Welcome to Canadian Punjabi Post
Follow us on

12

July 2025
 
ਪੰਜਾਬ

ਬੈਂਸ ਦੀ ਕੈਪਟਨ ਨੂੰ ਅਪੀਲ: ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਸਿਆਸੀ ਪਾਰਟੀਆਂ ਦੀ ਅਗਵਾਈ ਕਰੋ

September 21, 2020 09:36 PM

ਚੰਡੀਗਡ਼, 21 ਸਤੰਬਰ (ਪੋਸਟ ਬਿਊਰੋ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨ ਖਿਲਾਫ ਸੰਘਰਸ਼ ਕਰ ਰਹੀਆਂ ਸਮੁਚੀਆਂ ਕਿਸਾਨ ਜੱਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਕਰਨ।ਉਨਾਂ ਕਿਹਾ ਕਿ ਇਕ ਮੁੱਖ ਮੰਤਰੀ ਦੇ ਤੋਰ ਤੇ ਅਪੀਲ ਕਰਨ ਕਿ ਸਾਰੇ ਆਪਣੀਆਂ ਪਾਰਟੀਆਂ ਤੋਂ ਉੱਪਰ ਉੱਠਕੇ ਪੰਜਾਬੀ ਹੋਣ ਦੇ ਨਾਤੇ, ਇਕ ਪਲੇਟ ਫਾਰਮ ਤੇ ਇਕੱਠੇ ਹੋ ਕੇ ਇਸ ਕਿਸਾਨ, ਮਜ਼ਦੂਰ ਅਤੇ ਪੰਜਾਬ ਮਾਰੂ ਫੈਸਲੇ ਵਿਰੁੱਧ ਡੱਟ ਕੇ ਸੰਘਰਸ਼ ਕਰਨ। ਬੈੰਸ ਨੇ ਕਿਹਾ ਕਿ ਇਸ ਵਿਚ ਕੈਪਟਨ ਸਾਰਿਆਂ ਦੀ ਅਗਵਾਈ ਕਰਨ। 

ਬੈੰਸ ਨੇ ਕਿਹਾ ਕਿ ਇਸ ਨੇਕ ਕੰਮ ਲਈ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ ਅਤੇ ਲੱਖਾਂ ਵਰਕਰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਸਭ ਤੋ ਪਹਿਲਾਂ ਉਨਾ ਦੇ ਨਾਲ ਇਸ ਸੰਘਰਸ਼ ਵਿਚ ਸ਼ਾਮਲ ਹੋਣਗੇ। ਉਨਾ ਕਿਹਾ ਕਿ ਇਸ ਖੇਤੀ ਸੁਧਾਰ ਕਾਨੂੰਨ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਨੂੰ ਹੀ ਹੋਵੇਗਾ, ਕਿਉਂਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਦਾ ਵਿਕਾਸ ਖੇਤੀ ਬਾੜੀ ਅਤੇ ਇਸ ਨਾਲ ਜੁੜੇ ਕਿੱਤਿਆਂ ਨਾਲ ਹੀ ਹੁੰਦਾ ਹੈ। ਜੇਕਰ ਕਿਸਾਨੀ ਖਤਮ ਹੁੰਦੀ ਹੈ ਤਾਂ ਪੰਜਾਬ ਤਬਾਹ ਹੋ ਕੇ ਰਹਿ ਜਾਵੇਗਾ। ਬੈਂਸ ਨੇ ਕਿਹਾ ਕਿ ਇਸ ਕਾਨੂੰਨ ਦੇ ਖਿਲਾਫ ਉਨਾ ਆਪਣੇ ਸਾਥੀਆਂ ਸਮੇਤ ਸ਼੍ਰੀ ਅਮ੍ਰਿਤਸਰ ਤੋਂ ਚੰਡੀਗੜ ਤੱਕ 300 ਕਿਲੋਮੀਟਰ ਦੀ ਸਾਈਕਲ ਯਾਤਰਾ ਕੱਢੀ, ਫਿਰ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਇਹ ਮੁੱਦਾ ਜੋਰਦਾਰ ਢੰਗ ਨਾਲ ਚੁੱਕਿਆ ਅਤੇ ਹੁਣ 23 ਸਤੰਬਰ ਦਿਨ ਬੁੱਧਵਾਰ ਨੂੰ ਸ਼ਹੀਦਾਂ ਦੀ ਧਰਤੀ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਹਜਾਰਾਂ ਮੋਟਰ ਸਾਈਕਲਾਂ ਤੇ ਰੋਸ ਮਾਰਚ ਕਰਦੇ ਹੋਏ ਸੰਸਦ ਘੇਰਨ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਦੀਆਂ ਅੱਖਾਂ ਖ੍ਹੋਲੀਆਂ ਜਾ ਸਕਣ। ਸਿਮਰਜੀਤ ਸਿੰਘ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਤੁਸੀ ਆਪ ਇਕ ਕਿਸਾਨ ਹੋ ਅਤੇ ਪਹਿਲਾਂ ਆਲ ਇੰਡੀਆਂ ਜਾਟ ਮਹਾਂ ਸਭਾ ਦੇ ਪ੍ਰਧਾਨ ਵੀ ਰਹਿ ਚੁੱਕੇ ਹੋ, ਇਸ ਲਈ ਤੁਸੀ ਕਿਸਾਨਾ ਦਾ ਦਰਦ ਚੰਗੀ ਤਰਾਂ ਨਾਲ ਜਾਣਦੇ ਹੋ, ਜਿਨਾ ਵਿਚੋਂ 80% ਕਿਸਾਨਾ ਦੀਆਂ ਜਮੀਨਾ ਬੈਂਕਾਂ ਕੋਲ ਗਹਿਣੇ ਪਈਆਂ ਹਨ। ਇਸ ਕਾਨੂੰਨ ਨਾਲ ਕਿਸਾਨ ਤਬਾਹ ਹੋ ਕੇ ਖੁਦਕਸ਼ੀਆਂ ਦੇ ਰਾਹ ਤੇ ਚੱਲ ਪਵੇਗਾ। ਸਿਮਰਜੀਤ ਸਿੰਘ ਬੈਂਸ ਨੇ ਕੈਪਟਨ ਅਗੇ ਪੁਰਜੋਰ ਸ਼ਬਦਾਂ ਰਾਂਹੀ ਅਪੀਲ ਕੀਤੀ ਕਿ ਤੁਸੀ “ਕਿਸਾਨ ਬਚਾਓ-ਪੰਜਾਬ ਬਚਾਓ” ਦੇ ਝੰਡੇ ਸਮੁਚੀਆਂ ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਨੂੰ ਇਸ ਕਿਸਾਨ ਅਤੇ ਫਮਜਾਬ ਮਾਰੂ ਫੈਸਲਾ ਲੈਣ ਲਈ ਮਜਬੂਰ ਕਰ ਦਿਓ। ਉਨਾ ਕਿਹਾ ਕਿ ਮੈਨੂੰ ਆਸ ਹੈ ਕਿ ਸਮੁਚੇ ਪੰਜਾਬ ਦਰਦੀ ਇਕ ਝੰਡੇ ਥੱਲੇ ਇਕਠੇ ਹੋਣ ਤੋਂ ਗੁਰੇਜ ਨਹੀ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ