Welcome to Canadian Punjabi Post
Follow us on

30

October 2020
ਬ੍ਰੈਕਿੰਗ ਖ਼ਬਰਾਂ :
ਫਰਾਂਸ ਵਿੱਚ ਚਰਚ ਉੱਤੇ ਹਮਲੇ ਕਾਰਨ 3 ਲੋਕਾਂ ਦੀ ਮੌਤਕੈਪਟਨ ਵਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਤਰੀਆਂ ਨਾਲ ਮੀਟਿੰਗ ਕੀਤੀ, ਨਿੱਜੀ ਥਰਮਲਾਂ ਦਾ ਘਿਰਾਓ ਜ਼ਾਰੀ ਰੱਖਣ ਦਾ ਐਲਾਨਆਰ.ਡੀ.ਐੱਫ. ਰੋਕ ਕੇ ਮੋਦੀ ਨੇ ਪੰਜਾਬ 'ਤੇ ਥੋਪਣੇ ਸ਼ੁਰੂ ਕੀਤੇ ਕਾਲੇ ਕਾਨੂੰਨ : ਹਰਪਾਲ ਚੀਮਾਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ : ਕੈਪਟਨਦੇਸ਼ ਦੀਆਂ 500 ਤੋਂ ਵੱਧ ਕਿਸਾਨ ਜੱਥੇਬੰਦੀਆਂ ਹੋਈਆਂ ਇੱਕਜੁੱਟ, 5 ਨਵੰਬਰ ਨੂੰ ਦੇਸ਼-ਭਰ 'ਚ ਚੱਕਾ-ਜਾਮਮਾਈਕ ਪੈਂਸ ਦੇ ਪੰਜ ਨੇੜਲੇ ਅਧਿਕਾਰੀ ਪਾਏ ਗਏ ਕੋਵਿਡ-19 ਪਾਜ਼ੀਟਿਵਓਨਟਾਰੀਓ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1000 ਮਾਮਲੇ ਆਏ ਸਾਹਮਣੇ
ਪੰਜਾਬ

ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ, ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਦਿੱਤੀ ਜਾਵੇਗੀ ਸਬਸਿਡੀ : ਤ੍ਰਿਪਤ ਬਾਜਵਾ

September 21, 2020 09:20 PM

ਚੰਡੀਗੜ੍ਹ, 21 ਸਤੰਬਰ (ਪੋਸਟ ਬਿਊਰੋ)- ਡੇਅਰੀ ਦਾ ਧੰਦਾ ਬਰੀਕੀ ਦਾ ਧੰਦਾ ਹੈ। ਇਸ ਵਿੱਚ ਹਰ ਗਤੀਵਿਧੀ ਇੱਕ ਨਿਸ਼ਚਿਤ ਸਮੇਂ ਉੱਤੇ ਬਹੁਤ ਹੀ ਸੰਜੀਦਗੀ ਨਾਲ ਕਰਨੀ ਪੈਂਦੀ ਹੈ। ਇਸ ਲਈ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਦੁੱਧ ਉਤਪਾਦਕ ਅਤੇ ਇਸ ਦੇ ਨਾਲ ਕੰਮ ਕਰਦੇ ਮਜਦੂਰਾਂ ਦੀ ਲਗਾਤਾਰ ਉਪਲੱਬਧਤਾ ਬਹੁਤ ਜਰੂਰੀ ਹੈ। ਇਸ ਧੰਦੇ ਵਿੱਚ ਕੋਈ ਵੀ ਅੱਜ ਦਾ ਕੰਮ ਕੱਲ ਤੇ ਨਹੀਂ ਛੱਡਿਆ ਜਾ ਸਕਦਾ। ਪਰ ਕੋਵਿਡ 19 ਮਹਾਂਮਾਰੀ ਕਰਕੇ ਮਜਦੂਰਾਂ ਦਾ ਆਪਣੇ ਪਿਤਰੀ ਰਾਜਾਂ ਵਿੱਚ ਚਲੇ ਜਾਣ ਕਾਰਨ ਅਤੇ ਸਿੱਖਿਅਤ ਮਜਦੂਰਾਂ ਦੀ ਘਾਟ ਹੋਣ ਕਰਕੇ ਸ਼ੈਡਾਂ ਦੀ ਸਾਫ ਸਫਾਈ, ਦੁੱਧ ਚੋਣ ਤੋਂ ਲੈ ਕੇ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਰੋਜਾਨਾ ਹਰੇ ਚਾਰੇ ਨੂੰ ਵੱਢਣ ਅਤੇ ਕੁਤਰਨ ਵਰਗੇ ਕੰਮਾਂ ਵਿੱਚ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾ ਦੀ ਸਹਾਇਤਾ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੋਂ ਜਾਰੀ ਬਿਆਨ ਵਿਚ ਕਿਹਾ ਕਿ ਇਸੇ ਦੇ ਤਹਿਤ ਇਕ ਪੰਜਾਬ ਸਰਕਾਰ ਵਲੋਂ ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ਉੱਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਕਤਾਰਾਂ ਵਾਲੀ ਮੱਕੀ ਅਤੇ ਚਰੀ ਵੱਢਣ ਵਾਲੀ ਮਸ਼ੀਨ ਅਤੇ ਬਰਸੀਮ, ਲੂਸਣ, ਜਵੀ ਵੱਢਣ ਵਾਲੀ ਮਸੀਨ ਉੱਤੇ ਜਨਰਲ ਕੈਟਾਗਰੀ ਦੇ ਦੁੱਧ ਉਤਪਾਦਕ ਨੂੰ 50,000/-ਰੁਪਏ ਅਤੇ ਅਨਸੂਚਿਤ ਜਾਤੀ ਵਰਗ ਨਾਲ ਸਬੰਧ ਰੱਖਦੇ ਦੁੱਧ ਉਤਪਾਦਕਾਂ ਨੂੰ 63,000/- ਰੁਪਏ ਦੀ ਸਬਸਿਡੀ ਵਿਭਾਗ ਵਿਭਾਗ ਵਲੋਂ ਦਿੱਤੀ ਜਾਵੇਗੀ।ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਦੱਸਿਆ ਕਿ ਕਤਾਰਾਂ ਉੱਤੇ ਬੀਜੀ ਹੋਈ ਮੱਕੀ, ਚਰੀ ਅਤੇ ਬਾਜਰਾ ਵੱਢ ਕੇ ਨਾਲ ਦੀ ਨਾਲ ਕੁਤਰ ਕੇ ਟਰਾਲੀ ਵਿੱਚ ਪਾਉਣ ਵਾਲੀ ਮਸ਼ੀਨ ਨਾ ਸਿਰਫ ਰੋਜਾਨਾ ਪਸ਼ੂਆਂ ਨੂੰ ਪਾਏ ਜਾਣ ਵਾਲੇ ਹਰੇ ਚਾਰੇ ਲਈ ਹੀ ਸਹਾਈ ਹੁੰਦੀ ਹੈ ਬਲਕਿ ਜਿਨਾਂ ਕਿਸਾਨ ਭਰਾਵਾਂ ਨੇ ਸਾਈਲੇਜ਼ ਬਣਾਉਣਾ ਹੈ ਉਨਾਂ ਲਈ ਅਤਿ ਜਰੂਰੀ ਹੈ ਕਿਉਂਕਿ ਸਾਈਲੇਜ਼ ਬਣਾਉਣ ਲਈ ਟੋਆ ਇੱਕ ਦਿਨ ਵਿੱਚ ਹੀ ਭਰਨਾ ਪੈਂਦਾ ਹੈ ਜੋ ਹੱਥਾਂ ਨਾਲ ਵੱਢ ਕੇ ਭਰਨਾ ਬਹੁਤ ਮੁਸ਼ਕਲ ਅਤੇ ਮਹਿੰਗਾ ਪੈਂਦਾ ਹੈ। ਉਨਾਂ ਅੱਗੇ ਦੱਸਿਆ ਕਿ ਇਸੇ ਤਰਾਂ ਰੋਜਾਨਾ ਬਰਸੀਮ, ਜਵੀ, ਲੂਸਣ ਹੱਥਾਂ ਨਾਲ ਵੱਢਣ ਖਾਸ ਕਰਕੇ ਵੱਡੇ ਫਾਰਮਰਾਂ ਲਈ ਮੁਸ਼ਕਲ ਹੈ ਅਤੇ ਇਨਾਂ ਫਲੀਦਾਰ ਚਾਰਿਆਂ ਤੋਂ ਭੋਅ ਅਤੇ ਹੇਅ ਬਣਾ ਕੇ ਰੱਖਣ ਲਈ ਆਟੋਮੈਟਿਕ ਪੱਠੇ ਵੱਢਣ ਵਾਲੀ ਮਸ਼ੀਨ ਦੀ ਲੋੜ ਪੈਂਦੀ ਹੈ।
ਉਨਾਂ ਚਾਹਵਾਨ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੇ ਜਿਲੇ ਦੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿੱਚ ਟਰੇਨ ਸਰਵਿਸ ਕੇਂਦਰ ਸਰਕਾਰ ਵੱਲੋਂ ਅਜੇ ਵੀ ਨਹੀਂ ਚਲਾਈ ਜਾਵੇਗੀ
ਪੰਜਾਬ ਤੇ ਕੇਂਦਰ ਦੀ ਤਣਾ-ਤਣੀ: ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਤੋਂ ਮੁਲਾਕਾਤ ਦੇ ਲਈ ਸਮਾਂ ਲਿਆ
ਕੈਪਟਨ ਵਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਤਰੀਆਂ ਨਾਲ ਮੀਟਿੰਗ ਕੀਤੀ, ਨਿੱਜੀ ਥਰਮਲਾਂ ਦਾ ਘਿਰਾਓ ਜ਼ਾਰੀ ਰੱਖਣ ਦਾ ਐਲਾਨ
ਬਾਦਲ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਨਾਮਸੋਤ 'ਆਪ' 'ਚ ਸ਼ਾਮਿਲ
ਆਰ.ਡੀ.ਐੱਫ. ਰੋਕ ਕੇ ਮੋਦੀ ਨੇ ਪੰਜਾਬ 'ਤੇ ਥੋਪਣੇ ਸ਼ੁਰੂ ਕੀਤੇ ਕਾਲੇ ਕਾਨੂੰਨ : ਹਰਪਾਲ ਚੀਮਾ
ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ : ਕੈਪਟਨ
ਹਾਈ ਕੋਰਟ ਦਾ ਸਖ਼ਤ ਰੁਖ: ਪੰਜਾਬ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਤੋਂ ਰੇਲਵੇ ਟਰੈਕ ਖਾਲੀ ਕਰਵਾਉਣ ਨੂੰ ਕਿਹਾ
ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਕਾਂਗਰਸ ਸਰਕਾਰ ਕੇਰਲਾ ਦੇ ਰਾਹ ਚੱਲੇ ਅਤੇ ਫਲਾਂ ਤੇ ਸਬਜ਼ੀਆਂ ਲਈ ਐਮ ਐਸ ਪੀ ਐਲਾਨੇ : ਮਜੀਠੀਆ