Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਨਵਾਜ਼ ਸ਼ਰੀਫ ਨੇ ਕਿਹਾ: ਪਾਕਿਸਤਾਨ ਦੀ ਅਗਵਾਈ ਨਾਕਾਬਲ ਬੰਦੇ ਨੂੰ ਦਿੱਤੀ ਪਈ ਹੈ

September 21, 2020 11:18 PM

ਇਸਲਾਮਾਬਾਦ, 21 ਸਤੰਬਰ (ਪੋਸਟ ਬਿਊਰੋ)- ਲੰਡਨ ਵਿੱਚ ਆਪਣਾ ਇਲਾਜ ਕਰਵਾ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇੱਕ ਤਰ੍ਹਾਂ ਨਾਲ ਸਿਆਸੀ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ।
ਕੱਲ੍ਹ ਐਤਵਾਰ ਨੂੰ ਵਿਰੋਧੀ ਪਾਰਟੀਆਂ ਦੇ ਸਰਬ ਪਾਰਟੀ ਸੰਮੇਲਨ ਵਿੱਚ ਆਪਣੇ ਆਨਲਾਈਨ ਭਾਸ਼ਣ ਦੇ ਦੌਰਾਨ ਨਵਾਜ਼ ਸ਼ਰੀਫ ਪੂਰੀ ਤਰ੍ਹਾਂ ਪਾਕਿਸਤਾਨ ਦੀ ਸਰਬ ਸ਼ਕਤੀਮਾਨ ਫੌਜ 'ਤੇ ਟੁੱਟ ਪਏ। ਉਨ੍ਹਾਂ ਨੇ ਕਿਹਾ, ਵਿਰੋਧੀ ਧਿਰਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਨਹੀਂ, ਉਨ੍ਹਾਂ ਲੋਕਾਂ ਦੇ ਖਿਲਾਫ ਹਨ, ਜਿਨ੍ਹਾਂ ਨੇ ਇੱਕ ‘ਨਾਕਾਬਲ' ਸ਼ਖਸ ਨੂੰ ਕੁਰਸੀ 'ਤੇ ਬਿਠਾ ਦਿੱਤਾ ਹੈ। ਨਵਾਜ਼ ਸ਼ਰੀਫ ਨੇ ਫੌਜ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਉਹ ਰਾਜਨੀਤੀ ਤੋਂ ਦੂਰ ਰਹੇ, ਸੰਵਿਧਾਨ ਦਾ ਪਾਲਣ ਕਰੇ ਤੇ ਕਾਇਦੇ ਆਜ਼ਮ ਮੁਹੰਮਦ ਅਲੀ ਜਿੱਨਾਹ ਦੇ ਦੱਸੇ ਰਸਤੇ 'ਤੇ ਚੱਲੇ। ਸ਼ਰੀਫ ਨੇ ਕਿਹਾ ਕਿ ਸਾਡੀ ਲੜਾਈ ਇਮਰਾਨ ਨਾਲ ਨਹੀਂ, ਅਸੀਂ ਤਾਂ ਉਨ੍ਹਾਂ ਦੇ ਖਿਲਾਫ ਹਾਂ ਜਿਨ੍ਹਾਂ ਨੇ ਇੱਕ ਨਾਕਾਬਲ ਬੰਦੇ ਨੂੰ ਹਕੂਮਤ ਵਿੱਚ ਲਿਆਉਣ ਲਈ ਚੋਣਾਂ ਵਿੱਚ ਹੇਰਾਫੇਰੀ ਕੀਤੀ ਅਤੇ ਦੇਸ਼ ਨੂੰ ਬਰਬਾਦ ਕਰ ਦਿੱਤਾ। ਇਸ ਸਿਲੈਕਟਿਡ ਸਰਕਾਰ ਨੂੰ ਹਟਾਉਣਾ ਸਰਬਉਚ ਪਹਿਲ ਹੋਣੀ ਚਾਹੀਦੀ ਹੈ, ਜੇ ਅਜਿਹਾ ਨਾ ਹੋਇਆ ਤਾਂ ਦੇਸ਼ ਨੂੰ ਭਾਰੀ ਨੁਕਸਾਨ ਉਠਾਉਣਾ ਪਵੇਗਾ। ਸ਼ਰੀਫ ਨੇ ਇਮਰਾਨ ਖਾਨ ਸਰਕਾਰ ਬਾਰੇ ਕਿਹਾ ਕਿ ਸਰਕਾਰ ਜਨਤਾ ਦੀਆਂ ਬੁਨਿਆਦੀ ਸਮੱਸਿਆਵਾਂ ਨਾਲ ਵੀ ਨਹੀਂ ਨਿਪਟ ਸਕੀ। ਅਸੀਂ ਇਸ ਦੇਸ਼ ਨੂੰ ਆਪਣੀ ਹੀ ਨਹੀਂ, ਦੁਨੀਆ ਦੀਆਂ ਨਜ਼ਰਾਂ ਵਿੱਚ ਵੀ ਮਜ਼ਾਕ ਬਣਾ ਕੇ ਰੱਖ ਦਿੱਤਾ।
ਸੱਤਰ ਸਾਲਾਂ ਦੇ ਨਵਾਜ਼ ਸ਼ਰੀਫ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਸਰਪ੍ਰਸਤ ਹਨ। ਲਾਹੌਰ ਹਾਈ ਕੋਰਟ ਤੋਂ ਚਾਰ ਹਫਤੇ ਲਈ ਵਿਦੇਸ਼ ਜਾਣ ਦੀ ਖੁੱਲ੍ਹ ਮਿਲਣ ਪਿੱਛੋਂ ਸ਼ਰੀਫ ਪਿਛਲੇ ਨਵੰਬਰ ਤੋਂ ਲੰਡਨ ਵਿੱਚ ਹਨ। ਇਹ ਬੈਠਕ ਇਮਰਾਨ ਖਾਨ ਦੀ ਸਰਕਾਰ ਦੇ ਖਿਲਾਫ ਅੰਦੋਲਨ ਸ਼ੁਰੂ ਕਰਨ ਦੀ ਰਣਨੀਤੀ ਬਣਾਉਣ ਲਈ ਬੁਲਾਈ ਗਈ ਸੀ। ਜ਼ਿਕਰ ਯੋਗ ਹੈ ਕਿ ਪਾਕਿਸਤਾਨ 'ਚ ਇਮਰਾਨ ਖਿਲਾਫ ਗੁੱਸਾ ਵੱਧਦਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ