ ਰਾਜਾਂ ਦੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ `ਤੇ ਰੋਕਣ ਦੀਆਂ ਤਿਆਰੀਆਂ ਹੋਣ ਲੱਗ ਪਈਆਂ ਹਨ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰਗੁਆਂਢੀ ਰਾਜਾਂ ਵਿੱਚ ਕਿਸਾਨਾਂ ਦੇ ਵਿਰੋਧ ਬਾਰੇ ਦਿੱਲੀ ਪੁਲਿਸ ਇਸ ਵੇਲੇ ਹਾਈ ਅਲਰਟ ਉੱਤੇ ਹੈ। ਇਸ ਬਾਰੇ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਸ਼ੋਕ ਨਗਰ-ਗਾਜੀਪੁਰ ਖੇਤਰ ਅਤੇ ਦਿੱਲੀ ਹਰਿਆਣਾ ਦੀ ਸਰਹੱਦ `ਤੇ ਜਵਾਨਾਂ ਦੀ ਤਾਇਨਾਤ ਕੀਤੀ ਗਈ ਹੈ। ਉਨ੍ਹਾ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਨੇ ਇਹ ਸਾਰੀ ਕਾਰਵਾਈ ਸਾਵਧਾਨੀ ਵਜੋਂ ਕੀਤੀ ਹੈ।
ਇਸ ਦੌਰਾਨ ਦਿੱਲੀ ਵੱਲ ਜਾ ਰਹੇ ਪੰਜਾਬ ਦੇ ਕਿਸਾਨਾਂ ਦੇ ਟਰੈਕਟਰ ਕਾਫਲੇ ਰੋਕਣ ਲਈ ਵਿਚਲੇ ਰਾਜ ਹਰਿਆਣਾ ਦੀ ਸਰਕਾਰ ਵੀ ਚੌਕਸ ਕੀਤੀ ਗਈ ਹੈ। ਅੱਜ ਹਰਿਆਣਾ ਦੇ ਬਾਰਡਰ ਉੱਤੇ ਪੰਜਾਬ ਦੇ ਕਿਸਾਨਾਂ ਦੇ ਟਰੈਕਟਰ ਕਾਫਲੇ ਨੂੰ ਰੋਕਣ ਲਈ ਹਰਿਅਣਾ ਪੁਲਸ ਦੀ ਸਖਤੀ ਕਾਰਨ ਝੜਪ ਵੀ ਹੋ ਗਈ, ਜਿਸ ਦੌਰਾਨ ਇੱਕ ਟਰੈਕਟਰ ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ। ਇਹ ਰੋਹ ਸਿਰਫ ਪੰਜਾਬ ਵਿੱਚ ਨਹੀਂ, ਹਰਿਆਣਾ ਵਿੱਚ ਵੀ ਅਤੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਜਿ਼ਲੇ ਦੇ ਕਿਸਾਨਾਂ ਵਿੱਚ ਵੀ ਕਾਫੀ ਜ਼ੋਰ ਫੜਦਾ ਜਾ ਰਿਹਾ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ