Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਕੈਪਟਨ ਅਮਰਿੰਦਰ ਵੱਲੋਂ ਕਿਸਾਨਾਂ ਦੇ ਹੱਕਾਂ ਲਈ ਅੰਤਲੇ ਦਮ ਤੱਕ ਲੜਨ ਦਾ ਐਲਾਨ

September 21, 2020 07:29 AM

ਚੰਡੀਗੜ੍ਹ, 20 ਸਤੰਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਆਪਣੇ ਆਖਰੀ ਦਮ ਤੱਕ ਲੜਨ ਦਾ ਐਲਾਨ ਕਰਦੇ ਹੋਏ ਅੱਜ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਭਾਈਵਾਲਾਂ, ਅਕਾਲੀ ਦਲ ਸਮੇਤ, ਨੂੰ ਕੇਂਦਰ ਸਰਕਾਰ ਦੇ ਨਵੇਂ ਗੈਰ-ਸੰਵਿਧਾਨਿਕ, ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਕਾਰਨ ਅਦਾਲਤ ਵਿੱਚ ਵੀ ਘਸੀਟੇਗੀ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਧੱਕੇ ਨਾਲ ਬਿੱਲ ਪੇਸ਼ ਕਰ ਕੇ ਪਾਸ ਕਰਾਏ ਜਾਣ ਉੱਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਅਸੀਂ ਇਨ੍ਹਾਂ ਕਾਲੇ ਕਾਨੂੰਨਾਂ ਦੇ ਖਿਲਾਫ ਲੜਾਈ ਲੜਾਂਗੇ ਅਤੇ ਇਨ੍ਹਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਨ ਪਿੱਛੋਂ ਜਦੋਂ ਇਹ ਕਾਨੂੰਨ ਬਣ ਗਏ ਤਾਂ ਇਨ੍ਹਾਂ ਵਿਰੁੱਧ ਅਦਾਲਤਾਂ ਦਾ ਦਰ ਖੜਕਾਵਾਂਗੇ। ਉਨ੍ਹਾਂ ਨੇ ਵਿਰੋਧੀ ਧਿਰ ਵੱਲੋਂਉਠਾਏ ਸਵਾਲਾਂ ਤੇ ਸਦਨ ਵਿੱਚ ਲੋੜੀਂਦੀ ਗਿਣਤੀ ਨਾ ਹੋਣ ਦੇ ਬਾਵਜੂਦ ਰਾਜਾਂ ਤੋਂ ਖੇਤੀ ਖੇਤਰ ਦੇ ਅਧਿਕਾਰ ਖੋਹਣ ਵਾਲੇ ਇਨ੍ਹਾਂ ਵਿਵਾਦਤ ਬਿੱਲਾਂ ਲਈ‘ਵੋਇਸ ਵੋਟ’ ਦੀ ਰਣਨੀਤੀ ਅਪਣਾਉਣ ਉੱਤੇ ਵੀਸਵਾਲ ਖੜੇ ਕੀਤੇ। ਉਨ੍ਹਾਂ ਪੁੱਛਿਆ ਕਿ ਇਸ ਗੰਭੀਰ ਮੁੱਦੇ ਸਬੰਧੀ ਸਦਨ ਨੇ ਵੋਟਾਂ ਦਾਢੰਗ ਕਿਉਂ ਨਾ ਵਰਤਿਆ, ਕਿਉਂਕਿ ਇਸ ਮੁੱਦੇ ਬਾਰੇ ਐੱਨ ਡੀ ਏ ਗੱਠਜੋੜ ਵਿੱਚ ਵੀ ਇਕਸੁਰਤਾ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ, ਜਿਸ ਦਾ ਹਿੱਸਾ ਅਕਾਲੀ ਦਲ ਅਜੇ ਤੱਕ ਬਣਿਆ ਪਿਆ ਹੈ, ਨੂੰ ਪੰਜਾਬ ਦੀ ਸਰਕਾਰ ਅਜਿਹੇ ਜ਼ਾਲਮ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਹੱਕ ਆਪਣੇ ਪੈਰਾਂ ਹੇਠ ਕੁਚਲਣ ਦੀ ਖੁੱਲ੍ਹ ਨਹੀਂ ਦੇਵੇਗੀ। ਉਨ੍ਹਾਂ ਐਲਾਨ ਕੀਤਾ ਕਿ ‘ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ ਤੇ ਉਨ੍ਹਾਂ ਦੇ ਹਿੱਤਾਂ ਲਈ ਜੋ ਵੀ ਹੋ ਸਕਿਆ, ਉਹ ਕਰਾਂਗੇ।’ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ‘ਭਾਜਪਾ ਤੇ ਉਸ ਦੇ ਭਾਈਵਾਲ ਇਸ ਦੀ ਕੋਈ ਪ੍ਰਵਾਹ ਨਹੀਂ ਕਰ ਰਹੇ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਦਾ ਕਿਨਾਂ ਨੁਕਸਾਨ ਹੋਵੇਗਾ।’ ਉਨ੍ਹਾ ਚਿਤਾਵਨੀ ਦਿੱਤੀ ਹੈ ਕਿ ਭਾਜਪਾ ਵੱਲੋਂ ਮਹੱਤਵਪੂਰਨ ਦੱਸਿਆ ਗਿਆ ਇਹ ਬਿੱਲ ਕਿਸਾਨੀ ਲਈ ਮੌਤ ਸਿੱਧ ਹੋਵੇਗਾ, ਜਿਸ ਨਾਲ ਦੇਸ਼ ਦੀ ਅਨਾਜ ਸੁਰੱਖਿਆ ਨੂੰ ਵੱਡਾ ਖ਼ਤਰਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਵਾਹੋਦਾਹੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕਰਵਾਉਣਾ ਹੀ ਜ਼ਾਹਰ ਕਰਦਾ ਹੈ ਕਿ ਉਸ ਨੂੰ ਕਿਸਾਨਾਂ ਜਾਂ ਖੇਤੀ ਖੇਤਰ ਦੀ ਕੋਈ ਪ੍ਰਵਾਹ ਨਹੀਂ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੁੱਛਿਆ ਕਿਜੇ ਇਹ ਬਿੱਲ ਸਚਮੁੱਚ ਕਿਸਾਨਾਂ ਦੇ ਹਿੱਤ ਵਿੱਚ ਹਨ ਤਾਂ ਕਿਸਾਨ ਸੜਕਾਂ `ਤੇ ਮੁਜਾਹਰੇ ਕਿਉਂ ਕਰ ਰਹੇ ਹਨ?’ ਉਨ੍ਹਾਂ ਕਿਹਾ ਕਿ ਕਿਸਾਨ ਮੂਰਖ ਨਹੀਂ ਅਤੇ ਜੇ ਉਨ੍ਹਾਂ ਦੀ ਨਜ਼ਰ ਵਿੱਚ ਇਹ ਬਿੱਲ ਉਨ੍ਹਾਂ ਦੇ ਹਿੱਤਾਂ ਦੇ ਖਿਲਾਫ ਨਾ ਹੁੰਦੇ ਤਾਂ ਉਹ ਮਹਾਂਮਾਰੀ ਦੇ ਬਾਵਜੂਦ ਦਿੱਲੀ ਵੱਲ ਚਾਲੇ ਨਾ ਪਾਉਂਦੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ